District NewsMalout News

ਸਰਕਾਰੀ ਸੀਨੀ. ਸੈਕੰ. ਸਕੂਲ ਬੁਰਜ ਸਿੱਧਵਾਂ ਵਿਖੇ ਲਗਾਇਆ ਇੰਗਲਿਸ਼ ਅਤੇ ਸਮਾਜਿਕ ਸਿੱਖਿਆ ਮੇਲਾ

ਮਲੋਟ: ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੁਰਜ ਸਿੱਧਵਾਂ ਵਿਖੇ ਪ੍ਰਿੰਸੀਪਲ ਸ਼੍ਰੀ ਸੰਤ ਰਾਮ ਦੀ ਯੋਗ ਅਗਵਾਈ ਵਿੱਚ ਇੰਗਲਿਸ਼ ਅਤੇ ਸਮਾਜਿਕ ਸਿੱਖਿਆ ਮੇਲਾ ਲਗਾਇਆ ਗਿਆ। ਇਸ ਵਿੱਚ ਵਿਦਿਆਰਥੀਆਂ ਨੇ ਬਹੁਤ ਮਿਹਨਤ ਅਤੇ ਲਗਨ ਨਾਲ ਜਾਣਕਾਰੀ ਭਰਪੂਰ ਮਾਡਲ ਤਿਆਰ ਕੀਤੇ। ਮੇਲੇ ਵਿੱਚ ਡੀ.ਐੱਮ ਸ.ਗੁਰਮੇਲ ਸਿੰਘ ਸੱਗੂ ਅਤੇ ਹੈੱਡ ਮਾਸਟਰ ਹਰਵਿੰਦਰ ਸਿੰਘ ਸੀਚਾ ਨੇ ਉੱਚੇਚੇ ਤੌਰ ‘ਤੇ ਸ਼ਿਰਕਤ ਕੀਤੀ।

ਉਹਨਾਂ ਨੇ ਮਿਹਨਤੀ ਅਧਿਆਪਕਾਂ ਸ਼੍ਰੀਮਤੀ ਅੰਮ੍ਰਿਤਪਾਲ ਕੌਰ, ਸ਼੍ਰੀਮਤੀ ਗੀਤਾ ਰਾਣੀ, ਸ਼੍ਰੀਮਤੀ ਮਨਪ੍ਰੀਤ ਕੌਰ ਅਤੇ ਸ਼੍ਰੀਮਤੀ ਹੇਮ ਲਤਾ ਕੁਸ਼ਵਾਹਾ ਦੀ ਵਿਸ਼ੇਸ਼ ਤੌਰ ‘ਤੇ ਸ਼ਲਾਘਾ ਕੀਤੀ। ਉਹਨਾਂ ਨੇ ਮੇਲੇ ਦੇ ਸਫ਼ਲ ਆਯੋਜਨ ਲਈ ਪ੍ਰਿੰਸੀਪਲ ਅਤੇ ਸਟਾਫ਼ ਨੂੰ ਵਧਾਈ ਦਿੱਤੀ। ਅੰਤ ਵਿੱਚ ਸਕੂਲ ਦੇ ਪ੍ਰਿੰਸੀਪਲ ਸੰਤ ਰਾਮ ਨੇ ਸ.ਕੁਲਬੀਰ ਸਿੰਘ ਅਤੇ ਸ.ਕਰਨਵੀਰ ਸਿੰਘ ਨੂੰ ਮੇਲੇ ਵਿੱਚ ਸਹਿਯੋਗ ਲਈ ਸ਼ਾਬਾਸ਼ ਦਿੱਤੀ ਅਤੇ ਵਿਦਿਆਰਥੀਆਂ ਦੇ ਚੰਗੇਰੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ।

Author: Malout Live

Leave a Reply

Your email address will not be published. Required fields are marked *

Back to top button