ਸਰਕਾਰੀ ਸਕੂਲਾਂ ਵਿੱਚ ਐਲਬੈਂਡਾਜੋਲ ਦੀ ਦਵਾਈ ਖਾਣ ਵਾਲੇ ਬੱਚਿਆਂ ਦੀ ਸਿਹਤ ਦਾ ਲਿਆ ਜਾਇਜ਼ਾ

ਮਲੋਟ: ਸ਼੍ਰੀ ਵਿਨੀਤ ਕੁਮਾਰ ਡਿਪਟੀ ਕਮਿਸ਼ਨਰ ਸ਼੍ਰੀ ਮੁਕਤਸਰ ਸਾਹਿਬ ਨੇ ਜਿਲ੍ਹੇ ਅਧੀਨ ਵੱਖ-ਵੱਖ ਸਰਕਾਰੀ ਸਕੂਲਾਂ ਦਾ ਵਿਸ਼ੇਸ਼ ਤੌਰ ਤੇ ਦੌਰਾ ਕੀਤਾ ਕੀਤਾ। ਉਨ੍ਹਾਂ ਸਿਹਤ ਵਿਭਾਗ ਵੱਲੋਂ ਛੋਟੇ ਬੱਚਿਆਂ ਨੂੰ ਐਲਬੈਡਾਜੋਲ ਦੀਆਂ ਗੋਲੀਆਂ ਖੁਆ ਚੁੱਕੇ ਬੱਚਿਆਂ ਦੀ ਸਿਹਤ ਦਾ ਹਾਲ-ਚਾਲ ਪੁੱਛਿਆ ਅਤੇ ਸਥਿਤੀ ਦਾ ਜਾਇਜਾ ਲਿਆ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਜੋ ਪੇਟ ਦੇ ਕੀੜਿਆਂ ਤੋਂ ਮੁਕਤੀ ਰਾਸ਼ਟਰੀ ਦਿਵਸ ਵਜੋਂ ਮਨਾਇਆ ਜਾ ਰਿਹਾ ਹੈ, ਇੱਕ ਸ਼ਲਾਘਾਯੋਗ ਕਦਮ ਹੈ।

ਡਾ. ਰਸ਼ਮੀ ਚਾਵਲਾ ਜ਼ਿਲ੍ਹਾ ਟੀਕਾਕਰਨ ਅਫਸਰ ਅਤੇ ਸਮੂਹ ਸਟਾਫ਼ ਨੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ 17 ਅਗਸਤ ਤੱਕ 19 ਸਾਲ ਦੀ ਉਮਰ ਦੇ ਸਾਰੇ ਬੱਚਿਆਂ ਨੂੰ ਐਲਬੈਡਾਜੋਲ ਦੀਆਂ ਗੋਲੀਆਂ ਜ਼ਰੂਰ ਖਾਣੀਆਂ ਚਾਹੀਦੀਆਂ ਹਨ, ਤਾਂ ਜੋ ਉਹਨਾਂ ਦੀ ਸਿਹਤ ਦੀ ਪਾਚਣ ਪ੍ਰਕਿਰਿਆ ਸਹੀ ਰਹਿ ਸਕੇ। ਇਸ ਮੌਕੇ ਭਗਵਾਨ ਦਾਸ ਜ਼ਿਲ੍ਹਾ ਸਿਹਤ ਇੰਸਪੈਕਟਰ, ਮਿਸ ਸ਼ਾਲੂ ਜ਼ਿਲ੍ਹਾ ਸਕੂਲ ਹੈੱਲਥ ਕੋਆਰੀਡੀਨੇਟਰ, ਸਰਕਾਰੀ ਪ੍ਰਾਇਮਰੀ ਸਕੂਲ, ਨਹਿਰੀ ਕਲੋਨੀ ਦਾ ਸਟਾਫ ਅਤੇ ਵਿਦਿਆਰਥੀ ਹਾਜ਼ਿਰ ਸਨ। Author: Malout Live