ਬਲਾਕ ਲੰਬੀ ਅਧੀਨ ਆਉਂਦੇ ਵੱਖ-ਵੱਖ ਪਿੰਡਾਂ ਵਿੱਚ ਸਿਹਤ ਵਿਭਾਗ ਵੱਲੋਂ ਸ਼ੁੱਕਰਵਾਰ ਨੂੰ ਸੁੱਕੇ ਦਿਨ ਵਜੋਂ ਮਨਾਇਆ

ਮਲੋਟ (ਲੰਬੀ): ਡਾ. ਜਗਦੀਪ ਚਾਵਲਾ ਸੀਨੀਅਰ ਮੈਡੀਕਲ ਅਫਸਰ ਸੀ.ਐੱਚ.ਸੀ ਲੰਬੀ ਦੀ ਅਗਵਾਈ ਹੇਠ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਬਲਾਕ ਲੰਬੀ ਅਧੀਨ ਆਉਂਦੇ ਵੱਖ-ਵੱਖ ਪਿੰਡਾਂ ਵਿੱਚ ਸ਼ੁੱਕਰਵਾਰ ਨੂੰ ਸੁੱਕੇ ਦਿਨ ਵਜੋਂ ਮਨਾਇਆ ਗਿਆ। ਸਿਹਤ ਇੰਸਪੈਕਟਰ ਪ੍ਰਿਤਪਾਲ ਸਿੰਘ ਤੂਰ ਨੇ ਦੱਸਿਆ ਕਿ ਲੋਕਾਂ ਦੇ ਘਰਾਂ ਵਿੱਚ ਜਾ ਕੇ ਕੂਲਰਾਂ, ਗਮਲਿਆਂ ਫਰਿੱਜ ਦੇ ਪਿੱਛੇ ਵਾਲੀਆਂ ਟਰੇਆਂ, ਪਸ਼ੂਆਂ ਦੇ ਪਾਣੀ-ਪੀਣ ਵਾਲੀਆਂ ਖੇਲਾਂ ਆਦਿ ਖਾਲੀ ਕਰਾ ਕੇ ਉਨ੍ਹਾਂ ਨੂੰ ਸੁਕਾ ਕੇ ਦੁਬਾਰਾ ਵਰਤੋਂ ਵਿੱਚ ਲਿਆਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਕਿਹਾ ਕਿ ਬਰਸਾਤੀ ਮੌਸਮ ਵਿੱਚ ਫਾਲਤੂ ਪਾਣੀ ਖੜ੍ਹਾ ਹੋਣ ਤੇ ਮੱਛਰਾਂ ਦੀ ਪੈਦਾਇਸ਼ ਹੁੰਦੀ ਹੈ,

ਜਿਸ ਦੇ ਕੱਟਣ ਨਾਲ ਡੇਂਗੂ, ਮਲੇਰੀਆ ਅਤੇ ਚਿਕਨਗੂਨੀਆ ਵਰਗੀਆਂ ਬਿਮਾਰੀਆਂ ਫੈਲਣ ਦਾ ਖ਼ਦਸ਼ਾ ਬਣਿਆ ਰਹਿੰਦਾ ਹੈ। ਇਨ੍ਹਾਂ ਬਿਮਾਰੀਆਂ ਤੋਂ ਬਚਣ ਲਈ ਸਾਨੂੰ ਫਾਲਤੂ ਖੜ੍ਹੇ ਪਾਣੀ ਨੂੰ ਨਸ਼ਟ ਕਰਨਾ ਚਾਹੀਦਾ ਹੈ ਅਤੇ ਵਰਤੋਂ ਵਾਲੇ ਪਾਣੀ ਨੂੰ ਚੰਗੀ ਤਰ੍ਹਾਂ ਢੱਕ ਕੇ ਰੱਖਣਾ ਚਾਹੀਦਾ ਹੈ ਤਾਂ ਜੋ ਅਸੀਂ ਇਨ੍ਹਾਂ ਬਿਮਾਰੀਆਂ ਤੋਂ ਬਚ ਸਕੀਏ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਬੁਖਾਰ ਹੋਣ ਤੇ ਨੇੜੇ ਦੇ ਸਰਕਾਰੀ ਹਸਪਤਾਲ ਵਿੱਚ ਜਾ ਕੇ ਆਪਣਾ ਇਲਾਜ ਕਰਵਾਇਆ ਜਾਵੇ ਜੋ ਕਿ ਮੁਫਤ ਕੀਤਾ ਜਾਂਦਾ ਹੈ।ਇਸ ਮੌਕੇ ਜਗਦੇਵ ਰਾਜ ਮ.ਪ.ਹ.ਵ ਮੇਲ ਹਾਜ਼ਿਰ ਸੀ। Author: Malout Live