ਡਾ.ਗੁਰਲਵ ਜੌੜਾ ਦੀ ਗੋਡਿਆਂ ਤੋਂ ਪੀੜਿਤ ਵਿਅਕਤੀਆਂ ਨੂੰ ਅਪੀਲ, ਸਰਕਾਰੀ ਹਸਪਤਾਲ ਵਿਖੇ ਆਯੁਸ਼ਮਾਨ ਭਾਰਤ ਤਹਿਤ ਕਰਵਾ ਸਕਦੇ ਹਨ ਮੁਫਤ ਅਪ੍ਰੇਸ਼ਨ

ਮਲੋਟ:- ਡਾ: ਰੰਜੂ ਸਿੰਗਲਾ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਅਤੇ ਡਾ. ਰਸ਼ਮੀ ਚਾਵਲਾ ਸੀਨੀਅਰ ਮੈਡੀਕਲ ਅਫ਼ਸਰ ਮਲੋਟ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਆਯੁਸ਼ਮਾਨ ਭਾਰਤ ਸਿਹਤ ਬੀਮਾ ਯੋਜਨਾਂ ਤਹਿਤ ਡਾ. ਗੁਰਲਵ ਜੌੜਾ ਹੱਡੀਆਂ ਦੇ ਮਾਹਿਰ ਵੱਲੋਂ ਸਰਕਾਰੀ ਹਸਪਤਾਲ ਮਲੋਟ ਵਿਖੇ ਗੋਡਿਆਂ ਦੇ ਆਪ੍ਰੇਸ਼ਨ ਬਿਲਕੁਲ ਮੁਫ਼ਤ ਕੀਤੇ ਜਾ ਰਹੇ ਹਨ।                                                                      

ਓਹਨਾਂ ਵੱਲੋਂ ਦੱਸਿਆ ਗਿਆ ਕਿ ਪਿਛਲੇ ਸਮੇਂ ਤੋਂ ਇਲਾਕਾ ਨਿਵਾਸੀ ਇਸ ਯੋਜਨਾ ਦਾ ਫ਼ਾਇਦਾ ਲੈ ਰਹੇ ਹਨ ਅਤੇ ਮਰੀਜਾਂ ਨਾਲ ਗੱਲਬਾਤ ਕਰਕੇ ਪਤਾ ਲੱਗਾ ਕਿ ਆਪ੍ਰੇਸ਼ਨ ਤੋਂ ਬਾਅਦ ਬਿਨਾਂ ਕਿਸੇ ਪ੍ਰੇਸ਼ਾਨੀ ਤੋਂ ਸਾਰੇ ਕੰਮ ਕਰ ਰਹੇ ਹਨ। ਡਾ.ਗੁਰਲਵ ਜੌੜਾ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਇਸ ਯੋਜਨਾ ਤਹਿਤ ਸਰਕਾਰੀ ਹਸਪਤਾਲ ਮਲੋਟ ਵਿਖੇ ਗੋਡਿਆਂ ਦਾ ਆਪ੍ਰੇਸ਼ਨ ਕਰਵਾ ਕੇ ਲਾਭ ਲੈ ਸਕਦੇ ਹਨ।