Malout News

ਜੀ.ਟੀ.ਬੀ ਖਾਲਸਾ ਅਤੇ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਮਲੋਟ ਵਿਖੇ ਬੜੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ ਸ਼੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਪੂਰਬ

ਮਲੋਟ:- ਜੀ.ਟੀ.ਬੀ. ਖਾਲਸਾ ਸੀਨੀਅਰ ਸੈਕੰਡਰੀ ਅਤੇ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵੱਲੋਂ ਸ਼੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਦਿਨ ਅੱਜ ਬਹੁਤ ਹੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਪੂਰਬ ਨੂੰ ਸਮਰਪਿਤ ਸ਼੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਕੀਤਾ ਗਿਆ। ਸੰਸਥਾ ਦੇ ਵਿਦਿਆਰਥੀਆਂ ਵੱਲੋਂ ਸ਼ਬਦ ਗਾਇਨ ਕੀਤਾ ਗਿਆ। ਸਫ਼ਰ-ਏ-ਸ਼ਹਾਦਤ ਦੌਰਾਨ ਸੰਸਥਾ ਦੇ ਬੱਚਿਆਂ ਨੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਨਾਲ ਸੰਬੰਧਿਤ ਕਵਿਤਾਵਾਂ ਗਾ ਕੇ ਨਿੱਘੀ ਸ਼ਰਧਾਜਲੀ ਭੇਂਟ ਕੀਤੀ। ਸ਼੍ਰੀ ਅਨੰਦ ਸਾਹਿਬ ਦੇ ਪਾਠ ਅਤੇ ਅਰਦਾਸ ਉਪਰੰਤ ਸੰਸਥਾ ਦੇ ਪ੍ਰਿੰਸੀਪਲ ਮੈਡਮ ਅਮਰਜੀਤ ਨਰੂਲਾ ਨੇ ਸੰਸਥਾ ਦੇ ਕਮੇਟੀ ਦੇ ਚੇਅਰਮੈਨ ਸ. ਗੁਰਦੀਪ ਸਿੰਘ ਸੰਧੂ ਅਤੇ ਸਮੂਹ ਕਮੇਟੀ ਮੈਂਬਰਜ਼ ਸਹਿਬਾਨ ਵੱਲੋਂ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ। ਸਮੂਹ ਸੰਗਤਾਂ ਅਤੇ ਬੱਚਿਆਂ ਨੂੰ ਗੁਰੂ ਸਾਹਿਬਾਂ ਦੇ ਦਰਸਾਏ ਰਸਤੇ ‘ਤੇ ਚੱਲਣ ਦੀ ਪ੍ਰੇਰਨਾ ਦਿੱਤੀ। ਅਰਦਾਸ ਉਪਰੰਤ ਗੁਰੂ ਦਾ ਅਤੁੱਟ ਲੰਗਰ ਵਰਤਾਇਆ ਗਿਆ।

Leave a Reply

Your email address will not be published. Required fields are marked *

Back to top button