Malout News

ਸਰਕਾਰੀ ਸੀਨੀ. ਸੈਕੰ. ਸਕੂਲ ਅਬੁੱਲ ਖੁਰਾਣਾ (ਲੜਕੇ) ਵਿਖੇ ਮਾਪੇ-ਅਧਿਆਪਕ ਮਿਲਣੀ ਦਾ ਆਯੋਜਨ

ਮਲੋਟ:- ਸਿੱਖਿਆ ਵਿਭਾਗ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈ.ਸਿ (ਸ਼੍ਰੀ ਮੁਕਤਸਰ ਸਾਹਿਬ) ਦੀਆਂ ਹਦਾਇਤਾਂ ਅਨੁਸਾਰ ਪ੍ਰਿੰਸੀਪਲ ਸ਼੍ਰੀਮਤੀ ਬਿਮਲਾ ਰਾਣੀ ਦੀ ਅਗਵਾਈ ਹੇਠ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਬੁੱਲ ਖੁਰਾਣਾ (ਲੜਕੇ) ਵਿਖੇ ਮਾਪੇ-ਅਧਿਆਪਕ ਮਿਲਣੀ ਕਰਵਾਈ ਗਈ। ਜਿਸ ਵਿੱਚ ਮਾਪਿਆਂ ਨਾਲ ਵਿਦਿਆਰਥੀਆਂ ਦੀ ਵਿੱਦਿਅਕ ਅਤੇ ਸਹਿ-ਵਿੱਦਿਅਕ ਕਾਰਗੁਜ਼ਾਰੀ, ਨੈਤਿਕਤਾ ਵਧਾਉਣ ਸੰਬੰਧੀ ਗੱਲਬਾਤ ਕੀਤੀ ਗਈ। ਇਸ ਮਿਲਣੀ ਵਿੱਚ ਸਾਇੰਸ ਪ੍ਰਦਰਸ਼ਨੀ, ਮਾਪਿਆਂ ਲਈ ਮਨੋਰੰਜਕ, ਸਿੱਖਿਆਦਾਇਕ ਖੇਡਾਂ, ਕੈਰੀਅਰ, ਗਾਈਡੈਂਸ ਪ੍ਰਦਰਸ਼ਨੀ ਅਤੇ ਕਿਤਾਬਾਂ ਦੀ ਪ੍ਰਦਰਸ਼ਨੀ ਕਰਵਾਈ ਗਈ। ਇਸ ਦੌਰਾਨ ਪ੍ਰਿੰਸੀਪਲ ਅਤੇ ਸਮੂਹ ਸਟਾਫ਼ ਵੱਲੋਂ ਆਏ ਮਾਪਿਆਂ ਦਾ ਤਹਿ ਦਿੱਲੋਂ ਧੰਨਵਾਦ ਕੀਤਾ ਗਿਆ ਅਤੇ ਰਿਫੈਰਸ਼ਮੈਂਟ ਵੀ ਦਿੱਤੀ ਗਈ। ਇਸ ਦੇ ਨਾਲ ਬੱਚਿਆਂ ਦੇ ਉਜਵੱਲ ਭਵਿੱਖ ਲਈ ਮਾਪਿਆਂ ਤੋਂ ਪੂਰਨ ਸਹਿਯੋਗ ਦੀ ਮੰਗ ਕੀਤੀ ਗਈ।

Author: Malout Live

Leave a Reply

Your email address will not be published. Required fields are marked *

Back to top button