ਪੰਜਾਬ ਰੋਡਵੇਜ਼,ਪਨਬੱਸ/ਪੀ.ਆਰ.ਟੀ.ਸੀ ਕੰਟਰੈਕਟ ਵਰਕਰਜ਼ ਯੂਨੀਅਨ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਕੀਤੀ ਗਈ ਗੇਟ ਰੈਲੀ
ਮਲੋਟ: ਪੰਜਾਬ ਰੋਡਵੇਜ, ਪਨਬੱਸ, ਪੀ.ਆਰ.ਟੀ.ਸੀ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਵੱਲੋਂ ਪਨਬੱਸ 'ਚ ਮੁਲਾਜ਼ਮਾਂ ਨਾਲ ਹੋ ਰਹੀਆਂ ਧੱਕੇਸ਼ਾਹੀਆਂ ਖਿਲਾਫ਼ ਸ਼੍ਰੀ ਮੁਕਤਸਰ ਸਾਹਿਬ ਡੀਪੂ ਦੇ ਗੇਟ ਸਾਹਮਣੇ ਵਰਕਰਾਂ ਵੱਲੋਂ ਗੇਟ ਰੈਲੀ ਕੀਤੀ ਗਈ। ਇਸ ਮੌਕੇ ਆਗੂ ਗੁਰਪ੍ਰੀਤ ਸਿੰਘ ਢਿੱਲੋਂ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਉੱਚ ਅਧਿਕਾਰੀਆਂ ਵੱਲੋਂ ਲਗਾਤਾਰ ਪੀ.ਆਰ.ਟੀ.ਸੀ ਦੇ ਕੱਚੇ ਮੁਲਾਜ਼ਮਾਂ ਨੂੰ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ ਅਤੇ ਧੱਕੇਸ਼ਾਹੀ ਨਾਲ ਰੁਜ਼ਗਾਰ ਖੋਹਣ ਦੀ ਪ੍ਰਕਿਰਿਆ ਵੱਲ ਤੁਰੀ ਹੋਈ ਹੈ। ਸਰਕਾਰ ਨੇ ਸੱਤਾ 'ਚ ਆਉਣ ਤੋਂ ਬਾਅਦ ਕੋਈ ਵਾਅਦਾ ਪੂਰਾ ਨਹੀਂ ਕੀਤਾ ਅਤੇ ਮੁਲਾਜ਼ਮ ਮਾਰੂ ਫੈਸਲੇ ਲਏ ਜਾ ਰਹੇ ਹਨ। ਉਹਨਾਂ ਕਿਹਾ ਕਿ ਕੱਚੇ ਮੁਲਾਜਮਾਂ ਨਾਲ ਲਗਾਤਾਰ ਧੱਕੇਸ਼ਾਹੀ ਕੀਤੀ ਜਾ ਰਹੀ ਹੈ ਅਤੇ ਉਹਨਾਂ ਦੇ ਮਹਿਕਮਾ ਬਚਾਉਣ ਦੇ ਸੰਘਰਸ਼ ਨੂੰ ਉਲਝਾਉਣ ਲਈ ਨਿੱਤ ਨਜਾਇਜ਼ ਰਿਪੋਰਟਾਂ ਕਰਕੇ ਨੌਕਰੀਆਂ ਤੋਂ ਕੱਢਿਆ ਜਾ ਰਿਹਾ ਹੈ। ਇਸ ਸੰਬੰਧੀ ਯੂਨੀਅਨ ਵੱਲੋਂ ਫੈਂਸਲਾ ਕੀਤਾ ਗਿਆ ਹੈ ਕਿ ਗਲਤ ਤਰੀਕੇ ਨਾਲ ਕੀਤੀ ਇਨਕੁਆਰੀ ਖਿਲਾਫ਼ ਸਖ਼ਤ ਕਦਮ ਚੁੱਕਦੇ ਅਗਲਾ ਸੰਘਰਸ਼ ਕਰਨ ਤੋਂ ਪਹਿਲਾਂ 12 ਦਸੰਬਰ ਨੂੰ ਚੀਫ ਸਕੱਤਰ ਪੰਜਾਬ ਨਾਲ ਹੋਣ ਵਾਲੀ ਮੰਗਾਂ ਸੰਬੰਧੀ ਮੀਟਿੰਗ ਵਿੱਚ ਇਸ ਮੁੱਦੇ ਨੂੰ ਗੰਭੀਰਤਾ ਨਾਲ ਵਿਚਾਰ ਕਰਨ ਲਈ ਸਮਾਂ ਦਿੱਤਾ ਗਿਆ ਹੈ। ਡੀਪੂ ਪ੍ਰਧਾਨ ਜਗਸੀਰ ਸਿੰਘ ਮਾਣਕ, ਚੇਅਰਮੈਨ ਤਰਸੇਮ ਸਿੰਘ ਨੇ ਕਿਹਾ ਕਿ ਅਫਸਰਸ਼ਾਹੀ ਜਾਣ ਬੁੱਝ ਕੇ ਮੁਲਾਜ਼ਮਾਂ ਨੂੰ ਹੜਤਾਲ ਕਰਨ ਲਈ ਮਜ਼ਬੂਰ ਕਰ ਰਹੀ ਹੈ। Author: Malout Live