District NewsMalout News

ਬਰਗਾੜੀ ਬੇਅਦਬੀ ਮਾਮਲੇ ‘ਚ ਭਗੌੜਾ ਸੰਦੀਪ ਬਰੇਟਾ ਬੈਂਗਲੁਰੂ ਏਅਰਪੋਰਟ ਤੋਂ ਗ੍ਰਿਫਤਾਰ

ਮਲੋਟ (ਫਰੀਦਕੋਟ): ਫਰੀਦਕੋਟ ਦੇ 2015 ਦੇ ਬਰਗਾੜੀ ਬੇਅਦਬੀ ਕਾਂਡ ਦੇ ਮੁੱਖ ਸਾਜ਼ਿਸ਼ਕਰਤਾ ਅਤੇ ਡੇਰਾ ਸਿਰਸਾ ਦੇ ਕੌਮੀ ਕਮੇਟੀ ਮੈਂਬਰ ਸੰਦੀਪ ਬਰੇਟਾ ਨੂੰ ਬੈਂਗਲੁਰੂ ਹਵਾਈ ਅੱਡੇ ਤੋਂ ਗ੍ਰਿਫਤਾਰ ਕਰ ਲਿਆ ਗਿਆ ਹੈ। ਬੇਅਦਬੀ ਦੀਆਂ ਤਿੰਨੋਂ ਘਟਨਾਵਾਂ ਵਿੱਚ ਬਰੇਟਾ ਬਰਗਾੜੀ ਦਾ ਨਾਂ ਆਉਂਦਾ ਹੈ।

ਅਦਾਲਤ ਨੇ ਇਨ੍ਹਾਂ ਮਾਮਲਿਆਂ ਵਿੱਚ ਸੰਦੀਪ ਬਰੇਟਾ ਅਤੇ ਕਮੇਟੀ ਦੇ ਦੋ ਹੋਰ ਮੈਂਬਰਾਂ ਹਰਸ਼ ਧੂਰੀ ਅਤੇ ਪ੍ਰਦੀਪ ਕਲੇਰ ਨੂੰ ਵੀ ਭਗੌੜਾ ਕਰਾਰ ਦਿੱਤਾ ਸੀ। ਫ਼ਰੀਦਕੋਟ ਜ਼ਿਲ੍ਹੇ ਦੀ ਪੁਲਿਸ ਟੀਮ ਬੈਂਗਲੁਰੂ ਲਈ ਰਵਾਨਾ ਹੋ ਗਈ ਹੈ।

Author: Malout Live

Back to top button