District NewsMalout News

ਜੀ.ਟੀ.ਬੀ ਪਬਲਿਕ ਸੀਨੀ. ਸੈਕੰ. ਸਕੂਲ ਮਲੋਟ ਦੇ ਵਿਦਿਆਰਥੀ ਦਾ ਜ਼ਿਲ੍ਹਾ ਪੱਧਰੀ ਬੈਡਮਿੰਟਨ ਮੁਕਾਬਲੇ ਵਿੱਚ ਰਿਹਾ ਸ਼ਾਨਦਾਰ ਪ੍ਰਦਰਸ਼ਨ

ਮਲੋਟ: ਰੈੱਡ ਕਰਾਸ ਭਵਨ ਸ਼੍ਰੀ ਮੁਕਤਸਰ ਸਾਹਿਬ ਵਿਖੇ ‘ਜ਼ਿਲ੍ਹਾ ਪੱਧਰੀ ਸਕੂਲੀ ਖੇਡਾਂ’ ਤਹਿਤ ਅੰਡਰ-17 ਦੇ ਬੈਡਮਿੰਟਨ ਮੁਕਾਬਲੇ ਕਰਵਾਏ ਗਏ। ਜਿਸ ਵਿੱਚ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਨੇ ਭਾਗ ਲਿਆ। ਇਸ ਬੈਡਮਿੰਟਨ ਮੁਕਾਬਲੇ ਵਿੱਚ ਜੀ.ਟੀ.ਬੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਮਲੋਟ ਦੇ ਵਿਦਿਆਰਥੀ ਗੁਰਮਨ ਸਿੰਘ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਹੋਇਆ

‘ਸਟੇਟ ਪੱਧਰੀ ਖੇਡ ਮੁਕਾਬਲੇ’ ਵਿੱਚ ਆਪਣਾ ਸਥਾਨ ਪੱਕਾ ਕੀਤਾ। ਵਿਦਿਆਰਥੀ ਦੀ ਇਸ ਸ਼ਾਨਦਾਰ ਪ੍ਰਾਪਤੀ ਮੌਕੇ ਸਕੂਲ ਦੇ ਪ੍ਰਿੰਸੀਪਲ ਮੈਡਮ ਹੇਮਲਤਾ ਕਪੂਰ ਅਤੇ ਕਮੇਟੀ ਮੈਂਬਰਾਂ ਵੱਲੋਂ ਵਿਦਿਆਰਥੀ ਸਮੇਤ ਉਸ ਦੇ ਮਾਤਾ-ਪਿਤਾ ਨੂੰ ਵਧਾਈ ਦਿੱਤੀ ਗਈ। ਇਸ ਦੇ ਨਾਲ ਹੀ ਉਹਨਾਂ ਨੇ ਵਿਦਿਆਰਥੀ ਨੂੰ ਅੱਗੇ ਵੀ ਇਸ ਤਰ੍ਹਾਂ ਦੀਆਂ ਹੋਰ ਸ਼ਾਨਦਾਰ ਪ੍ਰਾਪਤੀਆਂ ਕਰਨ ਲਈ ਪ੍ਰੇਰਿਤ ਕੀਤਾ।

Author: Malout Live

Leave a Reply

Your email address will not be published. Required fields are marked *

Back to top button