District NewsMalout News

ਸਰਕਾਰੀ ਮਿਡਲ ਸਕੂਲ ਚੱਕ ਬੀੜ ਸਰਕਾਰ ਵਿਖੇ ਪੇਟ ਦੇ ਕੀੜਿਆਂ ਤੋਂ ਮੁਕਤੀ ਲਈ ਰਾਸ਼ਟਰੀ ਦਿਵਸ ਵਜੋਂ ਮਨਾਇਆ ਗਿਆ

ਮਲੋਟ (ਸ਼੍ਰੀ ਮੁਕਤਸਰ ਸਾਹਿਬ): ਡਾ. ਨਵਜੋਤ ਕੌਰ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਦੀ ਯੋਗ ਅਗਵਾਈ ਵਿੱਚ ਅਤੇ ਡਾ. ਬੰਦਨਾ ਬਾਂਸਲ ਜਿਲ੍ਹਾ ਟੀਕਾਕਰਨ ਅਫ਼ਸਰ ਅਤੇ ਡਾ. ਕੁਲਤਾਰ ਸਿੰਘ ਜਿਲ੍ਹਾ ਪਰਿਵਾਰ ਭਲਾਈ ਅਫ਼ਸਰ ਦੀ ਪ੍ਰਧਾਨਗੀ ਵਿੱਚ ਅੱਜ ਸਰਕਾਰੀ ਮਿਡਲ ਸਕੂਲ ਚੱਕ ਬੀੜ ਸਰਕਾਰ ਵਿਖੇ ਪੇਟ ਦੇ ਕੀੜਿਆਂ ਤੋਂ ਮੁਕਤੀ ਲਈ ਰਾਸ਼ਟਰੀ ਦਿਵਸ ਵਜੋਂ ਮਨਾਇਆ ਗਿਆ। ਇਸ ਮੌਕੇ ਜਾਣਕਾਰੀ ਦਿੰਦਿਆਂ ਡਾ. ਬੰਦਨਾ ਬਾਂਸਲ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਹੋਰ ਵਿਭਾਗ ਦੇ ਸਹਿਯੋਗ ਨਾਲ ਹਰ ਸਾਲ ਵਿੱਚ ਦੋ ਵਾਰ ਪੇਟ ਦੇ ਕੀੜਿਆਂ ਤੋਂ ਮੁਕਤੀ ਦਾ ਰਾਸ਼ਟਰੀ ਦਿਵਸ ਮਨਾਇਆ ਜਾਂਦਾ ਹੈ। ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵਿੱਚ ਇਸ ਦਿਨ ਜਿਲ੍ਹੇ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ, ਪੋਲੀਟੈਕਨਿਕ ਕਾਲਜਾਂ, ਆਈਲੈਟਸ ਸੈਂਟਰਾਂ, ਆਂਗਣਵਾੜੀ ਸੈਂਟਰਾਂ ਅਤੇ ਸਕੂਲ ਨਾ ਜਾਣ ਵਾਲੇ 1 ਤੋ 19 ਸਾਲ ਤੱਕ ਦੇ ਲਗਭੱਗ 233225 ਬੱਚਿਆਂ ਨੂੰ ਐਲਬਿੰਡਾ ਜੋਲ ਦੀ ਗੋਲੀਆਂ ਖੁਵਾਈਆਂ ਗਈਆਂ ਤਾਂ ਜੋ ਬੱਚਿਆਂ ਨੂੰ ਪੇਟ ਦੇ ਕੀੜੇ ਹੋਣ ਕਾਰਣ ਹੋਣ ਵਾਲੇ ਨੁਕਸਾਨਾਂ ਤੋ ਬਚਾਇਆ ਜਾ ਸਕੇ।

ਉਨ੍ਹਾਂ ਕਿਹਾ ਕਿ ਅੱਜ ਜਿਲ੍ਹੇ ਵਿੱਚ ਇੱਕ ਸਾਲ ਤੋ ਲੈ ਕੇ 2 ਸਾਲ ਤੱਕ ਦੇ ਬੱਚਿਆਂ ਨੂੰ ਐਲਬਿੰਡਾ ਜੋਲ ਸੀਰਪ ਦੀ ਡੋਜ਼ ਅਤੇ 2 ਤੋ 19 ਸਾਲ ਤੱਕ ਕੇ ਬੱਚਿਆਂ ਨੂੰ 400 ਮਿਲੀਗ੍ਰਾਮ ਐਲਬਿੰਡਾ ਜੋਲ ਦੀ ਇੱਕ ਗੋਲੀ ਖੁਆਈ ਜਾ ਰਹੀ ਹੈ। ਇਸ ਮੌਕੇ ਡਾ. ਕੁਲਤਾਰ ਸਿੰਘ ਜਿਲ੍ਹਾ ਪਰਿਵਾਰ ਭਲਾਈ ਅਫ਼ਸਰ ਨੇ ਵੀ ਇਸ ਬਾਰੇ ਜਾਣਕਾਰੀ ਸਾਂਝੀ ਕੀਤੀ। ਇਸ ਮੌਕੇ ਸ਼੍ਰੀਮਤੀ ਪੁਸ਼ਪਾ ਰਾਣੀ ਮੁੱਖ ਅਧਿਆਪਕਾ, ਲਾਲ ਚੰਦ ਜਿਲ੍ਹਾ ਸਿਹਤ ਇੰਸਪੈਕਟਰ, ਗੁਰਮੇਲ ਕੌਰ ਐੱਲ.ਐੱਚ.ਵੀ, ਕੇਵਲਪ੍ਰੀਤ ਕੌਰ, ਗੁਰਿੰਦਰ ਕੌਰ ਏ.ਐੱਨ.ਐੱਮ, ਸਕੂਲ ਸਟਾਫ ਤੇ ਵਿਦਿਆਰਥੀ ਮੋਜੂਦ ਸਨ।

Author: Malout Live

Back to top button