ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ (ਲੜਕੀਆਂ) ਅਬੁੱਲ ਖੁਰਾਣਾ ਦਾ ਬਾਰ੍ਹਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ
ਮਲੋਟ:- ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਬੀਤੇ ਦਿਨੀਂ ਬਾਰ੍ਹਵੀਂ ਜਮਾਤ ਦਾ ਨਤੀਜਾ ਐਲਾਨ ਦਿੱਤਾ ਗਿਆ। ਜਿਸ ਵਿੱਚ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਅਬੁੱਲ ਖੁਰਾਣਾ ਦੇ ਬਾਰ੍ਹਵੀਂ ਜਮਾਤ ਦੀਆਂ ਵਿਦਿਆਰਥਣਾਂ ਦਾ ਨਤੀਜਾ 100% ਰਿਹਾ। ਇਸ ਦੌਰਾਨ ਮੀਡੀਆ ਕੌਆਰਡੀਨੇਟਰ ਲੈਕਚਰਾਰ ਗੁਰਲਾਲ ਸਿੰਘ ਨੇ ਦੱਸਿਆ ਕਿ ਸਕੂਲ ਦੇ ਸਾਇੰਸ ਅਤੇ ਆਰਟਸ ਗਰੁੱਪ ਦੀਆਂ ਕੁੱਲ 195 ਵਿਦਿਆਰਥਣਾਂ ਨੇ ਪ੍ਰੀਖਿਆ ਦਿੱਤੀ ਅਤੇ ਸਾਰੀਆਂ ਵਿਦਿਆਰਥਣਾਂ ਨੇ ਬਹੁਤ ਵਧੀਆ ਅੰਕ ਪ੍ਰਾਪਤ ਕੀਤੇ।ਸਾਇੰਸ ਗਰੁੱਪ ਵਿੱਚ ਸਕੂਲ ਦੀ ਵਿਦਿਆਰਥਣ ਆਰਤੀ ਨੇ 96% ਅੰਕ ਨਾਲ ਪਹਿਲਾ ਸਥਾਨ ਹਾਸਿਲ ਕਰਕੇ ਸਕੂਲ ਅਤੇ ਮਾਪਿਆਂ ਦਾ ਨਾਮ ਰੋਸ਼ਨ ਕੀਤਾ। ਆਰਤੀ ਨੇ ਗਣਿਤ ਵਿੱਚੋਂ 99, ਫਿਜ਼ਿਕਸ 'ਚੋਂ 95, ਕਮਿਸਟਰੀ 'ਚੋਂ 92, ਇੰਗਲਿਸ਼ 'ਚੋਂ 97 ਅਤੇ ਪੰਜਾਬੀ 'ਚੋਂ 96 ਅੰਕ ਪ੍ਰਾਪਤ ਕੀਤੇ। ਇਸ ਮੌਕੇ ਪ੍ਰਿੰਸੀਪਲ ਅਜੈ ਕੁਮਾਰ ਨੇ ਸਮੂਹ ਅਧਿਆਪਕਾਂ, ਵਿਦਿਆਰਥਣਾਂ ਅਤੇ ਮਾਪਿਆਂ ਨੂੰ ਇਸ ਸ਼ਾਨਦਾਰ ਨਤੀਜੇ ਲਈ ਵਧਾਈਆਂ ਦਿੱਤੀਆਂ ਅਤੇ ਵਿਦਿਆਰਥਣਾਂ ਨੂੰ ਹੋਰ ਮਿਹਨਤ ਕਰਨ ਲਈ ਪ੍ਰੇਰਿਆ।
Author: Malout Live