District NewsMalout News

ਜੀ.ਟੀ.ਬੀ. ਖਾਲਸਾ ਸੀਨੀ. ਸੈਕੰ. ਸਕੂਲ ਮਲੋਟ ਵਿਖੇ ‘ਵਿਸ਼ਵ ਜਨਸੰਖਿਆ ਦਿਵਸ’ ਮੌਕੇ ਕਰਵਾਏ ਗਏ Slogan Writing ਮੁਕਾਬਲੇ

ਮਲੋਟ:- ਜੀ.ਟੀ.ਬੀ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਮਲੋਟ ਵਿਖੇ ਅੱਜ ‘ਵਿਸ਼ਵ ਜਨਸੰਖਿਆ ਦਿਵਸ’ ਮੌਕੇ Slogan Writing ਮੁਕਾਬਲੇ ਕਰਵਾਏ ਗਏ। ਜਿਸ ਵਿੱਚ ਸਕੂਲ ਦੇ ਵਿਦਿਆਰਥੀਆਂ ਨੇ ਵੱਧ-ਚੜ੍ਹ ਕੇ ਹਿੱਸਾ ਲਿਆ। ਇਸ ਦੌਰਾਨ ਵਿਦਿਆਰਥੀਆਂ ਵੱਲੋਂ ਵਧਦੀ ਹੋਈ ਜਨਸੰਖਿਆ ਦੇ ਮਾੜੇ ਪ੍ਰਭਾਵ ਵਿਸ਼ੇ ‘ਤੇ Slogan ਲਿਖੇ ਗਏ।

ਇਸ ਮੌਕੇ ਪ੍ਰਿੰਸੀਪਲ ਮੈਡਮ ਅਮਰਜੀਤ ਨਰੂਲਾ ਨੇ ਵਿਦਿਆਰਥੀਆਂ ਦੀ ਹੌਂਸਲਾ ਅਫ਼ਜਾਈ ਕਰਦਿਆਂ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਉਹਨਾਂ ਦੱਸਿਆ ਕਿ ਵਿਸ਼ਵ ਆਬਾਦੀ ਦਿਵਸ ਮਨਾਉਣ ਦਾ ਮੁੱਖ ਮੰਤਵ ਲੋਕਾਂ ਨੂੰ ਵੱਧਦੀ ਆਬਾਦੀ ਦੇ ਮਾੜੇ ਪ੍ਰਭਾਵਾਂ ਅਤੇ ਇਸ ਨਾਲ ਸੰਬੰਧਿਤ ਸਾਰੇ ਮੁੱਦਿਆਂ ਤੋਂ ਜਾਣੂੰ ਕਰਵਾਉਣਾ ਹੈ।

Author: Malout Live

Leave a Reply

Your email address will not be published. Required fields are marked *

Back to top button