District NewsMalout News

ਮਾਤਾ ਗੁਜਰੀ ਪਬਲਿਕ ਸਕੂਲ ਥੇੜ੍ਹੀ ਸਾਹਿਬ ਦੇ ਜੂਨੀਅਰ ਵਿੰਗ ਵੱਲੋਂ ਮਨਾਇਆ ਗਿਆ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਗੁਰਪੁਰਬ

ਮਲੋਟ: ਜਗਤ ਗੁਰੂ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਗੁਰਪੁਰਬ ਮਾਤਾ ਗੁਜਰੀ ਪਬਲਿਕ ਸਕੂਲ ਥੇੜ੍ਹੀ ਸਾਹਿਬ ਦੇ ਜੂਨੀਅਰ ਬਲਾਕ ਦੇ ਬੱਚਿਆਂ ਦੁਆਰਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਨਰਸਰੀ ਤੋਂ ਦੂਜੀ ਕਲਾਸ ਤੱਕ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਦੁਆਰਾ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਣ ਉਪਰੰਤ ਪੰਜ ਪਾਠ ਮੂਲ ਮੰਤਰ ਦੇ ਅਤੇ ਪਹਿਲੀਆਂ ਪੰਜ ਪਉੜੀਆਂ (ਜਪੁਜੀ ਸਾਹਿਬ) ਦਾ ਪਾਠ ਕਰਕੇ ਵਾਹਿਗੁਰੂ ਅੱਗੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ ਮੈਡਮ ਇੰਦਰਪ੍ਰੀਤ ਸ਼ਰਮਾ ਦੁਆਰਾ ਸਵੇਰ ਦੀ

ਵਿਸ਼ੇਸ਼ ਸਭਾ ਵਿੱਚ ਬੱਚਿਆਂ ਨੂੰ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਉਹਨਾ ਦੀਆਂ ਸਿੱਖਿਆਵਾਂ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਬੱਚਿਆਂ ਦੁਆਰਾ ਕਵਿਤਾਵਾਂ ਬੋਲੀਆਂ ਗਈਆਂ। ਪ੍ਰਿੰਸੀਪਲ ਸ. ਕੁਲਦੀਪ ਸਿੰਘ ਵੱਲੋਂ ਸਮੂਹ ਵਿਦਿਆਰਥੀਆਂ ਨੂੰ ਗੁਰਪੁਰਬ ਦੀ ਵਧਾਈ ਦਿੱਤੀ ਗਈ ਅਤੇ ਗੁਰੂ ਜੀ ਦੀ ਸਿੱਖਿਆਵਾਂ ਉੱਪਰ ਚੱਲਣ ਦੀ ਪ੍ਰੇਰਨਾ ਦਿੱਤੀ ਗਈ। ਇਸ ਐਕਟੀਵਿਟੀ ਨੂੰ ਨੇਪਰੇ ਚਾੜ੍ਹਨ ਵਿੱਚ ਐਕਟੀਵਿਟੀ ਇੰਚਾਰਜ ਮੈਡਮ ਇੰਦਰਪ੍ਰੀਤ ਸ਼ਰਮਾ, ਗੁਰਪ੍ਰੀਤ ਕੌਰ ਅਤੇ ਜੂਨੀਅਰ ਬਲਾਕ ਦੇ ਸਮੂਹ ਸਟਾਫ ਦਾ ਵਿਸ਼ੇਸ਼ ਯੋਗਦਾਨ ਰਿਹਾ।

Author: Malout live

Back to top button