District NewsMalout News

ਜੀ.ਟੀ.ਬੀ ਖਾਲਸਾ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ 10ਵੀਂ ਜਮਾਤ ਵਿੱਚ ਚੰਗੇ ਨੰਬਰ ਪ੍ਰਾਪਤ ਕਰਕੇ ਸਕੂਲ ਦਾ ਨਾਮ ਕੀਤਾ ਰੋਸ਼ਨ

ਮਲੋਟ: ਸੀ.ਬੀ.ਐੱਸ.ਈ ਬੋਰਡ ਵੱਲੋਂ ਐਲਾਨੇ ਗਏ ਜਮਾਤ 10ਵੀਂ ਦੇ ਨਤੀਜੇ ਵਿੱਚ ਜੀ.ਟੀ.ਬੀ ਖਾਲਸਾ ਪਬਲਿਕ ਸਕੂਲ ਮਲੋਟ ਦੇ ਵਿਦਿਆਰਥੀਆਂ ਨੇ ਬਹੁਤ ਹੀ ਸ਼ਾਨਦਾਰ ਪ੍ਰਦਰਸ਼ਨ ਕੀਤਾ। ਸੰਸਥਾ ਦੇ ਵਿਦਿਆਰਥੀ ਮਨਕੋਮਲ ਕੌਰ ਪੁੱਤਰੀ ਹਰਗੋਬਿੰਦ ਸਿੰਘ ਨੇ 96.4 ਫੀਸਦੀ ਅੰਕ ਹਾਸਿਲ ਕਰਕੇ ਪਹਿਲਾ ਸਥਾਨ, ਐਸ਼ਪ੍ਰੀਤ ਕੌਰ ਪੁੱਤਰੀ ਦਿਲਬਾਗ ਸਿੰਘ ਨੇ 93.6 ਫੀਸਦੀ ਅੰਕ ਹਾਸਿਲ ਕਰਕੇ ਦੂਜਾ ਸਥਾਨ, ਹਰਸ਼ਾਨਵੀਰ ਸਿੰਘ ਪੁੱਤਰ ਸੁਖਦੇਵ ਸਿੰਘ ਨੇ 90.4 ਫੀਸਦੀ

ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਿਲ ਕੀਤਾ। ਇਸ ਮੌਕੇ ਸੰਸਥਾ ਦੇ ਚੇਅਰਮੈਨ ਸ੍ਰ. ਗੁਰਦੀਪ ਸਿੰਘ ਸੰਧੂ , ਪ੍ਰਿੰਸੀਪਲ ਸ਼੍ਰੀਮਤੀ ਹੇਮਲਤਾ ਕਪੂਰ ਨੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀਆਂ ਅਤੇ ਨਾਲ ਹੀ ਉਨ੍ਹਾਂ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ। ਵਿਦਿਆਰਥੀਆਂ ਦੇ ਸ਼ਾਨਦਾਰ ਨਤੀਜੇ ਲਈ ਅਧਿਆਪਕਾਂ ਨੂੰ ਵੀ ਵਧਾਈਆਂ ਦਿੱਤੀਆਂ ਤੇ ਉਨ੍ਹਾਂ ਦੀ ਅਣਥੱਕ ਮਿਹਨਤ ਦੀ ਸ਼ਲਾਘਾ ਕੀਤੀ।

Author: Malout Live

Back to top button