12ਵੀਂ ਜਮਾਤ ਤੱਕ ਸਰਕਾਰੀ ਸਕੂਲਾਂ 'ਚ ਹੋਵੇਗੀ ਮੁਫਤ ਪੜ੍ਹਾਈ

ਪੰਜਾਬ ਵਿਧਾਨ ਸਭਾ 'ਚ ਅੱਜ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ 2020-21 ਦਾ ਬਜਟ ਪੇਸ਼ ਕੀਤਾ ਗਿਆ। ਬਜਟ ਦੌਰਾਨ ਉਨ੍ਹਾਂ ਨੇ ਪੰਜਾਬ ਦੇ ਵਿਦਿਆਰਥੀਆਂ ਨੂੰ ਵੱਡੀ ਸੌਗਾਤ ਦਿੰਦੇ ਹੋਏ ਕਿਹਾ ਕਿ ਸਰਕਾਰੀ ਸਕੂਲਾਂ 'ਚ 12ਵੀਂ ਜਮਾਤ ਤੱਕ ਸਾਰੇ ਵਿਦਿਆਰਥੀਆਂ ਨੂੰ ਮੁਫਤ 'ਚ ਸਿੱਖਿਆ ਦਿੱਤੀ ਜਾਵੇਗੀ। ਵਿਦਿਆਰਥੀਆਂ ਤੋਂ ਕੋਈ ਵੀ ਫੀਸ ਨਹੀਂ ਲਈ ਜਾਵੇਗੀ। ਸਰਕਾਰ ਵੱਲੋਂ ਸਿੱਖਿਆ ਦੇ ਲਈ ਆਪਣੇ ਬਜਟ 'ਚ 13 ਹਜ਼ਾਰ 95 ਕਰੋੜ ਦੀ ਵਿਵਸਥਾ ਕੀਤੀ ਗਈ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਸਮਾਰਟ ਸਕੂਲਾਂ ਦੇ 100 ਕਰੋੜ ਰੁਪਏ ਰਾਖਵੇਂ ਰੱਖੇ ਗਏ ਹਨ। ਇਸ ਦੇ ਨਾਲ ਤਰਨਤਾਰਨ ਲਈ ਲਾਅ ਯੂਨੀਵਰਸਿਟੀ ਬਣਾਏ ਜਾਣ ਦਾ ਵੀ ਐਲਾਨ ਕੀਤਾ। ਲੁਧਿਆਣਾ 'ਚ ਨਵੇਂ ਸੀਨੀਅਰ ਸੈਕੰਡਰੀ ਸਕੂਲ ਬਣਾਏ ਜਾਣਗੇ।