ਜੀ.ਐੱਸ.ਟੀ. ਵਿਭਾਗ ਵੱਲੋਂ ਅਣ-ਰਜਿਸਟਰਡ ਆਈਲੈਟਸ ਸੈਂਟਰਾਂ ਦੇ ਮਾਲਕਾਂ ਅਤੇ ਹਿੱਸੇਦਾਰਾਂ ਨਾਲ ਕੀਤੀ ਗਈ ਮੀਟਿੰਗ

ਮਲੋਟ ( ਸ਼੍ਰੀ ਮੁਕਤਸਰ ਸਾਹਿਬ): ਕਰ ਕਮਿਸ਼ਨਰ, ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸ਼੍ਰੀ ਨਰੇਸ਼ ਕੁਮਾਰ ਖੋਖਰ ਸਹਾਇਕ ਕਮਿਸ਼ਨਰ ਰਾਜ ਕਰ, ਸ਼੍ਰੀ ਮੁਕਤਸਰ ਸਾਹਿਬ ਨੇ ਜ਼ਿਲ੍ਹੇ ਵਿੱਚ ਪੈਂਦੇ ਅਣ-ਰਜਿਸਟਰਡ ਆਈਲੈਟਸ ਸੈਂਟਰਾਂ ਦੇ ਮਾਲਕਾਂ ਅਤੇ ਹਿੱਸੇਦਾਰਾਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਉਨ੍ਹਾਂ ਵੱਲੋਂ ਸਮੂਹ ਆਈਲੈਟਸ ਸੈਂਟਰਾਂ ਦੇ ਮਾਲਕਾਂ ਨੂੰ ਰਜਿਸਟਰੇਸ਼ਨ ਕਰਵਾਉਣ ਵਿੱਚ ਪੇਸ਼ ਆ ਰਹੀਆਂ ਮੁਸ਼ਕਿਲਾਂ ਸੰਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ ਅਣ-ਰਜਿਸਟਰਡ ਆਈਲੈਟਸ ਦੇ ਮਾਲਕਾਂ ਅਤੇ ਹਿੱਸੇਦਾਰਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਜੀ.ਐੱਸ.ਟੀ. ਐਕਟ ਅਧੀਨ ਜਲਦ ਤੋਂ ਜਲਦ ਆਪਣੇ ਸੈਟਰਾਂ ਨੂੰ ਰਜਿਸਟਰਡ ਕਰਵਾ ਕੇ ਸੇਲ ਤੇ ਬਣਦਾ ਟੈਕਸ ਸਰਕਾਰੀ ਖਜਾਨੇ ਵਿੱਚ ਜਮ੍ਹਾਂ ਕਰਵਾਉਣ।

ਇਸ ਦੌਰਾਨ ਮੀਟਿੰਗ ਵਿੱਚ ਪਹੁੰਚੇ ਅਣ-ਰਜਿਸਟਰਡ ਆਈਲੈਟਸ ਸੈਂਟਰਾਂ ਦੇ ਮਾਲਕਾਂ ਅਤੇ ਹਿੱਸੇਦਾਰਾਂ ਨੇ ਆਉਣ ਵਾਲੇ ਸਮੇਂ ਆਪਣੇ-ਆਪਣੇ ਸੈਟਰਾਂ ਨੂੰ ਜੀ.ਐੱਸ.ਟੀ. ਐਕਟ ਅਧੀਨ ਰਜਿਸਟਰਡ ਕਰਵਾ ਕੇ ਸਰਕਾਰੀ ਮਾਲੀਆ ਵਧਾਉਣ ਸੰਬੰਧੀ ਵੀ ਯਕੀਨ ਦਿਵਾਇਆ। ਇਸ ਮੌਕੇ ਸ਼੍ਰੀ ਮਨਜਿੰਦਰ ਸਿੰਘ ਰਾਜ ਕਰ ਅਫਸਰ, ਯਾਦਵਿੰਦਰ ਸਿੰਘ, ਗੁਲਾਬ ਸਿੰਘ, ਤਾਰਿਕ ਗਰਗ, ਜਰਮਨਦੀਪ ਸਿੰਘ, ਵਿਜੇ ਕੁਮਾਰ, ਮਨਪ੍ਰੀਤ ਸਿੰਘ, ਜਗਮੀਤ ਸਿੰਘ, ਗੋਰਵ, ਦਲਜੀਤ ਸਿੰਘ, ਅਮ੍ਰਿਤਪਾਲ ਸਿੰਘ, ਅਮਰਦੀਪ ਸਿੰਘ, ਗੁਰਧਿਆਨ ਸਿੰਘ ਹਰਜੀਤ ਸਿੰਘ, ਰੁਪਿੰਦਰ ਸਿੰਘ, ਵਿਜੇ ਗੋਇਲ ਅਤੇ ਸੁਸ਼ਾਂਤ ਅਰੋੜਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਹੋਰ ਅਣ-ਰਜਿਸਟਰਡ ਆਈਲੈਟਸ ਸੈਟਰਾਂ ਦੇ ਮਾਲਕ ਅਤੇ ਹਿੱਸੇਦਾਰ ਮੌਜੂਦ ਸਨ। Author: Malout Live