ਸਰਕਾਰੀ ਸੀਨੀ. ਸੈਕੰ. ਸਮਾਰਟ ਸਕੂਲ ਆਲਮਵਾਲਾ ਵਿਖੇ ਧੂਮਧਾਮ ਨਾਲ ਮਨਾਇਆ ਗਿਆ 'ਬਾਲ ਦਿਵਸ'

ਮਲੋਟ: ਸਿੱਖਿਆ ਵਿਭਾਗ ਪੰਜਾਬ ਅਤੇ ਜਿਲ੍ਹਾ ਸਿੱਖਿਆ ਅਫ਼ਸਰ ਸ. ਮਲਕੀਤ ਸਿੰਘ ਖੋਸਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਆਲਮਵਾਲਾ ਵਿਖੇ 'ਬਾਲ ਦਿਵਸ' ਮੌਕੇ ਬਾਲ ਮੇਲਾ ਕਰਵਾਇਆ ਗਿਆ। ਇਸ ਮੌਕੇ ਸਕੂਲ ਪ੍ਰਿੰਸੀਪਲ ਵਿਕਾਸ ਕੁਮਾਰ ਝੀਂਜਾ ਐੱਸ.ਐੱਮ.ਸੀ. ਕਮੇਟੀ ਦੇ ਚੇਅਰਮੈਨ ਹਰਜਿੰਦਰ ਸਿੰਘ, ਐਕਸ ਚੇਅਰਮੈਨ ਬਲਜੀਤ ਸਿੰਘ, ਮੰਗਪਾਲ ਸੇਖੋਂ, ਸੁਰਜੀਤ ਸਿੰਘ, ਮੱਸਾ ਸਿੰਘ ਅਤੇ ਹੋਰ ਪਤਵੰਤਿਆਂ ਨੇ ਬੱਚਿਆਂ ਦੁਆਰਾ ਲਿਖਤ ਸੁੰਦਰ-ਸੁੰਦਰ ਲੇਖ, ਕਵਿਤਾਵਾਂ ਅਤੇ ਰਚਨਾਵਾਂ ਦਾ ਸਲਾਨਾ ਮੈਗਜ਼ੀਨ 'ਇਮਪੈਕਟ' ਦੀ ਘੁੰਢ ਚੁਕਾਈ ਕੀਤੀ। ਸਕੂਲ ਪ੍ਰਿੰਸੀਪਲ ਵਿਕਾਸ ਕੁਮਾਰ ਝੀਂਜਾ ਨੇ ਦੱਸਿਆ ਕਿ ਜਿੱਥੇ ਸਕੂਲ ਵਿੱਚ ਗਿਆਨ ਵਰਧਕ ਕਿਤਾਬਾਂ ਦੀ ਪ੍ਰਦਰਸ਼ਨੀ ਲਗਾਈ ਗਈ। ਉੱਥੇ ਵਿਦਿਆਰਥੀਆਂ ਦੇ ਵੱਖ-ਵੱਖ ਤਰ੍ਹਾਂ ਦੇ ਮੁਕਾਬਲੇ ਜਿਵੇਂ ਭਾਸ਼ਣ, ਸੁੰਦਰ ਲਿਖਾਈ, ਕਵਿਤਾ ਗਾਇਨ, ਪੰਜਾਬੀ ਪੜ੍ਹਨ, ਪੰਜਾਬੀ ਬੋਲੀ ਸੰਬੰਧੀ ਨਾਅਰੇ ਲਿਖਣ, ਗੁਆਚ ਰਹੇ ਠੇਠ ਪੰਜਾਬੀ ਸ਼ਬਦਾਂ ਦੇ ਅਰਥ ਦੱਸਣ, ਪੰਜਾਬੀ ਭਾਸ਼ਾ ਸਾਹਿਤ ਅਤੇ ਸੱਭਿਆਚਾਰ ਬਾਰੇ ਆਮ ਗਿਆਨ,

ਪੰਜਾਬੀ ਵਿੱਚ ਬੁਝਾਰਤਾਂ ਬੁੱਝਣ, ਪੰਜਾਬੀ ਅਖਾਣ ਅਤੇ ਮੁਹਾਵਰੇ, ਪੰਜਾਬੀ ਵਿੱਚ ਕੈਲੀਗ੍ਰਾਫੀ ਦੇ ਮੁਕਾਬਲੇ, ਪੰਜਾਬੀ ਲੇਖ ਮੁਕਾਬਲੇ ਅਤੇ 'ਅੱਜ ਦੇ ਸ਼ਬਦ' ਵਿੱਚੋਂ ਮੁਕਾਬਲੇ ਕਰਵਾਏ ਗਏ। ਜਿਸ ਵਿੱਚ ਵਿਦਿਆਰਥੀਆਂ ਨੇ ਇੱਕ ਦੂਸਰੇ ਤੋਂ ਵੱਧ ਕੇ ਇਨ੍ਹਾਂ ਮੁਕਾਬਲਿਆਂ ਵਿੱਚ ਹਿੱਸਾ ਲਿਆ। ਇਸ ਮੌਕੇ ਵੱਖ-ਵੱਖ ਮੁਕਾਬਲਿਆਂ ਵਿੱਚ ਹਿੱਸਾ ਲੈਣ ਵਾਲੇ ਵਿਦਿਅਰਾਥੀਆਂ ਨੂੰ ਸਕੂਲ ਵੱਲੋਂ ਸਨਮਾਨਿਤ ਕੀਤਾ ਗਿਆ। ਪ੍ਰਿੰਸੀਪਲ ਵਿਕਾਸ ਕੁਮਾਰ ਝੀਂਜਾ ਨੇ ਦੱਸਿਆ ਕਿ ਜਿੱਥੇ ਸਕੂਲ ਦੇ ਵਿਦਿਆਰਥੀ ਵਿੱਦਿਅਕ ਖੇਤਰ ਵਿੱਚ ਮੱਲਾਂ ਮਾਰ ਰਹੇ ਹਨ ਉੱਥੇ ਹੋਰ ਗਤੀਵਿਧੀਆਂ ਵਿੱਚ ਵੀ ਹਿੱਸਾ ਲੈ ਕੇ ਸਕੂਲ, ਮਾਤਾ-ਪਿਤਾ ਅਤੇ ਇਲਾਕੇ ਦਾ ਨਾਂਅ ਰੌਸ਼ਨ ਕਰ ਰਹੇ ਹਨ। ਉਨ੍ਹਾਂ ਜੇਤੂ ਵਿਦਿਆਰਥੀਆਂ ਦੀ ਹੌਂਸਲਾ ਅਫ਼ਜਾਈ ਕੀਤੀ ਅਤੇ ਅੱਗੇ ਤੋਂ ਵੀ ਇਸੇ ਤਰ੍ਹਾਂ ਵੱਖ-ਵੱਖ ਮੁਕਾਬਲਿਆਂ ਵਿੱਚ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸਟਾਫ਼ ਮੈਂਬਰ ਲਖਵਿੰਦਰ ਕੌਰ, ਦਲਜੀਤ ਕੌਰ, ਗੁਰਪ੍ਰੀਤ ਕੌਰ, ਹਰਪ੍ਰੀਤ ਕੌਰ, ਕੋਮਲ ਰਾਣੀ, ਲਖਵਿੰਦਰ ਸਿੰਘ, ਮਨਦੀਪ ਕੌਰ, ਮੀਨਾ ਕੁਮਾਰੀ, ਪਰਵਿੰਦਰ, ਰੂਪ ਲਤਾ, ਸੰਜੂ, ਸ਼ੀਨੂੰ ਗੋਇਲ, ਸ਼ਿਵਾਨੀ, ਸਿਮਰਨ ਰਾਣੀ, ਸੁਖਵਿੰਦਰ ਕੌਰ, ਰਮਨਦੀਪ ਕੌਰ, ਤੇਜਿੰਦਰ ਕੁਮਾਰ, ਰਾਜਨ, ਬਲਵਿੰਦਰ ਸਿੰਘ ਅਤੇ ਹਰਸੰਦੀਪ ਸਿੰਘ ਮੌਜੂਦ ਸਨ। Author: Malout Live