ਸਰਕਾਰੀ ਹਾਈ ਸਕੂਲ ਦਿਉਣ ਖੇੜਾ ਵਿਖੇ 10ਵੀਂ ਅਤੇ 8ਵੀਂ ਜਮਾਤ ਦੇ ਨਤੀਜੇ ਵਿੱਚ ਪੁਜੀਸ਼ਨਾਂ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਕੀਤਾ ਗਿਆ ਸਨਮਾਨਿਤ

ਮਲੋਟ:- ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋ ਐਲਾਨੇ ਗਏ 10ਵੀਂ ਅਤੇ 8ਵੀਂ ਜਮਾਤ ਦੇ ਨਤੀਜੇ ਵਿੱਚ ਸਰਕਾਰੀ ਹਾਈ ਸਕੂਲ ਦਿਉਣ ਖੇੜਾ ਦੀਆਂ ਵਿਦਿਆਰਥਣਾਂ ਨੇ ਮੱਲਾਂ ਮਾਰੀਆਂ। ਇਸ ਐਲਾਨੇ ਨਤੀਜੇ ਅਨੁਸਾਰ 10ਵੀਂ ਜਮਾਤ ਵਿੱਚ ਰਮਨੀਕ ਕੌਰ ਨੇ 91.5% ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ, ਸੋਨੀਆ ਨੇ (89.7%) ਦੂਸਰਾ ਸਥਾਨ ਅਤੇ ਸੋਮਾ ਰਾਣੀ (86.6%) ਨੇ ਤੀਸਰਾ ਸਥਾਨ ਪ੍ਰਾਪਤ ਕੀਤਾ। 10ਵੀਂ ਜਮਾਤ ਵਿੱਚ 90% ਤੋਂ ਵੱਧ ਅੰਕ ਲੈਣ ਵਾਲੇ ਅੰਗਰੇਜ਼ੀ ਵਿਸ਼ੇ ਵਿੱਚ 2 ਵਿਦਿਆਰਥੀ, ਹਿੰਦੀ ਵਿਸ਼ੇ ਵਿੱਚ 4 ਵਿਦਿਆਰਥੀ

ਅਤੇ ਪੰਜਾਬੀ ਵਿਸ਼ੇ ਵਿੱਚ 3 ਵਿਦਿਆਰਥੀ ਹਨ। ਇਸੇ ਤਰ੍ਹਾਂ 8ਵੀਂ ਜਮਾਤ ਵਿੱਚ ਵਿਦਿਆਰਥੀ ਦੀਪ ਅਰਮਾਨ ਨੇ 87.1% ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ, ਰਮਨਪ੍ਰੀਤ (87%) ਨੇ ਦੂਸਰਾ ਸਥਾਨ ਅਤੇ ਕੋਮਲਪ੍ਰੀਤ ਕੌਰ (83.3%) ਨੇ ਤੀਸਰਾ ਸਥਾਨ ਪ੍ਰਾਪਤ ਕੀਤਾ। ਅੱਜ ਸਕੂਲ ਵਿੱਚ ਇਹਨਾਂ ਵਿਦਿਆਥੀਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਦੌਰਾਨ ਸਕੂਲ ਦੇ ਹੈੱਡ ਮਿਸਟ੍ਰੈਸ ਮਿਸ. ਰਾਜ ਕੁਮਾਰੀ ਨੇ ਸਮੂਹ ਵਿਦਿਆਰਥੀਆਂ, ਮਾਪਿਆਂ ਅਤੇ ਸਟਾਫ਼ ਨੂੰ ਵਧਾਈ ਦਿੰਦਿਆਂ ਇਸ ਨੂੰ ਅਧਿਆਪਕਾਂ ਦੀ ਟੀਮ ਦੀ ਅਣਥੱਕ ਮਿਹਨਤ ਦਾ ਨਤੀਜਾ ਦੱਸਿਆ।   Author: Malout Live