ਸ਼੍ਰੀ ਮੁਕਤਸਰ ਸਾਹਿਬ ਦੇ ਸਰਕਾਰੀ ਕਾਲਜ ’ਚ ਨੌਜਵਾਨਾਂ ਨੇ ਤੇਜ਼ਧਾਰ ਹਥਿਆਰ ਨਾਲ ਵਿਦਿਆਰਥੀ 'ਤੇ ਕੀਤਾ ਹਮਲਾ

ਮਲੋਟ:- ਸ਼੍ਰੀ ਮੁਕਤਸਰ ਸਾਹਿਬ ਦੇ ਸਰਕਾਰੀ ਕਾਲਜ ਵਿਖੇ ਬੀਤੇ ਦਿਨੀਂ ਕੁੱਝ ਬਾਹਰੀ ਨੌਜਵਾਨਾਂ ਵੱਲੋਂ ਸ਼ਰ੍ਹੇਆਮ ਤੇਜ਼ਧਾਰ ਹਥਿਆਰਾਂ ਨਾਲ ਗੁੰਡਾਗਰਦੀ ਕੀਤੀ ਗਈ। ਨੌਜਵਾਨਾਂ ਨੇ ਕਾਲਜ ਅੰਦਰ ਦਾਖ਼ਿਲ ਹੋ ਕੇ ਕਾਲਜ ਦੇ ਇੱਕ ਵਿਦਿਆਰਥੀ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ। ਜ਼ਖਮੀਂ ਵਿਦਿਆਰਥੀ ਨੂੰ ਫਰੀਦਕੋਟ ਦੇ ਹਸਪਤਾਲ 'ਚ ਦਾਖ਼ਿਲ ਕਰਵਾਇਆ ਗਿਆ।

ਇਸ ਮਾਮਲੇ ’ਚ ਪੁਲਿਸ ਨੇ ਇਲਾਜ ਅਧੀਨ ਵਿਦਿਆਰਥੀ ਦੇ ਬਿਆਨਾਂ ’ਤੇ ਕੁੱਝ ਨੌਜਵਾਨਾਂ ’ਤੇ ਮਾਮਲਾ ਦਰਜ ਕਰ ਲਿਆ ਹੈ। ਇਸ ਮਾਮਲੇ ਵਿੱਚ ਕਾਲਜ ਦੇ ਪ੍ਰਿੰਸੀਪਲ ਮੈਡਮ ਸਤਵੰਤ ਕੌਰ ਨੇ ਦੱਸਿਆ ਕਿ ਇਸ ਸੰਬੰਧੀ ਉਨ੍ਹਾਂ ਨੇ ਥਾਣਾ ਸਦਰ ਪੁਲਿਸ ਨੂੰ ਸੂਚਿਤ ਕੀਤਾ ਹੈ ਅਤੇ ਪੁਲਿਸ ਇਸ ਮਾਮਲੇ ਸੰਬੰਧੀ ਕਾਰਵਾਈ ਕਰ ਰਹੀ ਹੈ । Author : Malout Live