ਕਿਸਾਨਾਂ ਨੂੰ ਹੈਪੀ ਸੀਡਰ ਮਸ਼ੀਨਾਂ ਦਿੱਤੀਆਂ
ਮਲੋਟ :- ਬਿਨਾਂ ਪਰਾਲੀ ਸਾੜਨ ਤੋਂ ਕਣਕ ਦੀ ਸਿੱਧੀ ਬਿਜਾਈ ਕਰਨ ਲਈ ਕਿਸਾਨਾਂ ਨੂੰ ਗਰੀਨ ਰੀਵਾਈਵਿੰਗ ਰੈਵੂਲਿਉਸ਼ਨ ਪ੍ਰਾਜੈਕਟ ਤਹਿਤ ਆਰ. ਜੀ. ਆਰ. ਸੈੱਲ (ਟਾਟਾ ਟਰੱਸਟ) ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਲੋਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਤੇ ਫ਼ਾਜ਼ਿਲਕਾ ਦੇ ਕਿਸਾਨਾਂ ਨੂੰ 24 ਹੈਪੀ ਸੀਡਰ ਮਸ਼ੀਨਾਂ 50 ਪ੍ਰਤੀਸ਼ਤ ਸਬਸਿਡੀ 'ਤੇ ਦੇਣ ਲਈ ਨਵੀਂ ਦਾਣਾ ਮੰਡੀ ਮਲੋਟ ਵਿਖੇ ਕੈਂਪ ਲਗਾਇਆ ਗਿਆ । ਇਸ ਮੌਕੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਤੋਂ ਖੇਤੀਬਾੜੀ ਮਾਹਿਰ ਡਾ. ਅਮਰੀਕ ਸਿੰਘ ਸੋਹੀ ਤੇ ਡਾ. ਮਦਨ ਮੋਹਨ ਛਿੱਬਾ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ । ਉਨ੍ਹਾਂ ਕਿਸਾਨਾਂ ਨੂੰ ਹੈਪੀ ਸੀਡਰ ਮਸ਼ੀਨਾਂ ਦੀ ਤਕਨੀਕ ਅਤੇ ਇਸ ਦੇ ਫ਼ਾਇਦਿਆਂ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੱਤੀ । ਇਸ ਸਮੇਂ ਵੱਖ-ਵੱਖ ਪਿੰਡਾਂ ਤੋਂ ਵੱਡੀ ਗਿਣਤੀ ਵਿਚ ਕਿਸਾਨ ਤੇ ਸਕਾਊਟ ਪਹੁੰਚੇ ਹੋਏ ਸਨ । ਇਸ ਮੌਕੇ ਪ੍ਰਾਜੈਕਟ ਦੇ ਏਰੀਆ ਮੈਨੇਜਰ ਕੁਲਬੀਰ ਸਿੰਘ ਬਰਾੜ, ਹਰਮਨਦੀਪ ਸਿੰਘ ਸਰਾਂ ਅਤੇ ਫ਼ੀਲਡ ਅਫ਼ਸਰ ਹਰਜੀਤ ਸਿੰਘ ਬਰਾੜ ਹਾਜ਼ਰ ਸਨ । ਇਹ ਜਾਣਕਾਰੀ ਬੇਨਜ਼ੀਰ ਸਿੰਘ ਬਰਾੜ ਵਲੋਂ ਦਿੱਤੀ ਗਈ ।