ਹਵਾ ਪ੍ਰਦੂਸ਼ਣ ਨਾਲ ਨਜਿੱਠਣ ਲਈ ਦਿੱਲੀ 'ਚ ਲੱਗਣਗੇ ਸਮੋਗ ਟਾਵਰ

ਨਵੀਂ ਦਿੱਲੀ:-ਦਿੱਲੀ ਦੀ ਹਵਾ ਪ੍ਰਦੂਸ਼ਣ ਦੀ ਸਮੱਸਿਆ ਨਾਲ ਨਿਪਟਣ ਲਈ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਆਦੇਸ਼ ਦਿੱਤਾ ਹੈ ਕਿ ਵੱਖ-ਵੱਖ ਥਾਵਾਂ 'ਤੇ ਪਿਊਰੀਫਾਇੰਗ ਟਾਵਰ ਜਾਂ ਸਮੋਗ ਟਾਵਰ ਲਗਾਉਣ ਦਾ ਖਾਕਾ ਤਿਆਰ ਕਰੋ। ਸੁਪਰੀਮ ਕੋਰਟ ਨੇ ਦਿੱਲੀ-ਐੱਨ.ਸੀ.ਆਰ. 'ਚ ਹਵਾ ਪ੍ਰਦੂਸ਼ਣ 'ਤੇ ਰੋਕ ਲਾਉਣ ਲਈ ਚੁੱਕੇ ਗਏ ਕਦਮਾਂ ਦੀ ਜਾਣਕਾਰੀ ਹਾਸਲ ਕਰਨ ਲਈ ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼ ਅਤੇ ਦਿੱਲੀ ਮੁੱਖ ਸਕੱਤਰਾਂ ਨੂੰ 25 ਨਵੰਬਰ ਨੂੰ ਤਲਬ ਕੀਤਾ ਹੈ। ਬੈਂਚ ਨੇ ਕਿਹਾ ਕਿ ਹਵਾ ਪ੍ਰਦੂਸ਼ਣ ਘੱਟ ਕਰਨ ਲਈ ਪ੍ਰਭਾਵੀ ਕਦਮ ਚੁੱਕਣੇ ਚਾਹੀਦੇ ਹਨ ਅਤੇ ਦਿੱਲੀ 'ਚ ਪ੍ਰਦੂਸ਼ਣ ਵਾਲੇ 13 ਪ੍ਰਮੁੱਖ ਸਥਾਨਾਂ ਨੂੰ ਪ੍ਰਦੂਸ਼ਕਾਂ ਤੋਂ ਮੁਕਤ ਕੀਤਾ ਜਾਣਾ ਚਾਹੀਦਾ ਹੈ।