District NewsMalout News

‘ਖੇਡਾਂ ਵਤਨ ਪੰਜਾਬ ਦੀਆਂ ਤਹਿਤ’ ਡੀ.ਸੀ-11 ਅਤੇ ਸਮੈਂਗੋ-11 ਵਿਚਕਾਰ ਖੇਡਿਆ ਗਿਆ ਫਰੈਂਡਲੀ ਕ੍ਰਿਕੇਟ ਮੈਚ

ਮਲੋਟ (ਸ਼੍ਰੀ ਮੁਕਤਸਰ ਸਾਹਿਬ): ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਮੁਹਿੰਮ ‘ਖੇਡਾਂ ਵਤਨ ਪੰਜਾਬ ਦੀਆਂ ਤਹਿਤ’ ਨੈਸ਼ਨਲ ਪਬਲਿਕ ਸਕੂਲ, ਸ਼੍ਰੀ ਮੁਕਤਸਰ ਸਾਹਿਬ ਵਿਖੇ ਡੀ.ਸੀ- 11 ਅਤੇ ਸਮੈਂਗੋ -11 (ਸਵੱਛ ਮੁਕਤਸਰ ਅਭਿਆਨ ਐੱਨ.ਜੀ.ਓ) ਵਿਚਕਾਰ ਜਿਲ੍ਹਾ ਪ੍ਰਸ਼ਾਸ਼ਨ ਅਤੇ ਅਗਰਵਾਲ ਸਮਾਜ ਸਭਾ ਰਜਿਸਟਰਡ ਪੰਜਾਬ ਦੇ ਸਹਿਯੋਗ ਨਾਲ ਫਰੈਂਡਲੀ ਕ੍ਰਿਕੇਟ ਮੈਚ ਕਰਵਾਇਆ ਗਿਆ। ਇਸ ਦੌਰਾਨ ਹਲਕਾ ਵਿਧਾਇਕ ਸ. ਜਗਦੀਪ ਸਿੰਘ ਕਾਕਾ ਬਰਾੜ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਡਿਪਟੀ ਕਮਿਸ਼ਨਰ ਸ਼੍ਰੀ ਮੁਕਤਸਰ ਸਾਹਿਬ ਸ਼੍ਰੀ ਵਿਨੀਤ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਕ੍ਰਿਕੇਟ ਮੈਚ ਨੌਜਵਾਨਾਂ ਵਿੱਚ ਨਸ਼ਿਆਂ ਪ੍ਰਤੀ ਜਾਗਰੂਕਤਾ ਅਤੇ ਮਹਾਰਾਜਾ ਅਗਰਸੈਨ ਜੈਯੰਤੀ ਨੂੰ ਸਮਰਪਿਤ ਹੈ। ਉਨ੍ਹਾਂ ਕਿਹਾ ਕਿ ਖੇਡਾਂ ਨਾਲ ਨੌਜਵਾਨਾਂ ਵਿੱਚ ਨਸ਼ਿਆਂ ਪ੍ਰਤੀ ਜਾਗਰੂਕਤਾ ਅਤੇ ਆਪਣੇ ਸਰੀਰ ਨੂੰ ਸਿਹਤ ਪੱਖੋਂ ਤੰਦਰੁਸਤ ਰੱਖਣ ਦਾ ਚੰਗਾ ਸੁਨੇਹਾ ਜਾਂਦਾ ਹੈ।

       

ਇਹ ਮੈਚ ਡਿਪਟੀ ਕਮਿਸ਼ਨਰ, ਸ਼੍ਰੀ ਮੁਕਤਸਰ ਸਾਹਿਬ ਦੀ ਅਗਵਾਈ ਵਿੱਚ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੁਲਾਜਮਾਂ ਅਤੇ ਸਵੱਛ ਮੁਕਤਸਰ ਅਭਿਆਨ ਐੱਨ.ਜੀ.ਓ (ਸਮੈਂਗੋ) ਦੀਆਂ ਟੀਮਾਂ ਵਿਚਕਾਰ ਖੇਡਿਆ ਗਿਆ। ਉਨ੍ਹਾਂ ਕਿਹਾ ਇਸ ਮੈਚ ਦਾ ਮੁੱਖ ਮੰਤਵ ਜਿਲ੍ਹਾ ਦਫਤਰ ਦੇ ਮੁਲਾਜਮਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨਾ ਅਤੇ ਸਰੀਰਿਕ ਪੱਖੋਂ ਫਿੱਟ ਰੱਖਣਾ ਹੈ। ਉਨ੍ਹਾਂ ਨੋਜਵਾਨਾਂ ਨੂੰ ਅਪੀਲ ਕੀਤੀ ਕਿ ਵੱਧ ਤੋਂ ਵੱਧ ਖੇਡਾਂ ਵਿੱਚ ਭਾਗ ਲੈਣ ਅਤੇ ਨਸ਼ਿਆਂ ਦੇ ਖਾਤਮੇ ਵਿਰੁੱਧ ਪੰਜਾਬ ਸਰਕਾਰ ਦਾ ਸਾਥ ਦੇਣ। ਇਸ ਮੌਕੇ ਐੱਸ.ਡੀ.ਐਮ ਮਲੋਟ ਸ਼੍ਰੀ ਕੰਵਰਜੀਤ ਸਿੰਘ ਮਾਨ, ਅਗਰਵਾਲ ਸਮਾਜ ਸਭਾ ਦੇ ਪ੍ਰਧਾਨ ਦੀਪਕ ਗਰਗ, ਸੁਖਜਿੰਦਰ ਸਿੰਘ ਬਰਾੜ (ਬੱਬਲੂ), ਜਗਮੀਤ ਸਿੰਘ ਜੱਗਾ ਐੱਮ.ਸੀ, ਪਰਮਜੀਤ ਸਿੰਘ ਪੰਮਾ ਨੰਬਰਦਾਰ, ਜਗਦੀਪ ਸਿੰਘ ਢਿੱਲੋਂ, ਲਾਡੀ ਹੇਅਰ, ਮਨਜੀਤ ਸਿੰਘ ਸੰਧੂ, ਬਲਦੇਵ ਸਹਾਏ ਗਰਗ, ਪਿਆਰਾ ਲਾਲ ਗਰਗ ਤੋਂ ਇਲਾਵਾ ਪਤਵੰਤੇ ਵਿਅਕਤੀ ਸ਼ਾਮਿਲ ਸਨ।

Author: Malout Live

Leave a Reply

Your email address will not be published. Required fields are marked *

Back to top button