ਅੱਖਾਂ ਵਿੱਚਲੇ ਫਲਿਊਡ ਦੇ ਪ੍ਰੈਸ਼ਰ ਦੇ ਦਬਾਅ ਦੇ ਵੱਧਣ ਨਾਲ ਹੋ ਸਕਦਾ ਹੈ ਗਲੂਕੋਮਾ- ਡਾ. ਤੇਜਵੰਤ ਸਿੰਘ ਢਿੱਲੋਂ
ਮਲੋਟ (ਬਠਿੰਡਾ): ਸਿਹਤ ਤੇ ਪਰਿਵਾਰ ਭਲਾਈ ਵਿਭਾਗ,ਪੰਜਾਬ ਵੱਲੋਂ ਵਿਸ਼ਵ ਗਲੂਕੋਮਾ ਹਫਤਾ 10 ਮਾਰਚ ਤੋਂ 16 ਮਾਰਚ ਤੱਕ ਮਨਾਇਆ ਜਾ ਰਿਹਾ ਹੈ। ਸਿਹਤ ਵਿਭਾਗ ਬਠਿੰਡਾ ਵੱਲੋਂ ਸਿਵਲ ਸਰਜਨ ਬਠਿੰਡਾ ਡਾ. ਤੇਜਵੰਤ ਸਿੰਘ ਢਿਲੌ ਦੀ ਦੇਖ-ਰੇਖ ਹੇਠ ਵੱਖ-ਵੱਖ ਆਈ.ਈ.ਸੀ.ਬੀ.ਸੀ.ਸੀ ਗਤੀਵਿਧੀਆ ਕੀਤੀਆ ਜਾ ਰਹੀਆ ਹਨ। ਇਸੇ ਲੜੀ ਤਹਿਤ ਅੱਜ ਡਾ. ਢਿੱਲੋਂ ਅਤੇ ਜਿਲ੍ਹਾ ਟੀਕਾਕਰਨ ਅਫਸਰ ਡਾ. ਮੀਨਾਕਿਸ਼ੀ ਸਿੰਗਲਾ ਦੁਆਰਾ ਬੈਨਰ ਜਾਰੀ ਕੀਤਾ ਗਿਆ। ਇਸ ਮੌਕੇ ਸਿਵਲ ਸਰਜਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗਲੂਕੋਮਾ ਅੱਖਾਂ ਦੀ ਬਿਮਾਰੀ ਹੈ ਜੋ ਕਿ ਅੱਖਾਂ ਵਿੱਚਲੇ ਫਲਿਊਡ ਦੇ ਪ੍ਰੈਸ਼ਰ ਦੇ ਦਬਾਅ ਦੇ ਵੱਧਣ ਕਾਰਨ ਹੁੰਦੀ ਹੈ। ਜੇਕਰ ਇਸ ਬਿਮਾਰੀ ਦਾ ਸਮੇਂ ਸਿਰ ਪਤਾ ਚੱਲ ਜਾਵੇ ਅਤੇ ਇਸਦਾ ਇਲਾਜ ਕਰਵਾ ਲਿਆ ਜਾਵੇ ਤਾਂ ਇਸ ਬਿਮਾਰੀ ਤੋਂ ਹੋਣ ਵਾਲੇ ਨੁਕੂਸਾਨ ਤੋਂ ਬਚਿਆ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਅਸਾਧਾਰਣ ਸਿਰ ਦਰਦ ਜਾਂ ਅੱਖਾਂ ਵਿੱਚ ਦਰਦ,ਪੜ੍ਹਨ ਵਾਲੇ ਚਸ਼ਮਿਆਂ ਦਾ ਵਾਰ-ਵਾਰ ਬਦਲਣਾ,
ਪ੍ਰਕਾਸ਼ ਦੇ ਆਲੇ-ਦੁਆਲੇ ਰੰਗਦਾਰ ਚੱਕਰ, ਅੱਖਾਂ ਵਿੱਚ ਦਰਦ ਅਤੇ ਲਾਲੀ ਦੇ ਨਾਲ ਦ੍ਰਿਸ਼ਟੀ ਦੀ ਅਚਾਨਕ ਹਾਨੀ ਇਸ ਦੇ ਮੁੱਖ ਲੱਛਣ ਹਨ। ਉਨ੍ਹਾਂ ਕਿਹਾ ਕਿ ਸ਼ੂਗਰ,ਹਾਈਪਰਟੈਂਸ਼ਨ/ਬਲੱਡ ਪ੍ਰੈਸ਼ਰ ਹੋਵੇ ਜਾਂ ਤੁਸੀਂ ਅਲਰਜੀ,ਦਮਾਂ,ਚਮੜੀ ਰੋਗਾਂ ਆਦਿ ਲਈ ਸਟੀਰਾਈਡ ਦੀ ਵਰਤੋਂ ਕਰਦੇ ਹੋ ਤਾਂ ਅਜਿਹੇ ਮਰੀਜ਼ਾਂ ਨੂੰ ਜ਼ਿਆਦਾ ਸੁਚੇਤ ਹੋਣ ਦੀ ਲੋੜ ਹੈ ਅਤੇ ਆਪਣੀਆਂ ਅੱਖਾਂ ਦਾ ਸਮੇਂ-ਸਮੇਂ ਸਿਰ ਚੈੱਕ ਅੱਪ ਕਰਵਾਉਂਦੇ ਰਹਿਣਾ ਚਾਹੀਦਾ ਹੈ। ਜਿਲ੍ਹਾ ਟੀਕਾਕਰਨ ਅਫਸਰ ਅਤੇ ਨੈਸ਼ਨਲ ਪ੍ਰੋਗਰਾਮ ਕੰਟਰੋਲ ਫਾਰ ਬਲਾਇਡਨੈਂਸ ਅਫਸਰ ਡਾ. ਮੀਨਾਕਿਸ਼ੀ ਸਿੰਗਲਾ ਨੇ ਦੱਸਿਆ ਕਿ ਇਸ ਹਫਤੇ ਜਿਲ੍ਹਾ ਬਠਿੰਡਾ ਦੇ ਵੱਖ-ਵੱਖ ਸੀ.ਐੱਚ.ਸੀ, ਸਿਵਲ ਹਸਪਤਾਲ,ਐੱਸ.ਡੀ.ਐੱਚ ਅਤੇ ਜਨਤਕ ਥਾਵਾਂ ਉੱਪਰ ਗਲੂਕੋਮਾਂ ਬਿਮਾਰੀ ਬਾਰੇ ਜਾਗਰੂਕ ਕੀਤਾ ਜਾਵੇਗਾ। ਇਸ ਮੌਕੇ ਜਿਲ੍ਹਾ ਸਿਹਤ ਅਫਸਰ ਡਾ. ਊਸ਼ਾ ਗੋਇਲ, ਡੀ.ਪੀ.ਐੱਮ ਗਾਇਤਰੀ, ਗਗਨਦੀਪ ਸਿੰਘ ਭੁੱਲਰ BEE, ਬਲਦੇਵ ਸਿੰਘ WA, ਮੁਕੇਸ਼ ਕੁਮਾਰ ਕੰਪਿਊਟਰ ਆਪਰੇਟਰ ਹਾਜ਼ਿਰ ਸਨ।
Author: Malout Live