District NewsMalout News

ਜਿਲ੍ਹਾ ਪੱਧਰੀ ਯੋਗਾ ਆਸਣ ਸਪੋਰਟਸ ਚੈਂਪੀਅਨਸ਼ਿਪ ਵਿੱਚ ਜੀ.ਟੀ.ਬੀ ਖਾਲਸਾ ਪਬਲਿਕ ਸੀਨੀ.ਸੈਕੰ. ਸਕੂਲ ਦੀ ਵਿਦਿਆਰਥਣ ਨੇ ਕੀਤਾ ਪਹਿਲਾ ਸਥਾਨ ਹਾਸਿਲ

ਮਲੋਟ: ਜਿਲ੍ਹਾ ਪੱਧਰੀ ਯੋਗਾ ਆਸਣ ਸਪੋਰਟਸ ਚੈਂਪੀਅਨਸ਼ਿਪ ਜੋ ਕਿ 7 ਸਤੰਬਰ ਨੂੰ ਜੀ.ਕੇ ਸੈਂਟਰ ਗਿੱਦੜਬਾਹਾ ਵਿਖੇ ਕਰਵਾਈ ਗਈ ਸੀ। ਜਿਸ ਵਿੱਚ ਵੱਖ-ਵੱਖ ਸਕੂਲਾਂ ਤੋਂ ਵਿਦਿਆਰਥੀਆਂ ਨੇ ਭਾਗ ਲਿਆ। ਇਸ ਦੌਰਾਨ ਜੀ.ਟੀ.ਬੀ ਖਾਲਸਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੀ ਵਿਦਿਆਰਥਣ ਅੰਡਰ-17 ਹਰਲੀਨ ਕੌਰ

ਵਿਰਕ ਨੇ ਪਹਿਲਾ ਸਥਾਨ ਪ੍ਰਾਪਤ ਕਰਕੇ ਸੋਨ ਤਗਮਾ ਹਾਸਿਲ ਕੀਤਾ। ਇਸ ਮੌਕੇ ਪ੍ਰਿੰਸੀਪਲ ਮੈਡਮ ਹੇਮਲਤਾ ਕਪੂਰ ਨੇ ਡੀ.ਪੀ.ਈ ਬੋਹੜ ਸਿੰਘ, ਮੈਡਮ ਸਰੋਜ ਰਾਣੀ, ਗੁਰਪ੍ਰੀਤ ਸਿੰਘ, ਰਾਜਪ੍ਰੀਤ ਸਿੰਘ, ਗੁਰਮੀਤ ਸਿੰਘ ਅਤੇ ਵਿਦਿਆਰਥੀਆਂ ਨੇ ਹਰਲੀਨ ਕੌਰ ਤੇ ਉਸਦੇ ਮਾਤਾ-ਪਿਤਾ ਨੂੰ ਵਧਾਈ ਦਿੱਤੀ ਅਤੇ ਹੋਰ ਅੱਗੇ ਵੱਧਣ ਲਈ ਪ੍ਰੇਰਿਤ ਕੀਤਾ।

Author: Malout Live

Back to top button