ਅੰਤਰਰਾਸ਼ਟਰੀ ਮਹਿਲਾ ਦਿਵਸ ਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਖੋਲ੍ਹੇ ਮੁਫ਼ਤ ਸਿਲਾਈ ਸੈਂਟਰ
ਮਲੋਟ (ਸ਼੍ਰੀ ਮੁਕਤਸਰ ਸਾਹਿਬ): ਪ੍ਰੋ. ਡਾਕਟਰ ਐੱਸ.ਪੀ ਸਿੰਘ ਓਬਰਾਏ ਵੱਲੋਂ ਜਿੱਥੇ ਮਾਨਵਤਾ ਦੀ ਭਲਾਈ ਲਈ ਹਰ ਖੇਤਰ ਵਿੱਚ ਵਡਮੁੱਲਾ ਯੋਗਦਾਨ ਪਾਇਆ ਜਾ ਰਿਹਾ ਹੈ। ਸੰਨੀ ਓਬਰਾਏ ਸਵੈ-ਰੋਜ਼ਗਾਰ ਯੋਜਨਾ ਸਕੀਮ ਅਧੀਨ ਪਿੰਡਾਂ ਅਤੇ ਸ਼ਹਿਰਾਂ ਵਿੱਚ ਨੌਜਵਾਨ ਲੜਕੇ ਅਤੇ ਲੜਕੀਆਂ ਨੂੰ ਆਤਮ ਨਿਰਭਰ ਬਣਾਉਣ ਲਈ ਮੁਫ਼ਤ ਸਿਖਲਾਈ ਸੈਂਟਰ ਖੋਲ੍ਹੇ ਜਾ ਰਹੇ ਹਨ। ਇਸ ਲੜੀ ਤਹਿਤ ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਪਿੰਡ ਤਰਖਾਣਵਾਲਾ, ਨੰਦਗੜ੍ਹ ਵਿਖੇ ਜੱਸਾ ਸਿੰਘ ਸੰਧੂ ਕੌਮੀ ਪ੍ਰਧਾਨ ਅਤੇ ਮੈਡਮ ਇੰਦਰਜੀਤ ਕੌਰ ਡਾਇਰੈਕਟਰ ਐਜੂਕੇਸ਼ਨ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਦਿਸ਼ਾ ਨਿਰਦੇਸ਼ਾਂ ਤੇ
ਮੁਫ਼ਤ ਸਿਲਾਈ ਸਿਖਲਾਈ ਸੈਂਟਰ ਖੋਲ੍ਹੇ ਗਏ ਹਨ ਤਾਂ ਜੋ ਪਿੰਡ ਵਿੱਚ ਰਹਿਣ ਵਾਲੀਆਂ ਔਰਤਾਂ ਪਿੰਡ ਵਿੱਚ ਰਹਿ ਕੇ ਹੀ ਸਿਲਾਈ ਦਾ ਕੰਮ ਸਿੱਖ ਕੇ ਆਪਣੇ ਪਰਿਵਾਰਾਂ ਦਾ ਵਧੀਆ ਢੰਗ ਨਾਲ ਪਾਲਣ ਪੋਸ਼ਣ ਕਰ ਸਕਣ। ਇਸ ਦਾ ਉਦਘਾਟਨ ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਲਵਲੀ ਸਿੰਘ ਅਤੇ ਅਰਵਿੰਦਰ ਪਾਲ ਸਿੰਘ ਚਾਹਲ ਜ਼ਿਲ੍ਹਾ ਪ੍ਰਧਾਨ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਸਾਂਝੇ ਤੌਰ ਤੇ ਕੀਤਾ ਗਿਆ। ਅਰਵਿੰਦਰ ਪਾਲ ਸਿੰਘ ਬੂੜਾ ਗੁੱਜਰ ਜ਼ਿਲ੍ਹਾ ਪ੍ਰਧਾਨ ਸ਼੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਪਿਛਲੇ ਸਮੇਂ ਦੌਰਾਨ ਸੈਂਕੜਿਆਂ ਦੀ ਗਿਣਤੀ ਵਿੱਚ ਔਰਤਾਂ ਟਰੱਸਟ ਵੱਲੋਂ ਚੱਲ ਰਹੇ ਮੁਫ਼ਤ ਸਿਲਾਈ ਸੈਂਟਰ ਤੋਂ ਸਿੱਖ ਕੇ ਆਪਣੇ ਪਰਿਵਾਰਾਂ ਦਾ ਵਧੀਆ ਢੰਗ ਨਾਲ ਪਾਲਣ ਪੋਸ਼ਣ ਕਰ ਰਹੀਆਂ ਹਨ। ਇਸ ਮੌਕੇ ਪਿੰਡ ਤਰਖਾਣਵਾਲਾ ਦੇ ਪਤਵੰਤੇ, ਅਰਵਿੰਦਰ ਪਾਲ ਸਿੰਘ ਬੂੜਾ ਗੁੱਜਰ ਜ਼ਿਲ੍ਹਾ ਪ੍ਰਧਾਨ ਸ਼੍ਰੀ ਮੁਕਤਸਰ ਸਾਹਿਬ, ਚਰਨਜੀਤ ਸਿੰਘ, ਸੋਮਨਾਥ, ਸੁਖਬੀਰ ਸਿੰਘ ਜ਼ੈਲਦਾਰ ਅਤੇ ਅਸ਼ੋਕ ਕੁਮਾਰ ਆਦਿ ਹਾਜ਼ਿਰ ਸਨ। Author: Malout Live