ਜੀ.ਟੀ.ਬੀ. ਖਾਲਸਾ ਸੀਨੀ. ਸੈਕੰ. ਸਕੂਲ ਮਲੋਟ ਵੱਲੋਂ ਮਨਾਇਆ ਗਿਆ 'ਵਿਸ਼ਵ ਪੇਪਰ ਬੈਗ ਦਿਵਸ’

ਮਲੋਟ:- ਜੀ.ਟੀ.ਬੀ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਮਲੋਟ ਵੱਲੋਂ ਅੱਜ 'ਵਿਸ਼ਵ ਪੇਪਰ ਬੈਗ ਦਿਵਸ' ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਜਿਸ ਦਾ ਮੁੱਖ-ਉਦੇਸ਼ ਸਕੂਲ ਦੇ ਵਿਦਿਆਰਥੀਆਂ ਨੂੰ ਪਲਾਸਟਿਕ ਬੈਗ ਦੇ ਹਾਨੀਕਾਰਕ ਪ੍ਰਭਾਵਾਂ ਤੋਂ ਜਾਣੂੰ ਕਰਵਾਉਂਦੇ ਹੋਏ ਪੇਪਰ ਬੈਗ ਵਰਤਣ ਲਈ ਉਤਸ਼ਾਹਿਤ ਕਰਨਾ ਹੈ।

ਇਸ ਦੌਰਾਨ ਵਿਦਿਆਰਥੀਆਂ ਨੇ ਆਪਣੀ ਕਵਿਤਾ ਅਤੇ ਭਾਸ਼ਣ ਰਾਹੀਂ ਪਲਾਸਟਿਕ ਦੇ ਲਿਫ਼ਾਫ਼ਿਆਂ ਦੇ ਨੁਕਸਾਨ ਦੱਸਦੇ ਹੋਏ ਇਹਨਾਂ ਦੀ ਵਰਤੋਂ ਕਰਨ ਤੋਂ ਗੁਰੇਜ਼ ਕਰਨ ਲਈ ਆਖਿਆ। ਵਿਦਿਆਰਥੀਆਂ ਨੇ ਕਿਹਾ ਕਿ ਵਾਤਾਵਰਨ ਨੂੰ ਸ਼ੁੱਧ ਬਣਾਉਣ ਲਈ ਪੇਪਰ ਬੈਗ ਦੀ ਵਰਤੋਂ ਸਮੇਂ ਦੀ ਇੱਕ ਜ਼ਰੂਰੀ ਲੋੜ ਹੈ। ਇਸ ਮੌਕੇ ਪ੍ਰਿੰਸੀਪਲ ਮੈਡਮ ਅਮਰਜੀਤ ਨਰੂਲਾ ਨੇ ਵਿਦਿਆਰਥੀਆਂ ਨੂੰ ਪੇਪਰ ਬੈਗ ਦੀ ਵੱਧ ਤੋਂ ਵੱਧ ਵਰਤੋਂ ਕਰਕੇ ਵਾਤਾਵਰਨ ਸ਼ੁੱਧ ਬਣਾਉਣ ਵਿੱਚ ਆਪਣਾ ਵੱਡਮੁੱਲਾ ਯੋਗਦਾਨ ਪਾਉਣ ਦਾ ਸੁਨੇਹਾ ਦਿੱਤਾ। Author: Malout Live