ਪੰਜਾਬ ਸਰਕਾਰ ਵੱਲੋਂ ਆਰਮੀ/ਪੰਜਾਬ ਪੁਲਿਸ/ਦਿੱਲੀ ਪੁਲਿਸ ਅਤੇ ਪੈਰਾ ਮਿਲਟਰੀ ਫੋਰਸਿਸ ਲਈ ਲਿਖਤੀ ਪੇਪਰ ਦੀ ਤਿਆਰੀ ਅਤੇ ਫਿਜ਼ੀਕਲ ਟ੍ਰੇਨਿੰਗ ਲਈ ਮੁਫਤ ਕੈਂਪ
ਮਲੋਟ (ਸ਼੍ਰੀ ਮੁਕਤਸਰ ਸਾਹਿਬ): ਪੰਜਾਬ ਸਰਕਾਰ ਵੱਲੋਂ ਆਰਮੀ, ਪੰਜਾਬ ਪੁਲਿਸ, ਦਿੱਲੀ ਪੁਲਿਸ ਅਤੇ ਪੈਰਾ ਮਿਲਟਰੀ ਫੋਰਸਿਸ ਲਈ ਲਿਖਤੀ ਪੇਪਰ ਦੀ ਤਿਆਰੀ ਅਤੇ ਫਿਜੀਕਲ ਟ੍ਰੇਨਿੰਗ ਲਈ ਮੁਫਤ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਦੌਰਾਨ ਟ੍ਰੇਨਿੰਗ ਅਧਿਕਾਰੀ ਕੈਪਟਨ ਲਖਵਿੰਦਰ ਸਿੰਘ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਪੰਜਾਬ ਸਰਕਾਰ ਦੇ ਰੋਜ਼ਗਾਰ ਉਤਪੱਤੀ ਤੇ ਟ੍ਰੇਨਿੰਗ ਵਿਭਾਗ ਦੇ ਅਦਾਰੇ ਸੀ-ਪਾਈਟ ਕੈਂਪ ਪਿੰਡ ਕਾਲਝਰਾਣੀ ਜਿਲ੍ਹਾ ਬਠਿੰਡਾ (ਬਾਦਲ-ਲੰਬੀ ਰੋਡ) ਵੱਲੋਂ ਜਿਲਾ ਸ਼੍ਰੀ ਮੁਕਤਸਰ ਸਾਹਿਬ, ਫਾਜਿਲਕਾ, ਬਠਿੰਡਾ ਦੇ ਯੁਵਕਾਂ ਲਈ ਆਰਮੀ, ਪੰਜਾਬ ਪੁਲਿਸ, ਦਿੱਲੀ ਪੁਲਿਸ ਅਤੇ ਪੈਰਾ ਮਿਲਟਰੀ ਫੋਰਸ (ਸੀ.ਆਈ.ਐੱਸ.ਐੱਫ, ਆਈ.ਟੀ.ਬੀ.ਪੀ, ਐੱਸ.ਐੱਸ.ਸੀ) ਲਿਖਤੀ ਪੇਪਰ ਅਤੇ
ਫਿਜੀਕਲ ਟ੍ਰੇਨਿੰਗ ਦੀ ਤਿਆਰੀ ਲਈ ਮੁਫਤ ਸਿਖਲਾਈ ਕੈਂਪ ਸ਼ੁਰੂ ਕੀਤਾ ਜਾ ਰਿਹਾ ਹੈ। ਸਿਖਲਾਈ ਲੈਣ ਦੇ ਚਾਹਵਾਨ ਯੁਵਕ ਦਸਤਾਵੇਜ਼ ਜਿਵੇ ਕਿ ਦਸਵੀਂ ਜਮਾਤ ਦੇ ਸਰਟੀਫਿਕੇਟ ਦੀ ਫੋਟੋ ਕਾਪੀ, ਬਾਰਵੀਂ ਜਮਾਤ ਦੇ ਸਰਟੀਫਿਕੇਟ ਦੀ ਫੋਟੋ ਕਾਪੀ, ਅਧਾਰ ਕਾਰਡ ਦੀ ਫੋਟੋ ਕਾਪੀ, 02 ਪਾਸਪੋਰਟ ਸਾਈਜ਼ ਫੋਟੋ ਨਾਲ ਲੈ ਕੇ ਬਾਦਲ-ਲੰਬੀ ਮੇਨ ਰੋਡ ਤੇ ਪੈਂਦੇ ਪਿੰਡ ਕਾਲਝਰਾਣੀ ਵਿਖੇ ਨਿੱਜੀ ਤੌਰ ਤੇ ਕੈਂਪ ਵਿਖੇ 17 ਨਵੰਬਰ 2023 ਤੋਂ ਸਹੀ ਸਵੇਰੇ 09:00 ਵਜੇ ਪਹੁੰਚ ਕੇ ਸਿਖਲਾਈ ਲਈ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ। ਸਿਖਲਾਈ ਦੌਰਾਨ ਯੁਵਕਾਂ ਨੂੰ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਖਾਣਾ ਅਤੇ ਰਿਹਾਇਸ਼ ਮੁਫਤ ਦਿੱਤੀ ਜਾਵੇਗੀ। ਵਧੇਰੇ ਜਾਣਕਾਰੀ ਲਈ ਯੁਵਕ 94641-52013, 95493-00001, 94638-31615 ਤੇ ਸੰਪਰਕ ਕੀਤਾ ਜਾ ਸਕਦਾ ਹੈ। Author: Malout Live