ਜੀ.ਐੱਨ.ਡੀ ਪਬਲਿਕ ਸਕੂਲ ਛਾਪਿਆਂਵਾਲੀ ਵੱਲੋਂ 'ਕਰਜ਼ ਉਤਾਰੋ' ਮੁਹਿੰਮ ਦਾ ਆਗਾਜ਼
ਮਲੋਟ:- ਜੀ.ਐੱਨ.ਡੀ ਪਬਲਿਕ ਸਕੂਲ ਛਾਪਿਆਂਵਾਲੀ ਵੱਲੋਂ ਚੇਅਰਮੈਨ ਸ. ਅਨੂਪ ਸਿੰਘ ਦੀ ਅਗਵਾਈ ਵਿੱਚ ਸਕੂਲ ਦੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਵੱਲੋਂ ਅੱਜ ਗੁਰੂ ਨਾਨਕ ਦੇਵ ਚੌਂਕ ਮਲੋਟ ਵਿਖੇ 'ਕਰਜ਼ ਉਤਾਰੋ' ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਸਕੂਲ ਦੇ ਚੇਅਰਮੈਨ ਸ. ਅਨੂਪ ਸਿੰਘ ਨੇ ਕਿਹਾ ਕਿ ਆਪਣੇ ਜੀਵਨ ਕਾਲ ਵਿੱਚ ਇੱਕ ਰੁੱਖ ਜਰੂਰ ਲਗਾਓ ਤਾਂ ਜੋ ਅਸੀਂ ਧਰਤੀ ਦਾ ਕਰਜ਼ ਉਤਾਰ ਸਕੀਏ।
ਰੁੱਖ ਸਾਨੂੰ ਆਕਸੀਜਨ ਦਿੰਦੇ ਹਨ। ਉਹਨਾਂ ਕਿਹਾ ਕਿ ਇਸ ਮੁਹਿੰਮ ਦਾ ਮੁੱਖ ਮਕਸਦ ਲੋਕਾਂ ਨੂੰ ਜਾਗਰੂਕ ਕਰਨਾ ਹੈ। ਇਸ ਸਮੇਂ ਦੌਰਾਨ ਮੈਡਮ ਵਿਸ਼ੇਸ਼ ਤੌਰ 'ਤੇ ਪਹੁੰਚੇ ਨਾਇਬ ਤਹਿਸੀਲਦਾਰ ਜਸਵਿੰਦਰ ਕੌਰ ਇਸ ਮੁਹਿੰਮ ਦਾ ਹਿੱਸਾ ਬਣੇ ਅਤੇ ਉਹਨਾਂ ਨੇ ਇਸ ਮੁਹਿੰਮ ਦੀ ਸ਼ੁਰੂਆਤ ਲਈ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਆਪ ਵੀ ਇੱਕ ਰੁੱਖ ਲਗਾਉਂਣ ਦਾ ਵਾਅਦਾ ਕੀਤਾ। ਇਸ ਮੌਕੇ ਸਕੂਲ ਦੇ ਡੀ.ਪੀ ਗੁਰਮੀਤ ਸਿੰਘ, ਮੈਡਮ ਅਮਨਦੀਪ ਕੌਰ, ਡਾ.ਸੁਖਦੇਵ ਸਿੰਘ ਗਿੱਲ ਜ਼ਿਲ੍ਹਾ ਕੋਆਰਡੀਨੇਟਰ, ਲੱਖਾ ਸ਼ਰਮਾ ਅਤੇ ਤਰੂਨਾ ਸ਼ਰਮਾ ਹਾਜ਼ਿਰ ਹੋਏ। Author: Malout Live