ਸ਼੍ਰੀ ਗੁਰੂ ਰਾਮਦਾਸ ਸਾਹਿਬ ਦੇ ਗੁਰਗੱਦੀ ਦਿਵਸ ਮੌਕੇ ਕਰਵਾਏ ਗਏ 11 ਲੋੜਵੰਦ ਬਜ਼ੁਰਗਾਂ ਦੇ ਮੁਫ਼ਤ ਆਪ੍ਰੇਸ਼ਨ

ਮਲੋਟ: ਧੰਨ-ਧੰਨ ਸ਼੍ਰੀ ਗੁਰੂ ਰਾਮਦਾਸ ਜੀ ਦੇ ਗੁਰਗੱਦੀ ਦਿਵਸ ਮੌਕੇ ਲੋਕ ਭਲਾਈ ਮੰਚ ਪਿੰਡ ਮਲੋਟ ਅਤੇ ਗਗਨ ਆਪਟੀਕਲ ਕੋਰਟ ਰੋਡ ਮਲੋਟ ਵੱਲੋਂ 11 ਲੋੜਵੰਦ ਬਜ਼ੁਰਗਾਂ ਦੇ ਚਿੱਟੇ ਮੋਤੀਏ ਦੇ ਮੁਫ਼ਤ ਆਪ੍ਰੇਸ਼ਨ ਕਰਵਾ ਕੇ ਮੁਫ਼ਤ ਲੈੱਨਜ਼ ਪਵਾਏ ਗਏ। ਆਪ੍ਰੇਸ਼ਨ ਵਾਲੇ ਮਰੀਜਾਂ ਦੀ ਐਂਬੂਲੈਂਸ ਵੈਨ ਨੂੰ ਸਮਾਜ ਸੇਵੀ ਅਤੇ ਧਾਰਮਿਕ ਸੰਸਥਾਵਾਂ ਦੇ ਜ਼ਿਲ੍ਹਾ ਕੋਆਰਡੀਨੇਟਰ ਡਾਕਟਰ ਸੁਖਦੇਵ ਸਿੰਘ ਗਿੱਲ, ਜੋਗਿੰਦਰ ਸਿੰਘ ਪ੍ਰਧਾਨ ਐੱਨ.ਆਰ.ਆਈ ਅਤੇ ਪ੍ਰਧਾਨ ਗੁਰਜੀਤ ਸਿੰਘ ਗਿੱਲ ਵੱਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਡਾ. ਸੁਖਦੇਵ ਸਿੰਘ ਗਿੱਲ ਨੇ ਸਭ ਸੰਗਤਾਂ ਨੂੰ ਸ਼੍ਰੀ ਗੁਰੂ ਰਾਮਦਾਸ ਜੀ ਦੇ ਗੁਰਗੱਦੀ ਦਿਵਸ ਦੀ ਵਧਾਈ ਦਿੱਤੀ ਅਤੇ ਮੰਚ ਵੱਲੋਂ ਕੀਤੇ ਜਾ ਰਹੇ ਪਰ-ਉੱਪਕਾਰੀ ਕਾਰਜ ਦੀ ਸ਼ਲਾਘਾ ਕੀਤੀ ਗਈ।

ਇਸ ਦੌਰਾਨ ਡਾ. ਗਿੱਲ ਨੇ ਕਿਹਾ ਕਿ ਗੁਰੂ ਸਾਹਿਬ ਜੀ ਨੇ ਹਮੇਸ਼ਾ ਹੀ ਲੋੜਵੰਦ ਲੋਕਾਂ ਦੀ ਮੱਦਦ ਦਾ ਉਪਦੇਸ਼ ਦਿੱਤਾ ਹੈ। ਅੱਜ ਸਾਨੂੰ ਸਾਰਿਆਂ ਨੂੰ ਗੁਰੂ ਸਾਹਿਬ ਜੀ ਦੇ ਉਪਦੇਸ਼ਾਂ ਤੇ ਚੱਲਣ ਦੀ ਮੁੱਖ ਲੋੜ ਹੈ। ਡਾਕਟਰ ਗਿੱਲ ਨੇ ਦੱਸਿਆ ਕਿ ਲੋੜਵੰਦ ਬਜ਼ੁਰਗਾਂ ਦੇ ਚਿੱਟੇ ਮੋਤੀਏ ਦੇ ਮੁਫ਼ਤ ਆਪ੍ਰੇਸ਼ਨ ਕਰਵਾਉਣ ਉਪਰੰਤ ਮੁਫ਼ਤ ਲੈੱਨਜ਼ ਵੀ ਪਵਾਏ ਜਾ ਰਹੇ ਹਨ। ਜ਼ਿਲ੍ਹੇ 'ਚ ਕੋਈ ਵੀ ਲੋੜਵੰਦ ਬਜ਼ੁਰਗ ਚਿੱਟੇ ਮੋਤੀਏ ਦੇ ਆਪ੍ਰੇਸ਼ਨ ਲਈ ਉਹਨਾਂ ਨਾਲ ਸੰਪਰਕ ਕਰ ਸਕਦਾ ਹੈ। ਕਈ ਅਪਾਹਿਜ ਬਜ਼ੁਰਗਾਂ ਦੇ ਚਿੱਟੇ ਮੋਤੀਏ ਦੇ ਆਪ੍ਰੇਸ਼ਨ ਵੀ ਮੁਫ਼ਤ ਕਰਵਾਏ ਗਏ ਹਨ। ਇਸ ਮੌਕੇ ਡਾਕਟਰ ਗਿੱਲ, ਪ੍ਰਧਾਨ ਜੋਗਿੰਦਰ ਸਿੰਘ ਰੱਥੜੀਆਂ ਐੱਨ.ਆਰ.ਆਈ ਪੈਰੇਂਟਸ ਐਸੋਸੀਏਸ਼ਨ, ਜਨ-ਸਕੱਤਰ ਰਾਮ ਕ੍ਰਿਸ਼ਨ ਸ਼ਰਮਾ, ਸਰਪ੍ਰਸਤ ਮਾਸਟਰ ਦਰਸ਼ਨ ਲਾਲ ਕਾਂਸਲ, ਜਗਜੀਤ ਸਿੰਘ ਜੱਗਾ, ਗਗਨਦੀਪ ਸ਼ਰਮਾ, ਮੁਨੀਸ਼ ਸ਼ਰਮਾ, ਸੇਵਕ ਸਿੰਘ ਭੱਟੀ, ਇਕਬਾਲ ਸਿੰਘ, ਡਾ. ਧਰਮਪਾਲ, ਨਛੱਤਰ ਸਿੰਘ ਫੌਜੀ, ਮੈਡਮ ਦੁਰਗਾ ਰਾਣੀ ਅਤੇ ਸੋਵੀ ਸੰਧੂ ਆਦਿ ਮੈਂਬਰ ਹਾਜ਼ਿਰ ਸਨ। Author: Malout Live