ਆਯੂਸ਼ਮਾਨ ਕਾਰਡ ਬਣਵਾਓ, 1 ਲੱਖ ਤੱਕ ਦਾ ਨਗਦ ਇਨਾਮ ਪਾਓ

ਮਲੋਟ (ਸ਼੍ਰੀ ਮੁਕਤਸਰ ਸਾਹਿਬ): ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਪੰਜਾਬ ਦੇ ਹੁਕਮਾਂ ਤਹਿਤ ਜਿਲ੍ਹੇ ਭਰ ਵਿੱਚ ਆਯੂਸ਼ਮਾਨ ਕਾਰਡ ਬਣਾਉਣ ਲਈ ਮੁਹਿੰਮ ਵਿੱਢੀ ਜਾ ਰਹੀ ਹੈ। ਜਿਸ ਦੀ ਜਾਣਕਾਰੀ ਦਿੰਦੇ ਹੋਏ ਡਾ. ਰੂਹੀ ਦੁੱਗ ਡਿਪਟੀ ਕਮਿਸ਼ਨਰ ਸ਼੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਲਾਭਪਾਤਰੀਆਂ ਦੇ ਕਾਰਡ ਬਣਾਉਣ ਦੇ ਮਕਸਦ ਨਾਲ ਇਕ ਦਿਵਾਲੀ ਬੰਪਰ ਡਰਾਅ ਕੱਢਿਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ 30 ਨਵੰਬਰ 2023 ਤੱਕ ਕਾਰਡ ਬਣਾਉਣ ਵਾਲੇ ਸਾਰੇ ਲਾਭਪਾਤਰੀਆਂ ਵਿੱਚੋਂ ਲੱਕੀ ਡਰਾਅ ਦੇ ਜ਼ਰੀਏ ਦੱਸ ਲੋਕਾਂ ਨੂੰ ਨਗਦ ਇਨਾਮ ਦਿੱਤੇ ਜਾਣਗੇ। ਜਿਸ ਵਿੱਚ ਪਹਿਲਾ ਇਨਾਮ ਇੱਕ ਲੱਖ ਰੁਪਏ, ਦੂਜਾ ਇਨਾਮ ਪੰਜਾਹ ਹਜ਼ਾਰ ਰੁਪਏ, ਤੀਜਾ ਇਨਾਮ 25 ਹਜ਼ਾਰ ਰੁਪਏ, ਚੌਥਾ ਇਨਾਮ 10 ਹਜ਼ਾਰ ਰੁਪਏ, ਪੰਜਵਾ ਇਨਾਮ ਅੱਠ ਹਜ਼ਾਰ ਰੁਪਏ ਅਤੇ

ਛੇਵੇਂ ਤੋਂ ਦੱਸਵੇ ਇਨਾਮ ਤੱਕ ਸਾਰੇ ਜੇਤੂਆਂ ਨੂੰ ਪੰਜ-ਪੰਜ ਹਾਜ਼ਰ ਰੁਪਏ ਦਿੱਤੇ ਜਾਣਗੇ। ਉਨ੍ਹਾਂ ਦੱਸਿਆ ਕਿ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਅਧੀਨ ਹਰ ਇਕ ਲਾਭਪਾਤਰੀ ਨੂੰ ਹਰ ਸਾਲ ਪੂਰੇ ਪਰਿਵਾਰ ਲਈ ਪੰਜ ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦੀ ਸਹੂਲਤ ਮੁਹੱਈਆ ਕੀਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕਾਰਡ ਬਣਾਉਣ ਵਾਲੇ ਲਾਭਪਾਤਰੀਆਂ ਨੂੰ ਉਤਸ਼ਾਹਿਤ ਕਰਨ ਲਈ ਦੀਵਾਲੀ ਅਤੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਤੇ ਬੰਪਰ ਡਰਾਅ 4 ਦਸੰਬਰ 2023 ਨੂੰ ਕੱਢਿਆ ਜਾਵੇਗਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਸਕੀਮ ਦਾ ਵੱਧ ਤੋਂ ਵੱਧ ਲਾਭ ਲੈਣ ਲਈ 30 ਨਵੰਬਰ 2023 ਤੱਕ ਆਪਣੇ ਸਿਹਤ ਬੀਮਾ ਯੋਜਨਾ ਕਾਰਡ ਜ਼ਰੂਰ ਬਣਾਉਣ। ਉਨ੍ਹਾਂ ਦੱਸਿਆ ਕਿ ਸਿਹਤ ਬੀਮਾ ਯੋਜਨਾ ਕਾਰਡ ਖੁੱਦ ਘਰ ਬੈਠੇ "ਆਯੂਸ਼ਮਾਨ ਐਪ" ਦੇ ਰਾਂਹੀ ਬਣਾਇਆ ਜਾ ਸਕਦਾ ਜਾ ਆਸ਼ਾ ਵਰਕਰ/ਸੂਚੀਬੱਧ ਹਸਪਤਾਲਾਂ ਨਾਲ ਸੰਪਰਕ ਕੀਤਾ ਜਾ ਸਕਦਾ ਹੈ। Author: Malout Live