ਸਰਕਾਰੀ ਕੰਨਿਆਂ ਸੀਨੀਅਰ ਸੈਕੰਡਰੀ ਸਕੂਲ (ਅਬੁੱਲ ਖੁਰਾਣਾ) ਦੀਆਂ ਵਿਦਿਆਰਥਣਾਂ ਨੇ ਦੱਸਵੀਂ ਦੇ ਨਤੀਜਿਆਂ ਵਿੱਚ ਮਾਰੀਆਂ ਮੱਲਾਂ
ਮਲੋਟ:- ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਜਮਾਤ ਦੇ ਨਤੀਜੇ ਵਿੱਚ ਇੱਕ ਵਾਰ ਫਿਰ ਤੋਂ ਸਰਕਾਰੀ ਕੰਨਿਆਂ ਸੀਨੀਅਰ ਸੈਕੰਡਰੀ ਸਕੂਲ, ਅਬੁੱਲ ਖੁਰਾਣਾ ਦੀਆਂ ਵਿਦਿਆਰਥਣਾਂ ਨੇ ਮੱਲਾਂ ਮਾਰੀਆਂ। ਇਸ ਸਕੂਲ ਦੀ ਵਿਦਿਆਰਥਣ ਹਰਪ੍ਰੀਤ ਕੌਰ ਨੇ 605 (93.07%) ਅੰਕ ਪ੍ਰਾਪਤ ਕਰਕੇ ਸਕੂਲ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ।
ਸੰਦੀਪ ਕੌਰ 603 (92.7%) ਅਤੇ ਖੁਸ਼ਦੀਪ ਕੌਰ ਨੇ 585 (90%) ਅੰਕ ਪ੍ਰਾਪਤ ਕਰਕੇ ਕ੍ਰਮਵਾਰ ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕਰਕੇ ਸੰਸਥਾ ਅਤੇ ਆਪਣੇ ਮਾਤਾ-ਪਿਤਾ ਦਾ ਨਾਮ ਰੋਸ਼ਨ ਕੀਤਾ। ਸਕੂਲ ਪ੍ਰਿੰਸੀਪਲ ਸ਼੍ਰੀ ਅਜੇ ਕੁਮਾਰ ਨੇ ਇਸ ਨੂੰ ਅਧਿਆਪਕਾਂ ਦੀ ਟੀਮ ਦੀ ਅਣਥੱਕ ਮਿਹਨਤ ਦਾ ਨਤੀਜਾ ਦੱਸਿਆ ਹੈ, ਇਸ ਮੌਕੇ ਉਹਨਾਂ ਸਮੂਹ ਵਿਦਿਆਰਥਣਾਂ ਅਤੇ ਸਟਾਫ਼ ਨੂੰ ਵਧਾਈ ਦਿੱਤੀ। ਮੀਡੀਆ ਕੋਆਰਡੀਨੇਟਰ ਗੁਰਲਾਲ ਸਿੰਘ ਨੇ ਦੱਸਿਆ ਕਿ ਇਸ ਪ੍ਰੀਖਿਆ ਵਿੱਚ ਕੁੱਲ 84 ਵਿਦਿਆਰਥਣਾਂ ਪਾਸ ਹੋਈਆਂ ਹਨ। ਸਕੂਲ ਦਾ ਨਤੀਜਾ 100% ਰਿਹਾ।
Author: Malout Live