ਸਮਾਜ ਦੀ ਬੇਹਤਰੀ ਲਈ ਵਿੱਦਿਆ ਪ੍ਰਾਪਤ ਕਰਨਾ ਬਹੁਤ ਜ਼ਰੂਰੀ- ਸ੍ਰ. ਕੁਲਤਾਰ ਸਿੰਘ ਸੰਧਵਾਂ, ਸਪੀਕਰ ਪੰਜਾਬ ਵਿਧਾਨ-ਸਭਾ
,
ਮਲੋਟ (ਸ਼੍ਰੀ ਮੁਕਤਸਰ ਸਾਹਿਬ): ਕਲਚਰ ਫੈਸਟੀਵਲ ਸਮਾਗਮ ਸੰਤ ਬਾਬਾ ਗੁਰਮੁੱਖ ਸਿੰਘ ਪਬਲਿਕ ਸਕੂਲ ਸ਼੍ਰੀ ਮੁਕਤਸਰ ਸਾਹਿਬ ਵਿਖੇ ਆਯੋਜਿਤ ਕੀਤਾ ਗਿਆ। ਇਸ ਸਮਾਗਮ ਦੀ ਪ੍ਰਧਾਨਗੀ ਸ੍ਰ. ਕੁਲਤਾਰ ਸਿੰਘ ਸੰਧਵਾਂ ਸਪੀਕਰ ਪੰਜਾਬ ਵਿਧਾਨ ਸਭਾ ਨੇ ਕੀਤੀ। ਇਸ ਮੌਕੇ ਸਕੂਲੀ ਬੱਚਿਆਂ ਨੂੰ ਸੰਬੋਧਨ ਕਰਦਿਆਂ ਸ੍ਰ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਸਮਾਜ ਦੀ ਬੇਹਤਰੀ ਅਤੇ ਤਰੱਕੀ ਲਈ ਵਿੱਦਿਆ ਪ੍ਰਾਪਤ ਕਰਨਾ ਬਹੁਤ ਜ਼ਰੂਰੀ ਹੈ। ਵਿੱਦਿਆ ਪ੍ਰਾਪਤ ਕਰਕੇ ਡਾਕਟਰ, ਵਕੀਲ, ਇੰਜੀਨੀਅਰ ਅਤੇ ਬੁੱਧੀਜੀਵੀ ਬਣਿਆ ਜਾ ਸਕਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਸਾਨੂੰ ਹਰ ਭਾਸ਼ਾ ਦਾ ਗਿਆਨ ਹੋਣਾ ਜਰੂਰੀ ਹੈ, ਪਰ ਆਪਣੀ ਮਾਤ ਭਾਸ਼ਾ ਨੂੰ ਕਦੇ ਵੀ ਨਹੀਂ ਭੁੱਲਣਾ ਚਾਹੀਦਾ। ਉਨ੍ਹਾਂ ਮਾਪਿਆਂ ਨੂੰ ਸਲਾਹ ਦਿੱਤੀ ਕਿ ਸੋਸ਼ਲ ਮੀਡੀਆ ਦੇ ਯੁੱਗ ਵਿੱਚ ਆਪਣੇ ਬੱਚਿਆਂ ਨੂੰ ਬਚਾਅ ਕੇ ਰੱਖਣ ਤਾਂ ਜੋ ਉਨ੍ਹਾਂ ਦੀ ਸਿਹਤ ਤੇ ਮਾੜਾ ਅਸਰ ਨਾ ਪਵੇ। ਉਨ੍ਹਾਂ ਕਿਹਾ ਕਿ ਇਸ ਤਰਾਂ ਦੇ ਸੱਭਿਆਚਾਰ ਪ੍ਰੋਗਰਾਮ ਕਰਵਾਉਣਾ ਅੱਜ ਦੇ ਯੁੱਗ ਵਿੱਚ ਬਹੁਤ ਜ਼ਰੂਰੀ ਹਨ ਤਾਂ ਜੋ ਆਪਣੀ ਵਿਰਾਸਤ ਨੂੰ ਹਮੇਸ਼ਾ ਜਿਉਂਦਾ ਰੱਖ ਸਕਣ।
ਇਸ ਮੌਕੇ ਸ. ਜਗਦੀਪ ਸਿੰਘ ਕਾਕਾ ਬਰਾੜ ਐੱਮ.ਐੱਲ.ਏ. ਸ਼੍ਰੀ ਮੁਕਤਸਰ ਸਾਹਿਬ ਨੇ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਆਪਣੇ ਮਾਪਿਆਂ ਦੇ ਨਾਲ-ਨਾਲ ਅਧਿਆਪਕਾਂ ਦਾ ਪੂਰਾ ਮਾਣ ਸਤਿਕਾਰ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਅੱਜ ਦੇ ਯੁੱਗ ਵਿੱਚ ਲੜਕੀਆਂ ਹਰ ਖੇਤਰ ਵਿੱਚ ਤਰੱਕੀਆ ਕਰ ਰਹੀਆਂ ਹਨ, ਇਸ ਲਈ ਮਾਪਿਆਂ ਨੂੰ ਲੜਕੇ ਅਤੇ ਲੜਕੀਆਂ ਵਿੱਚ ਕੋਈ ਭੇਦਭਾਵ ਨਹੀਂ ਰੱਖਣਾ ਚਾਹੀਦਾ। ਇਸ ਮੌਕੇ ਸਕੂਲੀ ਬੱਚਿਆਂ ਵੱਲੋਂ ਗਿੱਧਾ, ਭੰਗੜਾ, ਗੱਤਕਾ, ਨਾਟਕ ਦੀ ਸ਼ਾਨਦਾਰੀ ਪੇਸ਼ਕਾਰੀ ਤੋਂ ਖੁਸ਼ ਹੋ ਕਿ ਸ੍ਰ. ਸੰਧਵਾਂ ਨੇ ਸਕੂਲ ਨੂੰ ਆਪਣੇ ਅਖਤਿਆਰੀ ਫੰਡ ਵਿੱਚੋਂ ਦੋ ਲੱਖ ਰੁਪਏ ਦੇਣ ਦਾ ਐਲਾਨ ਕੀਤਾ। ਇਸ ਮੌਕੇ ਸ਼੍ਰੀ ਕੰਵਰਜੀਤ ਸਿੰਘ ਐੱਸ.ਡੀ.ਐੱਮ ਸ਼੍ਰੀ ਮੁਕਤਸਰ ਸਾਹਿਬ, ਸ੍ਰ. ਸੁਰਜੀਤ ਸਿੰਘ ਚੇਅਰਮੈਨ ਮਾਰਕਿਟ ਕਮੇਟੀ, ਸਕੂਲ ਦੇ ਚੇਅਰਮੈਨ ਜਸਵਿੰਦਰ ਸਿੰਘ, ਐੱਮ.ਡੀ ਸੁਖਰਾਜ ਕੌਰ, ਸੁਖਜਿੰਦਰ ਸਿੰਘ ਤੋਂ ਇਲਾਵਾ ਪਤਵੰਤੇ ਵਿਅਕਤੀ, ਸਕੂਲੀ ਬੱਚੇ ਤੇ ਮਾਤਾ-ਪਿਤਾ ਮੌਜੂਦ ਸਨ। Author: Malout Live