ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੁਰਜ ਸਿੱਧਵਾਂ ਦੇ ਦੱਸਵੀਂ ਜਮਾਤ ਦੇ ਨਤੀਜੇ ਵਿੱਚ ਕੁੜੀਆਂ ਨੇ ਮਾਰੀ ਬਾਜ਼ੀ
ਮਲੋਟ:- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੁਰਜ ਸਿੱਧਵਾਂ ਦੇ ਦੱਸਵੀਂ ਜਮਾਤ ਦੇ ਨਤੀਜੇ ਵਿੱਚ ਕੁੜੀਆਂ ਨੇ ਬਾਜ਼ੀ ਮਾਰੀ ਹੈ। ਸਕੂਲ ਦੀ ਵਿਦਿਆਰਥਣ ਕਰਮਪ੍ਰੀਤ ਕੌਰ ਨੇ 94.15% ਨੰਬਰ ਲੈ ਕੇ ਪਹਿਲਾ ਸਥਾਨ ਹਾਸਿਲ ਕਰਕੇ ਸਕੂਲ ਅਤੇ ਮਾਪਿਆਂ ਦਾ ਨਾਮ ਰੋਸ਼ਨ ਕੀਤਾ ਹੈ। ਇਸੇ ਤਰ੍ਹਾਂ ਸੁਖਮਨਪ੍ਰੀਤ ਕੌਰ ਨੇ 91.84% ਨੰਬਰ ਲੈ ਕੇ ਦੂਸਰਾ ਅਤੇ ਭੁਪਿੰਦਰ ਕੌਰ ਅਤੇ ਅਰਸ਼ਪ੍ਰੀਤ ਕੌਰ 91.16% ਨੰਬਰ ਲੈ ਕੇ ਤੀਸਰਾ ਸਥਾਨ ਹਾਸਿਲ ਕੀਤਾ।
ਇਸ ਮੌਕੇ ਪ੍ਰਿੰਸੀਪਲ ਸ਼੍ਰੀ ਸੰਤ ਰਾਮ ਅਤੇ ਐੱਸ.ਐੱਮ.ਸੀ ਮੈਂਬਰਜ਼ ਨੇ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਵਿਦਿਆਰਥੀਆਂ ਦੀ ਕਾਰਗੁਜ਼ਾਰੀ ਲਈ ਵਧਾਈ ਦਿੱਤੀ। ਪ੍ਰਿੰਸੀਪਲ ਵੱਲੋਂ ਵਿਦਿਆਰਥੀਆਂ ਨੂੰ ਭਵਿੱਖ ਵਿੱਚ ਹੋਰ ਤਰੱਕੀ ਕਰਨ ਲਈ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ।
Author: Malout Live