District NewsMalout News

ਗਗਨਦੀਪ ਸਿੰਘ ਬਣੇ ਬਾਰ ਐਸੋਸੀਏਸ਼ਨ ਗਿੱਦੜਬਾਹਾ ਦੇ ਮੈਂਬਰ

ਮਲੋਟ (ਗਿੱਦੜਬਾਹਾ): ਗਿੱਦੜਬਾਹਾ ਦੇ ਬਾਰ ਐਸੋਸੀਏਸ਼ਨ ਐਡਵੋਕੇਟ ਗਗਨਦੀਪ ਸਿੰਘ ਮੈਂਬਰ ਬਣੇ। ਇਸ ਮੌਕੇ ਮੀਤ ਪ੍ਰਧਾਨ ਐਡਵੋਕੇਟ ਸਿਮਰਪਾਲ ਸਿੰਘ ਸੋਹੀ, ਸਾਬਕਾ ਪ੍ਰਧਾਨ ਐਡਵੋਕੇਟ ਕੁਲਜਿੰਦਰ ਸਿੰਘ ਸੰਧੂ ਅਤੇ ਕੈਸ਼ੀਅਰ ਐਡਵੋਕੇਟ ਹਰਸਿਮਰਨ ਸਿੰਘ ਸਿੱਧੂ ਨੇ ਸਾਦੇ ਸਮਾਗਮ ਦੌਰਾਨ ਐਡਵੋਕੇਟ ਗਗਨਦੀਪ ਸਿੰਘ ਨੂੰ ਬਾਰ ਐਸੋਸੀਏਸ਼ਨ ਗਿੱਦੜਬਾਹਾ ਦੀ ਮੈਂਬਰਸ਼ਿਪ ਦੇ ਕੇ ਬਾਰ ਐਸੋਸੀਏਸ਼ਨ ਦਾ ਮੈਂਬਰ ਨਿਯੁਕਤ ਕੀਤਾ। ਇਸ ਮੌਕੇ ਐਡਵੋਕੇਟ ਗਗਨਦੀਪ ਸਿੰਘ ਨੇ ਬਾਰ ਐਸੋਸੀਏਸ਼ਨ ਗਿੱਦੜਬਾਹਾ ਦੇ ਮੀਤ ਪ੍ਰਧਾਨ ਸਿਮਰਪਾਲ ਸਿੰਘ ਸੋਹੀ

ਸਮੇਤ ਸਮੂਹ ਮੈਂਬਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਬਾਰ ਐਸੋਸੀਏਸ਼ਨ ਗਿੱਦੜਬਾਹਾ ਦੀਆਂ ਸਾਰੀਆਂ ਸ਼ਰਤਾਂ ਅਤੇ ਨਿਯਮਾਂ ਦਾ ਪੂਰਾ ਪਾਲਣ ਕਰਨਗੇ। ਨਿਯੁਕਤ ਕੀਤੇ ਗਏ ਮੈਂਬਰ ਗਗਨਦੀਪ ਸਿੰਘ ਨੇ ਕਿਹਾ ਕਿ ਉਹ ਆਪਣੀ ਜਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣਗੇ। ਬਾਰ ਦੇ ਸਾਰੇ ਮੈਂਬਰ ਆਪਣੀ ਜਿੰਮੇਵਾਰੀ ਨਾਲ ਕੰਮ ਕਰਦੇ ਹਨ ਤੇ ਸਮਾਜ ਦੀ ਸੇਵਾ ਕਰਨ ਵਿੱਚ ਵੀ ਵੱਧ-ਚੜ੍ਹ ਕੇ ਹਿੱਸਾ ਲੈਂਦੇ ਹਨ ਤੇ ਸਾਨੂੰ ਵਿਸ਼ਵਾਸ ਹੈ ਕਿ ਐਡਵੋਕੇਟ ਗਗਨਦੀਪ ਸਿੰਘ ਵੀ ਬਾਰ ਦੀ ਤਰੱਕੀ ਤੇ ਖੁਸ਼ਹਾਲੀ ਲਈ ਆਪਣਾ ਅਹਿਮ ਯੋਗਦਾਨ ਦੇਣਗੇ। ਇਸ ਮੌਕੇ ਐਡਵੋਕੇਟ ਸਿਕੰਦਰ ਸਿੰਘ ਮਾਨ, ਐਡਵੋਕੇਟ ਅੰਗਰੇਜ ਸਿੰਘ ਮਾਨ, ਐਡਵੋਕੇਟ ਰਾਜੀਵ ਮੁੰਜਾਲ, ਐਡਵੋਕੇਟ ਗਗਨਦੀਪ ਸਿੰਘ ਧਾਲੀਵਾਲ, ਐਡਵੋਕੇਟ ਗੁਰਪ੍ਰੀਤ ਸਿੰਘ, ਐਡਵੋਕੇਟ ਮਲਕੀਤ ਸਿੰਘ ਅਤੇ ਐਡਵੋਕੇਟ ਮਨਜੀਤ ਸਿੰਘ ਥੇਹੜੀ ਆਦਿ ਮੌਜੂਦ ਸਨ।

Author: Malout Live

Leave a Reply

Your email address will not be published. Required fields are marked *

Back to top button