ਜੀ.ਟੀ.ਬੀ ਸਕੂਲ ਵਿੱਚ ਸ਼੍ਰੀ ਗੁਰੂ ਤੇਗ ਬਹਾਦੁਰ ਜੀ ਨੂੰ ਸਮਰਪਿਤ ਮਨਾਇਆ ਗਿਆ ਸ਼ਹੀਦੀ ਦਿਹਾੜਾ
ਮਲੋਟ :- ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸ਼ਨੀਵਾਰ ਮਿਤੀ 19 ਦਸੰਬਰ 2020 ਨੂੰ ਜੀ.ਟੀ.ਬੀ ਖਾਲਸਾ ਸੀਨੀਅਰ ਸੈਕੰਡਰੀ ਅਤੇ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਮਲੋਟ ਦੀ ਪ੍ਰਬੰਧਕ ਕਮੇਟੀ, ਪ੍ਰਿੰਸੀਪਲ ਅਤੇ ਸਮੂਹ ਸਟਾਫ਼ ਵੱਲੋ ਨੌਵੇ ਪਾਤਸ਼ਾਹ ਸ਼੍ਰੀ ਗੁਰੂ ਤੇਗ ਬਹਾਦੁਰ ਜੀ ਦਾ ਸ਼ਹੀਦੀ ਪੁਰਬ ਦਿਹਾੜਾ ਬਹੁਤ ਹੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।
ਸੰਸਥਾ ਦੇ ਚੇਅਰਮੈਨ ਸ: ਗੁਰਦੀਪ ਸਿੰਘ ਸੰਧੂ ਜੀ ਨੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਸ਼ੁਸ਼ੋਭਿਤ ਸਭ ਦਾ ਧੰਨਵਾਦ ਕੀਤਾ। ਇਸ ਮੌਕੇ ਤੇ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ ਮੈਡਮ ਅਮਰਜੀਤ ਨਰੂਲਾ ਜੀ, ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਿੰ: ਮੈਡਮ ਹੇਮਲਤਾ ਕਪੂਰ, ਐਲੀਮੈਂਟਰੀ ਵਿੰਗ ਦੇ ਹੈਡਮਿਸਟ੍ਰੈਸ ਮੈਡਮ ਰੇਨੂੰ ਨਰੂਲਾ ਅਤੇ ਮਿਡਲ ਵਿੰਗ ਦੇ ਕੋਆਡੀਨੇਟਰ ਮੈਡਮ ਨੀਲਮ ਜੁਨੇਜਾ ਜੀ ਵੀ ਹਾਜਰ ਹੋਏ।