ਸਰਕਾਰੀ ਸੀਨੀ. ਸੈਕੰ. ਸਕੂਲ ਡੱਬਵਾਲੀ ਢਾਬ ਦੇ ਵਿਦਿਆਰਥੀਆਂ ਦਾ ਬਲਾਕ ਪੱਧਰੀ ਮੁਕਾਬਲਿਆਂ ‘ਚ ਰਿਹਾ ਸ਼ਾਨਦਾਰ ਪ੍ਰਦਰਸ਼ਨ

ਮਲੋਟ: ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਖੇਡ ਮੰਤਰੀ ਸ.ਗੁਰਮੀਤ ਸਿੰਘ ਮੀਤ ਹੇਅਰ ਦੀ ਰਹਿਨੁਮਾਈ ਹੇਠ ਮਹਾਰਾਜਾ ਰਣਜੀਤ ਸਿੰਘ ਕਾਲਜ ਮਲੋਟ ਵਿਖੇ ਕਰਵਾਈਆਂ ਜਾ ਰਹੀਆਂ 'ਖੇਡਾਂ ਵਤਨ ਪੰਜਾਬ ਦੀਆਂ' ਵਿੱਚ ਬਲਾਕ ਪੱਧਰ ਦੀਆਂ ਖੇਡਾਂ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡੱਬਵਾਲੀ ਢਾਬ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਰਿਹਾ।

ਇਸ ਦੌਰਾਨ ਸਕੂਲ ਦੇ ਵਿਦਿਆਰਥੀਆਂ ਨੇ ਅੰਡਰ-14 (ਮੁੰਡੇ) 200 ਮੀਟਰ ਦੋੜ ਅਤੇ ਅੰਡਰ-17 (ਕੁੜੀਆਂ) 100 ਮੀਟਰ ਦੋੜ ਵਿੱਚ ਪਹਿਲੀ ਅਤੇ ਦੂਸਰੀ ਪੁਜੀਸ਼ਨ ਹਾਸਿਲ ਕੀਤੀ। ਇਸੇ ਤਰ੍ਹਾਂ ਅੰਡਰ-17 (ਕੁੜੀਆਂ) 200 ਮੀਟਰ ਦੋੜ ਵਿੱਚ ਤੀਸਰੀ ਪੁਜੀਸ਼ਨ ਹਾਸਿਲ ਕੀਤੀ। ਇਸ ਮੌਕੇ ਪ੍ਰਿੰਸੀਪਲ ਰਾਜਨ ਗਰੋਵਰ ਅਤੇ ਸਮੂਹ ਸਟਾਫ਼ ਵੱਲੋਂ ਇਹਨਾਂ ਵਿਦਿਆਰਥੀਆਂ ਨੂੰ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਲਈ ਸ਼ੁੱਭ ਕਾਮਨਾਵਾਂ ਦਿੱਤੀਆਂ ਗਈਆਂ। Author: Malout Live