ਸਰਕਾਰੀ ਹਾਈ ਸਕੂਲ ਪਿੰਡ ਦਾਨੇਵਾਲਾ ਦੇ ਦੱਸਵੀਂ ਜਮਾਤ ਦੇ ਤਿੰਨ ਵਿਦਿਆਰਥੀਆਂ ਦੀ ਮੈਰੀਟੋਰੀਅਸ ਸਕੂਲਾਂ ਵਿੱਚ ਹੋਈ ਚੋਣ

ਮਲੋਟ:- ਮਲੋਟ ਦੇ ਨੇੜਲੇ ਪਿੰਡ ਦਾਨੇਵਾਲਾ ਦੇ ਸਰਕਾਰੀ ਹਾਈ ਸਕੂਲ ਦੇ ਦੱਸਵੀਂ ਜਮਾਤ ਦੇ ਤਿੰਨ ਵਿਦਿਆਰਥੀਆਂ ਦੀ ਪੰਜਾਬ ਸਰਕਾਰ ਦੁਆਰਾ ਚਲਾਏ ਜਾ ਰਹੇ ਮੈਰੀਟੋਰੀਅਸ ਸਕੂਲਾਂ ਵਿੱਚ ਚੋਣ ਹੋਈ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਹੁਸ਼ਿਆਰ ਵਿਦਿਆਰਥੀਆਂ ਨੂੰ ਗੁਣਾਤਮਕ ਸਿੱਖਿਆ ਦੇਣ ਲਈ ਮੈਰੀਟੋਰੀਅਸ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਲਿਖਤੀ ਟੈਸਟ ਲੈ ਕੇ ਭਰਤੀ ਕਰਦੀ ਹੈ।

ਸਰਕਾਰੀ ਹਾਈ ਸਕੂਲ ਦਾਨੇਵਾਲਾ ਦੇ ਤਿੰਨ ਵਿਦਿਆਰਥੀ ਹੇਮਰਾਜ ਪੁੱਤਰ ਸ਼੍ਰੀ ਪਿੰਟੂ ਕੁਮਾਰ, ਲੱਕੀ ਪੁੱਤਰ ਸ਼੍ਰੀ ਸਾਹਿਬ ਸਿੰਘ ਅਤੇ ਰਿਸ਼ੀ ਕੁਮਾਰ ਪੁੱਤਰ ਸ਼੍ਰੀ ਰਾਜ ਕੁਮਾਰ ਨੂੰ ਮੈਰੀਟੋਰੀਅਸ ਸਕੂਲਾਂ ਵਿੱਚ ਮਿਲ ਗਿਆ ਜੋ ਕਿ ਸਕੂਲ, ਵਿਦਿਆਰਥੀਆਂ ਅਤੇ ਮਾਪਿਆਂ ਲਈ ਮਾਨ ਵਾਲੀ ਗੱਲ ਹੈ। ਵਿਦਿਆਰਥੀ ਹੇਮਰਾਜ ਨੇ ਦੱਸਵੀਂ ਬੋਰਡ ਦੀ ਪ੍ਰੀਖਿਆ ਵਿੱਚੋਂ 600 ਵਿੱਚੋਂ 594 ਅੰਕ ਪ੍ਰਾਪਤ ਕਰਕੇ ਸਕੂਲ ਵਿੱਚੋਂ ਪਹਿਲਾ ਸਥਾਨ ਹਾਸਿਲ ਕੀਤਾ ਸੀ। Author: Malout Live