District NewsMalout News

ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਫਤੂਹੀ ਖੇੜਾ ਵਿਖੇ ‘ਜਲਗਾਹ ਬਚਾਓ’ ਵਿਸ਼ੇ ਤੇ ਵਿਦਿਆਰਥੀਆਂ ਦੇ ਕਰਵਾਏ ਗਏ ਮੁਕਾਬਲੇ

ਮਲੋਟ (ਸ਼੍ਰੀ ਮੁਕਤਸਰ ਸਾਹਿਬ): ਪੰਜਾਬ ਸਟੇਟ ਕੌਂਸਲ ਫਾਰ ਸਾਇੰਸ ਐਂਡ ਟੈਕਨਾਲੋਜੀ ਚੰਡੀਗੜ੍ਹ ਦੇ ਦਿਸ਼ਾ ਨਿਰਦੇਸ਼ਾਂ ਅਤੇ ਭਾਰਤ ਸਰਕਾਰ ਦੇ ਵਾਤਾਵਰਣ ਤੇ ਜੰਗਲਾਤ ਮੰਤਰਾਲੇ ਦੇ ਸਹਿਯੋਗ ਨਾਲ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਫਤੂਹੀ ਖੇੜਾ ਵਿਖੇ ‘ਜਲਗਾਹ ਬਚਾਓ’ ਵਿਸ਼ੇ ਤੇ ਵਿਦਿਆਰਥੀਆਂ ਦੇ ਵੱਖ-ਵੱਖ ਵਰਗਾਂ ਦੇ ਮੁਕਾਬਲੇ ਕਰਵਾਏ ਗਏ।ਵਿਦਿਆਰਥੀਆਂ ਨੇ ਪੇਟਿੰਗ ਤੇ ਪੋਸਟਰ ਤਿਆਰ ਕਰਕੇ ਜਲਗਾਹਾਂ ਪ੍ਰਤੀ ਆਪਣੀ ਸੰਵੇਦਨਾਂ ਜਾਹਿਰ ਕਰਦੇ ਹੋਏ ਸਮਾਜ ਨੂੰ ਢੁੱਕਵਾਂ ਸੰਦੇਸ਼ ਦਿੱਤਾ। ਭਾਸ਼ਣ ਮੁਕਾਬਲਿਆਂ ਦੌਰਾਨ ਵਿਦਿਆਰਥੀਆਂ ਨੇ ਆਪਣੀ ਚਿੰਤਾ ਜਾਹਿਰ ਕਰਦਿਆਂ ਜਾਣਕਾਰੀ ਦਿੱਤੀ ਕਿ ਇਹ ਜਲਗਾਹਾਂ ਜਿੱਥੇ ਵੱਖ-ਵੱਖ ਜਲ ਜੀਵ ਜੰਤੂਆਂ ਦੀ ਜੀਵਨ ਭੂਮੀ ਹੈ ਉੱਥੇ ਹੀ ਸਾਡਾ ਭਵਿੱਖ ਵੀ ਇਹਨ੍ਹਾਂ ਜਲਗਾਹਾਂ ਨਾਲ ਹੀ ਜੁੜਿਆ ਹੋਇਆ ਹੈ। ਇਹਨ੍ਹਾਂ ਦੀ ਸੰਭਾਲ ਆਪਣੇ ਲਈ ਬਹੁਤ ਹੀ ਜਰੂਰੀ ਹੈ ਨਹੀਂ ਤਾਂ ਇਸਦੇ ਨਤੀਜੇ ਵਾਤਾਵਰਣ ਲਈ ਭਿਆਨਕ ਹੋਣਗੇ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਸ੍ਰੀ ਸੁਭਾਸ਼ ਚੰਦਰ ਨੈਣ ਨੇ ਕਿਹਾ ਕਿ ਪੰਜਾਬ ਸਟੇਟ ਕੌਂਸਲ ਫਾਰ ਸਾਇੰਸ ਐਂਡ ਟੈਕਨਾਲੋਜੀ ਵੱਲੋਂ ਭਾਰਤ ਸਰਕਾਰ ਦੀ ਅਗਵਾਈ ਹੇਠ ਵਾਤਾਵਰਣ ਬਚਾਉਣ ਹਿੱਤ ਬੇਹੱਦ ਸ਼ਲਾਘਾਯੋਗ ਕਾਰਜ ਕੀਤਾ ਜਾ ਰਿਹਾ ਹੈ।

ਉਨ੍ਹਾਂ ਦੱਸਿਆ ਕਿ ਜਲਗਾਹਾਂ ਸੰਬੰਧੀ ਵਿਦਿਆਰਥੀਆਂ ਵਿੱਚ ਜਾਗਰੂਕਤਾ ਫੈਲਾਉਣ ਲਈ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਵਿੱਚ ਅਜਿਹੇ ਪ੍ਰੋਗਰਾਮ ਕਰਵਾਏ ਜਾ ਰਹੇ ਹਨ। ਇਸੇ ਕੜੀ ਤਹਿਤ ਹੀ ਵਿਦਿਆਰਥੀਆਂ ਦੇ ਮੁਕਾਬਲਿਆਂ ਰਾਹੀਂ ਵਾਤਾਵਰਣ ਬਚਾਉਣ ਲਈ ਕੀਤੇ ਜਾ ਰਹੇ ਯਤਨਾਂ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫਤੂਹੀ ਖੇੜਾ ਨੇ ਆਪਣਾ ਯੋਗਦਾਨ ਪਾਇਆ। ਇਸ ਮੌਕੇ ਈਕੋ ਕਲੱਬ ਇੰਚਾਰਜ ਸਾਇੰਸ ਅਧਿਆਪਕਾ ਸ੍ਰੀਮਤੀ ਪ੍ਰਿਆ ਰਾਣੀ ਵੱਲੋਂ ਵੀ ਵਿਦਿਆਰਥੀਆਂ ਨੂੰ ਜਲਗਾਹਾਂ ਬਚਾਉਣ ਬਾਰੇ ਦੱਸਿਆ ਗਿਆ। ਇਸ ਮੌਕੇ ਸਮੂਹ ਸਟਾਫ ਹਾਜ਼ਿਰ ਸੀ । ਇਹਨਾਂ ਮੁਕਾਬਲਿਆਂ ਵਿੱਚ ਵਧੀਆ ਪਰਫਾਰਮੈਂਸ ਦਿਖਾਉਣ ਵਾਲੇ ਵਿਦਿਆਰਥੀਆਂ ਨੂੰ ਟੈਕਨ ਦੇ ਕੇ ਸਨਮਾਨਿਤ ਕੀਤਾ ਗਿਆ।

Author: Malout Live

Back to top button