District NewsMalout News

ਜੀ.ਟੀ.ਬੀ ਖਾਲਸਾ. ਪਬਲਿਕ ਸੀਨੀ. ਸੈਕੰ. ਸਕੂਲ ਮਲੋਟ ਵਿਖੇ ਲਗਾਇਆ ਗਿਆ ਸਮਰ ਕੈਂਪ ਸਫ਼ਲਤਾ ਪੂਰਵਕ ਹੋਇਆ ਸੰਪੰਨ

ਮਲੋਟ:- ਗੁਰੂ ਤੇਗ ਬਹਾਦਰ ਖਾਲਸਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਮਲੋਟ ਵਿਖੇ ਪ੍ਰਿੰਸੀਪਲ ਮੈਡਮ ਹੇਮਲਤਾ ਕਪੂਰ ਦੀ ਅਗਵਾਈ ਵਿੱਚ ਸਕੂਲ ਕੈਂਪਸ ਵਿੱਚ ਇੱਕ ਸਮਰ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਸਮਰ ਕੈਂਪ ਵਿੱਚ ਛੇਵੀਂ ਜਮਾਤ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਵੱਖ-ਵੱਖ ਸਭਿਆਚਾਰਕ ਗਤੀਵਿਧੀਆਂ ਵਿੱਚ ਭਾਗ ਲਿਆ। ਸਕੂਲ ਦੇ ਤਜ਼ਰਬੇਕਾਰ ਅਧਿਆਪਕਾਂ ਵੱਲੋਂ ਵਿਦਿਆਰਥੀਆਂ ਨੂੰ ਇਹਨਾਂ ਸਾਰੀਆਂ ਗਤੀਵਿਧੀਆਂ ਰਾਹੀਂ ਕਲਾ ਦੇ ਵੱਖ-ਵੱਖ ਖੇਤਰਾਂ ਬਾਰੇ ਜਾਣਕਾਰੀ ਦਿੱਤੀ ਗਈ।

ਵਿਦਿਆਰਥੀਆਂ ਨੇ ਵੀ ਬੜੇ ਹੀ ਉਤਸ਼ਾਹ ਨਾਲ ਇਹਨਾਂ ਗਤੀਵਿਧੀਆਂ ਵਿੱਚ ਭਾਗ ਲਿਆ। ਅੱਜ ਕੈਂਪ ਦੇ ਆਖੀਰਲੇ ਦਿਨ ਵਿਦਿਆਰਥੀਆਂ ਨੇ ਡਾਂਸ, ਲੋਕ-ਗੀਤ ਆਦਿ ਗਤੀਵਿਧੀਆਂ ਦੇ ਮੁਕਾਬਲੇ ਵਿੱਚ ਭਾਗ ਲੈਂਦਿਆ ਆਪਣੀ ਕਲਾ ਦਾ ਪ੍ਰਦਰਸ਼ਨ ਕਰਦਿਆਂ ਹੋਇਆ ਸਾਰਿਆਂ ਦਾ ਮਨ ਮੋਹ ਲਿਆ। ਇਸ ਮੌਕੇ ਪ੍ਰਿੰਸੀਪਲ ਮੈਡਮ ਨੇ ਵਿਦਿਆਰਥੀਆਂ ਦੀ ਹੌਂਸਲਾ ਅਫ਼ਜਾਈ ਲਈ ਵਿਦਿਆਰਥੀਆਂ ਨੂੰ ਸਰਟੀਫਿਕੇਟ ਨਾਲ ਸਨਮਾਨਿਤ ਕੀਤਾ ਅਤੇ ਉਹਨਾਂ ਨੂੰ ਭਵਿੱਖ ਵਿੱਚ ਵੀ ਅਜਿਹੀਆਂ ਗਤੀਵਿਧੀਆਂ ਵਿੱਚ ਭਾਗ ਲੈਣ ਲਈ ਪ੍ਰੇਰਿਤ ਕੀਤਾ।

Author : Malout Live

Leave a Reply

Your email address will not be published. Required fields are marked *

Back to top button