ਘਰ ਬੈਠੇ ਲਵੋ ਸਰਕਾਰੀ ਸੇਵਾਵਾਂ ਦਾ ਲਾਭ, 1076 ਤੇ ਕਾਲ ਕਰਕੇ ਘਰ ਬੁਲਾਓ ਸਰਕਾਰੀ ਨੁੰਮਾਇੰਦਾ-ਡਿਪਟੀ ਕਮਿਸ਼ਨਰ ਸ਼੍ਰੀ ਮੁਕਤਸਰ ਸਾਹਿਬ
ਮਲੋਟ (ਸ਼੍ਰੀ ਮੁਕਤਸਰ ਸਾਹਿਬ): ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਤੱਕ ਬਿਹਤਰ ਪ੍ਰਸ਼ਾਸਨਿਕ ਸਹੂਲਤਾਂ ਉਪਲਬੱਧ ਕਰਵਾਉਣ ਲਈ ਸ਼ੁਰੂ ਕੀਤੀ 1076 ਹੈੱਲਪਲਾਈਨ ਸੇਵਾ ਲੋਕਾਂ ਵਿੱਚ ਮਕਬੂਲ ਹੋ ਰਹੀ ਹੈ। ਇਸ ਤਹਿਤ ਕੋਈ ਵੀ ਨਾਗਰਿਕ ਫੋਨ ਨੰਬਰ 1076 ਤੇ ਕਾਲ ਕਰਕੇ 43 ਪ੍ਰਕਾਰ ਦੀਆਂ ਸਰਕਾਰੀ ਸੇਵਾਵਾਂ ਲਈ ਸਰਕਾਰੀ ਨੁਮਾਇੰਦੇ ਨੂੰ ਆਪਣੇ ਘਰ ਬੁਲਾ ਸਕਦਾ ਹੈ ਭਾਵ ਇੰਨ੍ਹਾਂ 43 ਪ੍ਰਕਾਰ ਦੇ ਸਰਕਾਰੀ ਕੰਮਾਂ ਲਈ ਕਿਸੇ ਵੀ ਦਫ਼ਤਰ ਜਾਣ ਦੀ ਜਰੂਰਤ ਨਹੀਂ ਸਗੋਂ ਦਫ਼ਤਰ चैल वे लेवां ਦੇ ਘਰ ਪਹੁੰਚਦਾ ਹੈ। ਇਹ ਜਾਣਕਾਰੀ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਡਾ. ਰੂਹੀ ਦੁੱਗ ਆਈ.ਏ.ਐੱਸ ਨੇ ਦਿੱਤੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਤਹਿਤ ਵੱਖ-ਵੱਖ ਤਰਾਂ ਦੀਆਂ ਸਰਕਾਰੀ ਸੇਵਾਵਾਂ ਲੋਕਾਂ ਨੂੰ ਉਪਲਬੱਧ ਕਰਵਾਉਣ ਲਈ ਜ਼ਿਲ੍ਹੇ ਵਿੱਚ 5 ਪ੍ਰਤੀਨਿਧ ਨਿਯੁਕਤ ਕੀਤੇ ਗਏ ਹਨ। ਉਨ੍ਹਾਂ ਨੇ ਦੱਸਿਆ ਕਿ ਪਿਛਲੇ ਇਕ ਮਹੀਨੇ ਵਿੱਚ 353 ਲੋਕਾਂ ਨੇ ਇਸ ਤਰੀਕੇ ਨਾਲ ਸਰਕਾਰੀ ਸੇਵਾਵਾਂ ਲਈ ਅਰਜੀ ਦਿੱਤੀ ਅਤੇ ਇੰਨ੍ਹਾਂ ਵਿੱਚ 162 ਨੂੰ ਘਰ ਬੈਠਿਆਂ ਹੀ ਸੇਵਾ ਉਪਲੱਬਧ ਕਰਵਾ ਦਿੱਤੀ ਗਈ ਹੈ ਅਤੇ ਬਾਕੀ ਅਰਜੀਆਂ ਨਿਰਧਾਰਿਤ ਸਮਾਂ ਹੱਦ ਦੇ ਅੰਦਰ ਕਾਰਵਾਈ ਅਧੀਨ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਸੁਵਿਧਾ ਨਾਲ ਲੋਕਾਂ ਦਾ ਦਫ਼ਤਰਾਂ ਵਿੱਚ ਆਉਣ ਜਾਣ ਦਾ ਸਮਾਂ ਬਚਦਾ ਹੈ ਅਤੇ ਉਹ ਆਪਣੀ ਸੁਵਿਧਾ ਅਨੁਸਾਰ ਸਰਕਾਰੀ ਨੁਮਾਇੰਦੇ ਨੂੰ ਘਰ ਬੁਲਾ ਸਕਦੇ ਹਨ।
ਜਿੱਥੇ ਸਰਕਾਰੀ ਨੁਮਾਇੰਦਾ ਨਾਗਰਿਕ ਦੇ ਘਰ ਆ ਕੇ ਉਸਦੀ ਅਰਜੀ ਲੈਂਦਾ ਹੈ, ਫੋਟੋ ਅਤੇ ਹੋਰ ਦਸਤਾਵੇਜ ਪ੍ਰਾਪਤ ਕਰਦਾ ਹੈ ਅਤੇ ਕੰਮ ਹੋਣ ਤੋਂ ਬਾਅਦ ਸਰਟੀਫਿਕੇਟ ਵੀ ਘਰ ਪਹੁੰਚਾਉਂਦਾ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਤਹਿਤ ਬੁਢਾਪਾ, ਵਿਧਵਾ, ਅੰਗਹੀਣ ਅਤੇ ਆਸ਼ਰਿਤ ਪੈਨਸ਼ਨ ਆਮਦਨ ਸਰਟੀਫਿਕੇਟ, ਹਲਫੀਆ ਬਿਆਨ, ਭਾਰ ਰਹਿਤ ਸਰਟੀਫਿਕੇਟ ਜਮਾਂਬੰਦੀ ਕਢਵਾਉਣ ਸੰਬੰਧੀ ਜਮੀਨ ਦੀ ਨਿਸ਼ਾਨਦੇਹੀ, ਜਨਮ ਸਰਟੀਫਿਕੇਟ, ਮੌਤ ਸਰਟੀਫਿਕੇਟ, ਐੱਸ.ਸੀ, ਬੀ.ਸੀ ਸਰਟੀਫਿਕੇਟ ਆਦਿ ਵਰਗੀਆਂ ਕੁੱਲ 43 ਸੇਵਾਵਾਂ ਉਪਲੱਬਧ ਕਰਵਾਈਆਂ ਜਾ ਰਹੀਆਂ ਹਨ। ਇਸ ਲਈ ਸੇਵਾ ਕੇਂਦਰ ਤੇ ਲੱਗਣ ਵਾਲੀ ਫੀਸ ਤੋਂ ਇਲਾਵਾ 120 ਰੁਪਏ ਦੀ ਪ੍ਰਤੀ ਸਰਵਿਸ ਵਿਜਿਟ ਫੀਸ ਅਲਗ ਤੋਂ ਲਾਗੂ ਹੈ। ਬਾਕਸ ਲਈ ਪ੍ਰਸਾਵਿਤ ਆਨਲਾਈਨ ਵੀ ਅਪਲਾਈ ਕੀਤਾ ਜਾ ਸਕਦਾ ਹੈ। ਡਿਪਟੀ ਕਮਿਸ਼ਨਰ ਨੇ ਹੋਰ ਦੱਸਿਆ ਕਿ ਇਸ ਤੋਂ ਬਿਨ੍ਹਾਂ ਲੋਕ ਲਗਭਗ 100 ਸਰਕਾਰੀ ਸੇਵਾਵਾਂ ਲਈ ਪੰਜਾਬ ਸਰਕਾਰ ਦੇ ਆਨਲਾਈਨ ਪੋਰਟਲ https://connect.punjab.gov.in/ ਤੇ ਵੀ ਘਰ ਬੈਠੇ ਹੀ ਅਪਲਾਈ ਕਰ ਸਕਦੇ ਹਨ। ਇਸ ਸੰਬੰਧੀ ਹੋਰ ਜਾਣਕਾਰੀ ਲਈ ਲੋਕ ਐਮ ਸੇਵਾ ਮੋਬਾਇਲ ਐਪ ਵੀ ਡਾਊਨਲੋਡ ਕਰ ਸਕਦੇ ਹਨ। ਪਰ ਇਸ ਤਰੀਕੇ ਨਾਲ ਅਪਲਾਈ ਕਰਨ ਸਮੇ ਨਾਗਰਿਕ ਆਪਣਾ ਯੂਜਰ ਨੇਮ ਅਤੇ ਪਾਸਵਰਡ ਯਾਦ ਰੱਖਣ ਅਤੇ ਸਾਰੇ ਦਸਤਾਵੇਜ ਅਪਲੋਡ ਕਰਨ ਅਤੇ ਅਪਲਾਈ ਕਰਨ ਤੋਂ ਬਾਅਦ ਸਮੇਂ-ਸਮੇਂ ਤੇ ਆਪਣਾ ਅਕਾਉਂਟ ਚੈਕ ਕਰਦੇ ਰਹਿਣ। Author: Malout Live