“ਯੁੂਨੀਫਾਈਡ ਇੰਟਰਨੈਸ਼ਨਲ ਮੈਥੇਮੈਟਿਕਸ ਓਲੰਪੀਅਡ (UIMO– 2020)” ਮੁਕਾਬਲੇ ਵਿੱਚ ਜੀ.ਟੀ.ਬੀ ਖਾਲਸਾ ਪਬਲਿਕ ਸੀਨੀ: ਸੈਕੰ: ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਸ਼ਨ।
ਮਲੋਟ :- ਜੀ.ਟੀ.ਬੀ ਖਾਲਸਾ ਪਬਲਿਕ ਸੀਨੀ: ਸੈਕੰ: ਸਕੂਲ ਦੇ ਵਿਦਿਆਰਥੀਆਂ ਨੇ “ਯੁੂਨੀਫਾਈਡ ਇੰਟਰਨੈਸ਼ਨਲ ਮੈਥੇਮੈਟਿਕਸ ਓਲੰਪੀਅਡ (UIMO – 2020)” ਦੁਆਰਾ ਕਰਵਾਏ ਗਏ ਗਏ ਮੁਕਾਬਲਿਆਂ ਵਿੱਚ ਭਾਗ ਲੈਂਦੇ ਹੋਏ ਆਪਣੇ ਸਕੂਲ ਅਤੇ ਇਲਾਕੇ ਦਾ ਨਾਮ ਰੋਸ਼ਨ ਕੀਤਾ। ਸਕੂਲ ਦੇ ਕੁੱਲ 23 ਵਿਦਿਆਰਥੀਆਂ ਨੇ ਇਸ ਮੁਕਾਬਲੇ ਵਿੱਚ ਭਾਗ ਲਿਆ ਅਤੇ ਸਟੇਟ ਅਤੇ ਨੈਸ਼ਨਲ ਪੱਧਰ ਤੇ ਨਾਮਣਾ ਖੱਟਿਆ।
ਇਸ ਮਕਾਬਲੇ ਵਿੱਚ 11ਵੀਂ ਜਮਾਤ ਦੇ ਵਿਦਿਆਰਥੀ ਅਨੁਰਾਗ ਗੋਇਲ ਨੇ ਸਟੇਟ ਪੱਧਰ ਤੇ ਪਹਿਲਾ ਰੈਂਕ ਅਤੇ ਰਾਸ਼ਟਰ ਪੱਧਰ ਤੇ 100ਵਾਂ ਰੈਂਕ ਪ੍ਰਾਪਤ ਕੀਤਾ ਹੈ। ਇਸੇ ਤਰ੍ਹਾਂ ਹੀ ਸਟੇਟ ਪੱਧਰ ਤੇ ਹਰਸ਼ਿਤ ਮੰਗਲਾ ਨੇ ਦੂਸਰਾ ਅਤੇ ਹਰਨੂਰ ਸਿੰਘ ਨੇ ਚੋਥਾ ਰੈਂਕ ਪ੍ਰਾਪਤ ਕਰਕੇ ਇਲਾਕੇ ਵਿੱਚ ਸਕੂਲ ਦਾ ਨਾਮ ਰੋਸ਼ਨ ਕੀਤਾ। ਵਿਦਿਆਰਥੀਆਂ ਦੀ ਇਸ ਪ੍ਰਾਪਤੀ ਤੇ ਸੰਸਥਾਂ ਦੇ ਚੇਅਰਮੈਨ ਸ: ਗੁਰਦੀਪ ਸਿੰਘ ਸੰਧੂ ਅਤੇ ਪ੍ਰਿੰਸੀਪਲ ਮੈਡਮ ਹੇਮਲਤਾ ਕਪੂਰ ਨੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਤਾ—ਪਿਤਾ ਨੂੰ ਵਧਾਈ ਦਿੰਦਿਆਂ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। ਵਿਦਿਆਰਥੀਆਂ ਦੀ ਇਸ ਪ੍ਰਾਪਤੀ ਲਈ ਸਕੂਲ ਦੇ ਸਟਾਫ ਦੀ ਵੀ ਸ਼ਲਾਘਾ ਕੀਤੀ ਅਤੇ ਅੱਗੇ ਲਈ ਹੋਂਸਲਾ ਅਫ਼ਜਾਈ ਕੀਤੀ।