District NewsMalout News

ਗੁਰਦੁਆਰਾ ਭਾਈ ਜਗਤਾ ਜੀ ਮਲੋਟ ਵਿਖੇ ਖਾਲਸਾ ਪੰਥ ਦੀ ਸਾਜਣਾ ਦਿਵਸ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਕੱਲ੍ਹ

ਮਲੋਟ: ਖਾਲਸਾ ਪੰਥ ਦੀ ਸਾਜਣਾ ਦਿਵਸ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਸਮੂਹ ਸੁਖਮਨੀ ਸੇਵਾ ਸੁਸਾਇਟੀਆਂ ਅਤੇ ਸਮੂਹ ਸੰਗਤਾ ਦੇ ਸਹਿਯੋਗ ਨਾਲ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਗੁਰਦੁਆਰਾ ਭਾਈ ਜਗਤਾ ਜੀ ਮਲੋਟ ਵਿਖੇ ਕੱਲ੍ਹ 03 ਮਾਰਚ ਐਤਵਾਰ ਨੂੰ ਸਵੇਰੇ 11:00 ਵਜੇ ਤੋਂ ਦੁਪਹਿਰ 03:00 ਵਜੇ ਤੱਕ ਕਰਵਾਇਆ ਜਾ ਰਿਹਾ ਹੈ।

ਜਿਸ ਵਿੱਚ ਸ਼੍ਰੀ ਸੁਖਮਨੀ ਸਾਹਿਬ ਪਾਠ ਸਵੇਰੇ 11:00 ਵਜੇ ਆਰੰਭ ਹੋਣਗੇ। ਭਾਈ ਅਮਨਦੀਪ ਸਿੰਘ ਜੀ (ਬੀਬੀ ਕੋਲਾਂ ਜੀ, ਭਲਾਈ ਕੇਂਦਰ ਸ਼੍ਰੀ ਅੰਮ੍ਰਿਤਸਰ ਸਾਹਿਬ) ਵਿਸ਼ੇਸ਼ ਤੌਰ ਤੇ ਇਸ ਸਮਾਗਮ ਵਿੱਚ ਸ਼ਾਮਿਲ ਹੋਣਗੇ ਅਤੇ ਸੰਗਤਾਂ ਨੂੰ ਗੁਰਬਾਣੀ ਜੱਸ ਰਾਹੀਂ ਨਿਹਾਲ ਕਰਨਗੇ। ਇਸ ਮੌਕੇ ਗੁਰੂ ਕਾ ਲੰਗਰ ਅਤੁੱਟ ਵਰਤੇਗਾ। ਸਮੂਹ ਸੁਖਮਨੀ ਸੇਵਾ ਸੁਸਾਇਟੀਆਂ ਵੱਲੋਂ ਸੰਗਤਾਂ ਨੂੰ ਸਮੇਂ ਸਿਰ ਵੱਡੀ ਗਿਣਤੀ ਵਿੱਚ ਸ਼ਾਮਿਲ ਹੋਣ ਦੀ ਬੇਨਤੀ ਕੀਤੀ ਗਈ ਹੈ।

Author: Malout Live

Back to top button