Malout News

ਜੀ.ਟੀ.ਬੀ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਮਲੋਟ ਦੀਆਂ ਵਿਦਿਆਰਥਣਾਂ ਨੇ ਬਲਾਕ ਪੱਧਰੀ ਸਕੂਲੀ ਖੇਡਾਂ ਵਿੱਚ ਮਾਰੀਆਂ ਮੱਲ੍ਹਾਂ

ਮਲੋਟ:- ਐੱਸ.ਡੀ.ਸੀਨੀਅਰ ਸੈਕੰਡਰੀ ਸਕੂਲ ਰੱਥੜੀਆਂ ਵਿੱਚ ਚੱਲ ਰਹੇ ਵੱਖ-ਵੱਖ ਖੇਡ ਮੁਕਾਬਲਿਆਂ ਦੌਰਾਨ ਜੀ.ਟੀ.ਬੀ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਮਲੋਟ ਦੀਆਂ ਵਿਦਿਆਰਥਣਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਹੋਇਆ ਖੋ-ਖੋ ਅਤੇ ਕਬੱਡੀ ਵਿੱਚ ਪਹਿਲਾ ਸਥਾਨ ਹਾਸਿਲ ਕੀਤਾ। ਇਸੇ ਤਰ੍ਹਾਂ ਹੈਂਡਬਾਲ ਵਿੱਚ ਦੂਸਰਾ ਸਥਾਨ ਹਾਸਿਲ ਕੀਤਾ।

ਇਸ ਦੌਰਾਨ ਸਕੂਲ ਦੇ ਪ੍ਰਿੰਸੀਪਲ ਮੈਡਮ ਅਮਰਜੀਤ ਨਰੂਲਾ ਨੇ ਵਿਦਿਆਰਥਣਾਂ ਨੂੰ ਵਧਾਈ ਦਿੱਤੀ ਅਤੇ ਹੋਣ ਵਾਲੀਆਂ ਜ਼ਿਲ੍ਹਾ ਪੱਧਰੀ ਖੇਡਾਂ ਲਈ ਆਸ਼ੀਰਵਾਦ ਦਿੱਤਾ। ਇਹਨਾਂ ਖੇਡਾਂ ਵਿੱਚ ਸਕੂਲ ਦੇ ਡੀ.ਪੀ ਕਮਨਦੀਪ ਸਿੰਘ ਅਤੇ ਮੈਡਮ ਬੇਅੰਤ ਕੌਰ ਦਾ ਯੋਗਦਾਨ ਰਿਹਾ।

Author: Malout Live

Leave a Reply

Your email address will not be published. Required fields are marked *

Back to top button