ਓ.ਡੀ.ਐੱਫ ਪਲੱਸ ਅਧੀਨ ਜ਼ਿਲ੍ਹੇ ਦੇ 186 ਪਿੰਡਾਂ ਨੂੰ 202.48 ਲੱਖ ਰੁਪਏ ਦੇ ਫੰਡ ਜ਼ਿਲ੍ਹੇ ਦੇ ਬੀ.ਡੀ.ਪੀ.ਓ ਨੂੰ ਕੀਤੇ ਟਰਾਂਸਫਰ- ਕਾਰਜਕਾਰੀ ਇੰਜੀਨੀਅਰ
ਮਲੋਟ (ਸ਼੍ਰੀ ਮੁਕਤਸਰ ਸਾਹਿਬ): ਸ਼੍ਰੀ ਜਸਵਿੰਦਰ ਸਿੰਘ ਕਾਰਜਕਾਰੀ ਇੰਜੀਨੀਅਰ ਪੇਂਡੂ ਜਲ-ਸਪਲਾਈ ਅਤੇ ਸੈਨੀਟੇਸ਼ਨ ਵਿਭਾਗ, ਸ਼੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਫੇਜ-2 ਅਧੀਨ ਜਲ-ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਪਿੰਡਾਂ ਵਿੱਚ ਸੋਲਿਡ ਵੇਸਟ ਮੈਨੇਜਮੈਂਟ ਅਧੀਨ ਕੰਪੋਜਿਟ ਪਿੱਟ ਅਤੇ ਹੋਰ ਕਈ ਪ੍ਰਕਾਰ ਦੇ ਕੰਮ ਕਰਵਾਏ ਜਾ ਰਹੇ ਹਨ ਤਾਂ ਜੋ ਜ਼ਿਲ੍ਹੇ ਅਧੀਨ ਆਉਂਦੇ ਪਿੰਡਾਂ ਨੂੰ ਵਿਭਾਗ ਵੱਲੋਂ ਨਿਰਧਾਰਿਤ ਮਾਪਦੰਡਾਂ ਅਨੁਸਾਰ ਓ.ਡੀ.ਐੱਫ ਪਲੱਸ ਘੋਸ਼ਿਤ ਕੀਤਾ ਜਾ ਸਕੇ। ਕਾਰਜਕਾਰੀ ਇੰਜੀਨੀਅਰ ਅਨੁਸਾਰ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵਿੱਚ ਓ.ਡੀ.ਐੱਫ ਪਲੱਸ ਅਧੀਨ 231 ਪਿੰਡ ਆਉਂਦੇ ਹਨ,
ਜਿਨ੍ਹਾਂ ਵਿੱਚੋਂ ਹੁਣ ਤੱਕ 186 ਪਿੰਡਾਂ ਲਈ 202.48 ਲੱਖ ਰੁਪਏ ਦੇ ਫੰਡ ਜ਼ਿਲ੍ਹੇ ਦੇ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰਾਂ ਨੂੰ ਟਰਾਂਸਫਰ ਕੀਤੇ ਜਾ ਚੁੱਕੇ ਹਨ। ਸੋਲਿਡ ਵੇਸਟ ਮੈਨੇਜਮੈਂਟ ਅਧੀਨ ਹੁਣ ਤੱਕ 70 ਪਿੰਡਾਂ ਵਿੱਚ ਕੰਮ ਮੁਕੰਮਲ ਕਰ ਦਿੱਤਾ ਗਿਆ ਹੈ ਅਤੇ ਓ.ਡੀ.ਐੱਫ ਪਲੱਸ ਘੋਸ਼ਿਤ ਕੀਤਾ ਜਾ ਚੁੱਕਾ ਹੈ। ਇਸੇ ਤਰ੍ਹਾਂ 35 ਪਿੰਡਾਂ ਵਿੱਚ ਕੰਮ ਪ੍ਰਗਤੀ ਅਧੀਨ ਚੱਲ ਰਿਹਾ ਹੈ। ਸ਼੍ਰੀ ਗੁਰਤੇਜ ਸਿੰਘ ਐੱਸ.ਡੀ.ਓ ਅਨੁਸਾਰ ਡਾ. ਰੂਹੀ ਦੁੱਗ ਡਿਪਟੀ- ਕਮਿਸ਼ਨਰ ਸ਼੍ਰੀ ਮੁਕਤਸਰ ਸਾਹਿਬ ਦੀਆਂ ਹਦਾਇਤਾਂ ਅਨੁਸਾਰ ਵਿਭਾਗ ਵੱਲੋਂ ਸੋਲਿਡ ਵੇਸਟ ਮੈਨੇਜਮੈਂਟ ਅਧੀਨ ਬਾਕੀ ਰਹਿੰਦੇ ਪਿੰਡਾਂ ਦੇ ਫੰਡ ਪ੍ਰਾਪਤ ਕਰਨ ਅਤੇ ਕੰਮ ਸ਼ੁਰੂ ਕਰਵਾਉਣ ਲਈ ਲਗਾਤਾਰ ਸੰਬੰਧਿਤ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰਾਂ ਨਾਲ ਤਾਲਮੇਲ ਕੀਤਾ ਜਾ ਰਿਹਾ ਹੈ ਅਤੇ ਜਲਦੀ ਹੀ ਇਨ੍ਹਾਂ ਪਿੰਡਾਂ ਵਿੱਚ ਕੰਮ ਸ਼ੁਰੂ ਕਰਵਾ ਦਿੱਤਾ ਜਾਵੇਗਾ। Author: Malout Live