ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਬੁਰਜ ਸਿੱਧਵਾਂ ਰਾਸ਼ਟਰੀ ਵੋਟਰ ਦਿਵਸ ਮਨਾਇਆ ਗਿਆ।
ਮਲੋਟ:- ਲਾਗਲੇ ਪਿੰਡ ਬੁਰਜ ਸਿੱਧਵਾਂ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਿਖੇ ਪ੍ਰਿੰਸੀਪਲ ਸੰਤ ਰਾਮ ਦੀ ਅਗਵਾਈ ਹੇਠ 'ਮੋਲਿਕ ਕਰਤਵ' ਵਿਸ਼ੇ ਤੇ ਰਾਸ਼ਟਰੀ ਵੋਟਰ ਦਿਵਸ ਮਨਾਇਆ ਗਿਆ ਇਸ ਦੌਰਾਨ ਵਿਦਿਆਰਥੀਆਂ ਦੇ ਰੂਬਰੂ ਹੁੰਦਿਆਂ ਸਕੂਲ਼ ਦੇ ਰਾਜਨੀਤੀ ਸ਼ਾਸ਼ਤਰ ਦੇ ਸੀਨੀਅਰ ਲੈਕਚਰਾਰ ਮਹਿੰਦਰ ਸਿੰਘ ਨੇ ਕਿਹਾ ਕਿ ਵੋਟਰ ਦਿਵਸ ਮਨਾਉਣ ਦਾ ਉਦੇਸ਼ ਅੱਜ ਦੇ ਜਮਾਨੇ ਵਿੱਚ ਸੰਵਿਧਾਨ ਵੱਲੋਂ ਮਿਲੇ ਵੋਟ ਦੇ ਅਧਿਕਾਰ ਦੀ ਸੁਯੋਗ ਵਰਤੋਂ ਲਈ ਸਕੂਲ ਦੇ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਨਾ ਹੈ।ਇਹ ਭਾਰਤੀ ਲੋਕਤੰਤਰ ਦੀ ਸਫਲਤਾ ਤੇ ਦੇਸ਼ ਦੀ ਖੁਸ਼ਹਾਲੀ, ਤਰੱਕੀ ਲਈ ਬੇਹੱਦ ਜਰੂਰੀ ਹੈ ।ਪਿਛਲੇ ਸਮੇ ਦੌਰਾਨ ਕੇਵਲ 56 ਫੀਸਦੀ ਵੋਟਰਾਂ ਦੁਆਰਾ ਵੋਟ ਦੇ ਅਧਿਕਾਰ ਦੀ ਵਰਤੋ ਕੀਤੀ ਗਈ ਹੈ ਜੋ ਕਿ ਇੱਕ ਚਿੰਤਾ ਦਾ ਵਿਸ਼ਾ ਹੈ।ਇਸ ਮੌਕੇ ਸਮੂਹ ਵਿਦਿਆਰਥੀਆਂ ਤੇ ਅਧਿਆਪਕਾਂ ਨੇ ਸਾਂਝੇ ਰੂਪ ਵਿੱਚ ਲੋਕਤੰਤਰੀ ਕਦਰਾਂ ਕੀਮਤਾਂ ਵਿੱਚ ਵਿਸ਼ਵਾਸ਼ ਪ੍ਰਗਟ ਕਰਦਿਆਂ ਸਹੁੰ ਵੀ ਚੁੱਕੀ ਗਈ।ਇਸ ਤੋਂ ਇਲਾਵਾ ਸਕੂਲ ਵਿਦਿਆਰਥਣ ਨਿਸ਼ਾ ਵੱਲੋਂ ਵੀ ਆਪਣੇ ਵਿਚਾਰ ਕਵਿਤਾ ਦੇ ਰੂਪ ਵਿੱਚ ਪ੍ਰਗਟ ਕੀਤੇ।ਇਸ ਤੋਂ ਇਲਾਵਾ ਸਕੂਲ ਵਿਦਿਆਰਥੀਆਂ ਦੁਆਰਾ ਪੇਟਿੰਗ ਮੁਕਾਬਲੇ ਵੀ ਕਰਵਾਏ ਗਏ।ਸਟੇਜ ਸਕੱਤਰ ਦੀ ਭੂਮਿਕਾ ਖੁਸ਼ਬੂ ਵੱਲੋਂ ਨਿਭਾਈ ਗਈ।ਇਸ ਮੌਕੇ ਲੈਕਚਰਾਰ ਹਰਪ੍ਰੀਤ ਕੌਰ, ਕੰਵਲਜੀਤ ਕੌਰ, ਗੁਰਮੀਤ ਕੌਰ, ਬਲਵਿੰਦਰ ਕੌਰ ,ਮਹਿੰਦਰ ਸਿੰਘ, ਰਮਨ ਮਹਿਤਾ, ਬਲਦੇਵ ਸਿੰਘ ਸਾਹੀਵਾਲ,ਵਿਕਰਮਜੀਤ, ਰਾਜਦੀਪ ਕੌਰ, ਸੁਸ਼ੀਲਾ ਰਾਣੀ, ਅੰਮ੍ਰਿਤਪਾਲ ਕੌਰ, ਗੀਤਾ ਰਾਣੀ, ਹੇਮਲਤਾ, ਗੁਰਮੀਤ ਕੌਰ ਸੇਠੀ, ਅਣੂ ਕੱਕੜ, ਹੇਮਲਤਾ ਕੁਸ਼ਵਾਹਾ, ਭਵਿਆ ਨਰੂਲਾ, ਰਜਨੀ ਬਾਲਾ, ਰਾਜਵੀਰ ਕੌਰ ਹਾਜ਼ਰ ਸਨ।