Malout News
ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮੰਡੀ ਹਰਜੀ ਰਾਮ ਮਲੋਟ ਦਾ ਡਿਪਟੀ ਕਮਿਸ਼ਨਰ ਵੱਲੋਂ ਵਿਸ਼ੇਸ਼ ਸਨਮਾਨ
ਮਲੋਟ:- ਬੇਟੀ ਬਚਾਓ ਬੇਟੀ ਪੜ੍ਹਾਓ ਮੁਹਿੰਮ ਤਹਿਤ ਜ਼ਿਲ੍ਹਾ ਪੱਧਰੀ ਵਿਸ਼ੇਸ਼ ਸਮਾਗਮ ਗੁਰਦੁਆਰਾ ਸ਼੍ਰੀ ਤਰਨਤਾਰਨ ਸਾਹਿਬ ਸ੍ਰੀ ਮੁਕਤਸਰ ਸਾਹਿਬ ਵਿਖੇ ਕਰਵਾਇਆ ਗਿਆ, ਜਿਸ ਵਿੱਚ ਸ੍ਰੀ ਐਮ.ਕੇ.ਅਰਾਵਿੰਦ ਕੁਮਾਰ ਆਈ.ਏ.ਐੱਸ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ, ਇਸ ਤੋਂ ਇਲਾਵਾ ਡਾ: ਰਿਚਾ ਆਈ.ਏ.ਐੱਸ ਅਡੀਸ਼ਨਲ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਅਤੇ ਰਤਨਦੀਪ ਸੰਧੂ ਜ਼ਿਲ੍ਹਾ ਪ੍ਰੋਗਰਾਮ ਇੰਚਾਰਜ ਸ੍ਰੀ ਮੁਕਤਸਰ ਸਾਹਿਬ ਵਿਸ਼ੇਸ਼ ਤੌਰ ਤੇ ਸ਼ਾਮਲ ਹੋਏ, ਇਸ ਮੌਕੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮੰਡੀ ਹਰਜੀ ਰਾਮ ਮਲੋਟ ਦਾ ਵਿਸ਼ੇਸ਼ ਸਨਮਾਨ ਕੀਤਾ ਅਤੇ ਦਸ ਹਜ਼ਾਰ ਰੁਪਏ ਦੀ ਨਕਦ ਰਾਸ਼ੀ ਦਿੱਤੀ ਗਈ, ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮੰਡੀ ਹਰਜੀ ਰਾਮ ਮਲੋਟ ਜ਼ਿਲ੍ਹਾ ਦਾ ਅਜਿਹਾ ਸਕੂਲ ਏ ਜੋ ਸਿਖਿਆ ਵਿਭਾਗ ਦੇ ਮੱਥੇ ਦੇ ਚੰਨ ਵਜੋਂ ਜਾਣਿਆ ਜਾਂਦਾ ਹੈ।