District NewsMalout News

ਸਿਵਲ ਹਸਪਤਾਲ ਮਲੋਟ ਵਿਖੇ ਰੋਗੀ ਕਲਿਆਣ ਸਮਿਤੀ ਤਹਿਤ ਕੀਤੀ ਗਈ ਮੀਟਿੰਗ

ਮਲੋਟ: ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਡਾਕਟਰ ਰੀਟਾ ਬਾਲਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾਕਟਰ ਸੁਨੀਲ ਬਾਂਸਲ ਦੀ ਯੋਗ ਅਗਵਾਈ ਹੇਠ ਸਿਵਲ ਹਸਪਤਾਲ ਮਲੋਟ ਵਿਖੇ ਰੋਗੀ ਕਲਿਆਣ ਸਮਿਤੀ ਤਹਿਤ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਮਰੀਜ਼ਾਂ ਨੂੰ ਹੋਰ ਵਧੀਆ ਸਿਹਤ ਸਹੂਲਤਾਂ ਦੇਣ ਲਈ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਸਮੇਂ ਓਹਨਾਂ ਦੱਸਿਆ ਕਿ ਸਿਵਲ ਹਸਪਤਾਲ ਮਲੋਟ ਵਿਖੇ ਮਰੀਜ਼ਾਂ ਦੀ ਸਿਹਤ ਨੂੰ ਮੁੱਖ ਰੱਖਦੇ ਹੋਏ ਸਰਕਾਰ ਅਤੇ ਸਮਾਜ ਸੇਵੀ ਸੰਸਥਾਵਾਂ ਵੱਲੋਂ ਮਿਲ ਕੇ ਕੁੱਝ ਉਪਰਾਲੇ ਕੀਤੇ ਜਾ ਰਹੇ ਹਨ।

ਜਿਸ ਨਾਲ ਆਉਣ ਵਾਲੇ ਸਮੇਂ ਵਿੱਚ ਇਲਾਕਾ ਨਿਵਾਸੀਆਂ ਨੂੰ ਜਲਦ ਹੀ ਹੋਰ ਵਧੀਆ ਸੁਵਿਧਾਵਾਂ ਮਿਲਣ ਜਾ ਰਹੀਆਂ ਹਨ ਅਤੇ ਇਸ ਦੇ ਨਾਲ ਹੀ ਮਰੀਜ਼ਾਂ ਨੂੰ ਆਉਣ ਵਾਲੀਆਂ ਦਿੱਕਤਾਂ ਵੀ ਦੂਰ ਕੀਤੀਆਂ ਜਾ ਰਹੀਆਂ ਹਨ। ਇਸ ਸਮੇਂ ਰਮੇਸ਼ ਕੁਮਾਰ ਅਰਨੀਵਾਲਾ ਵੱਲੋਂ ਸਿਵਲ ਹਸਪਤਾਲ ਮਲੋਟ ਵੱਲੋਂ ਦਿੱਤੀਆਂ ਜਾ ਰਹੀਆਂ ਸੇਵਾਵਾਂ ਦੀ ਸ਼ਲਾਘਾ ਵੀ ਕੀਤੀ ਗਈ। ਇਸ ਮੌਕੇ ਡਾ ਕੁਸ਼ਲਦੀਪ ਸਿੰਘ, ਕਾਮਨਾ ਜਿੰਦਲ, ਮਨਦੀਪ ਕਲਰਕ, ਮਨੋਜ ਅਸੀਜਾ, ਪਤੰਬਰ ਨਾਗਪਾਲ, ਸੀ.ਡੀ.ਪੀ.ਓ ਪੰਕਜ ਅਤੇ ਆਮ ਆਦਮੀਂ ਪਾਰਟੀ ਦਫਤਰ ਦੇ ਨੁਮਾਇੰਦੇ ਵੀ ਹਾਜ਼ਿਰ ਸਨ। ਜਿਨ੍ਹਾਂ ਵੱਲੋਂ ਸਿਵਲ ਹਸਪਤਾਲ ਮਲੋਟ ਨੂੰ ਹੋਰ ਬਿਹਤਰ ਬਣਾਉਣ ਲਈ ਸੁਝਾਅ ਦਿੱਤੇ ਗਏ।

Author: Malout Live

Back to top button