1 ਅਕਤੂਬਰ ਤੋਂ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ, ਅੰਨਦਾਤੇ ਨੂੰ ਮੰਡੀਆਂ 'ਚ ਰੁਲਣ ਨਹੀਂ ਦੇਵਾਂਗੇ- CM ਭਗਵੰਤ ਮਾਨ
ਮਲੋਟ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਝੋਨੇ ਦੀ ਫ਼ਸਲ ਦੀ ਖਰੀਦ ਲਈ ਤਿਆਰ ਹੈ। ਮੁੱਖ ਮੰਤਰੀ ਨੇ ਐਲਾਨ ਕੀਤਾ ਹੈ ਕਿ 1 ਅਕਤੂਬਰ ਤੋਂ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਨ ਜਾ ਰਹੇ ਹਾਂ। ਇਸ ਬਾਰੇ ਅੱਜ ਉਹਨਾਂ ਵੱਲੋਂ ਮੰਡੀ ਬੋਰਡ ਦੇ ਅਫ਼ਸਰਾਂ ਨਾਲ ਮੀਟਿੰਗ ਕੀਤੀ ਗਈ।
ਉਹਨਾਂ ਕਿਹਾ ਕਿ ਇਸ ਵਾਰ ਲਗਪਗ 191 ਲੱਖ ਮੀਟ੍ਰਿਕ ਟਨ ਝੋਨਾ ਆਉਣ ਦੀ ਸੰਭਾਵਨਾ ਹੈ। ਫ਼ਸਲ ਦਾ ਇੱਕ-ਇੱਕ ਦਾਣਾ ਚੁੱਕਣ ਲਈ ਸਰਕਾਰ ਵਚਨਬੱਧ ਹੈ। ਅੰਨਦਾਤੇ ਨੂੰ ਮੰਡੀਆਂ ‘ਚ ਰੁਲਣ ਨਹੀਂ ਦੇਵਾਂਗੇ। ਮੈਂ ਖੁਦ ਮੰਡੀਆਂ ਵਿੱਚ ਜਾ ਕੇ ਵੀ ਤਿਆਰੀਆਂ ਦਾ ਜਾਇਜ਼ਾ ਲਵਾਗਾਂ। ਉਹਨਾਂ ਕਿਹਾ ਕਿ 1 ਅਕਤੂਬਰ ਤੋਂ ਮੰਡੀਆਂ ਵਿੱਚ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਹੋਵੇਗੀ। Author: Malout Live