District NewsMalout News
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਮੁੰਡੇ) ਅਬੁਲਖੁਰਾਣਾ ਦਾ ਬਾਰ੍ਹਵੀਂ ਜਮਾਤ ਦਾ ਨਤੀਜਾ ਰਿਹਾ 100 ਫੀਸਦੀ
ਮਲੋਟ: ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਮੁੰਡੇ) ਅਬੁਲਖੁਰਾਣਾ ਦਾ ਬਾਰ੍ਹਵੀਂ ਜਮਾਤ ਦਾ ਨਤੀਜਾ 100 ਫੀਸਦੀ ਰਿਹਾ। ਪ੍ਰਿੰਸੀਪਲ ਬਿਮਲਾ ਰਾਣੀ ਨੇ ਦੱਸਿਆ ਕਿ ਸਾਰੇ ਵਿਦਿਆਰਥੀ ਚੰਗੇ ਨੰਬਰ ਲੈ ਕੇ ਪਾਸ ਹੋਏ ਹਨ। ਸਕੂਲ ਵਿੱਚੋਂ ਹਰਭਿੰਦਰ ਸਿੰਘ ਪੁੱਤਰ ਜਗਜੀਤ ਸਿੰਘ ਨੇ 90.2% ਨੰਬਰ ਲੈਕੇ ਪਹਿਲਾ ਸਥਾਨ, ਜੋਬਨਜੇਸ਼ ਸਿੰਘ ਬਰਾੜ ਪੁੱਤਰ ਪ੍ਰਿਤਪਾਲ ਸਿੰਘ ਨੇ 88.2% ਅੰਕ ਲੈ ਕੇ ਦੂਜਾ ਸਥਾਨ
ਅਤੇ ਜਗਜੀਤ ਸਿੰਘ ਪੁੱਤਰ ਗੁਰਮੇਲ ਸਿੰਘ ਨੇ 83% ਨੰਬਰ ਲੈ ਕੇ ਤੀਜਾ ਸਥਾਨ ਹਾਸਿਲ ਕੀਤਾ। ਸਕੂਲ ਪ੍ਰਿੰਸੀਪਲ ਬਿਮਲਾ ਰਾਣੀ ਨੇ ਵਿਦਿਆਰਥੀਆਂ ਨੂੰ ਅੱਗੇ ਤੋਂ ਹੋਰ ਵੀ ਸਖ਼ਤ ਮਿਹਨਤ ਦੀ ਪ੍ਰੇਰਨਾ ਦਿੱਤੀ ਤਾਂ ਜੋ ਭਵਿੱਖ ਵਿੱਚ ਹੋਰ ਵੀ ਚੰਗੇ ਅੰਕ ਪ੍ਰਾਪਤ ਕੀਤੇ ਜਾ ਸਕਣ। ਇਸ ਸਮੇਂ ਸ਼੍ਰੀ ਵਿਜੈਪਾਲ, ਸ਼੍ਰੀਮਤੀ ਰਜਿੰਦਰਪਾਲ ਕੌਰ, ਸ਼੍ਰੀਮਤੀ ਪ੍ਰਕਾਸ਼ ਕੌਰ, ਸ਼੍ਰੀਮਤੀ ਰਾਜਿੰਦਰ ਕੌਰ ਅਤੇ ਸ਼੍ਰੀਮਤੀ ਜਸਵਿੰਦਰ ਕੌਰ ਹਾਜ਼ਿਰ ਸਨ।
Author: Malout Live