ਗੁਰਦੁਆਰਾ ਨਾਨਕਸਰ ਸਾਹਿਬ ਪਿੰਡ ਬਲੋਚ ਕੇਰਾ ਵਿਖੇ ਸ਼ਹੀਦਾਂ ਦੇ ਸਿਰਤਾਜ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ 10 ਜੂਨ ਨੂੰ

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਗੁਰਦੁਆਰਾ ਨਾਨਕਸਰ ਸਾਹਿਬ ਪਿੰਡ ਬਲੋਚ ਕੇਰਾ ਦੀ ਸਮੂਹ ਸੰਗਤ ਅਤੇ ਭਲਾਈ ਕੇਂਦਰ ਗੁਰੂ ਰਾਮਦਾਸ ਸਾਹਿਬ ਜੀ ਸੇਵਾ ਸੁਸਾਇਟੀ ਵੱਲੋਂ ਗੁਰਦੁਆਰਾ ਨਾਨਕਸਰ ਸਾਹਿਬ ਪਿੰਡ ਬਲੋਚ ਕੇਰਾ ਵਿਖੇ ਸ਼ਹੀਦਾਂ ਦੇ ਸਿਰਤਾਜ ਧੰਨ ਧੰਨ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ 10 ਜੂਨ ਨੂੰ ਕਰਵਾਇਆ ਜਾ ਰਿਹਾ ਹੈ।

ਜਿਸ ਵਿੱਚ ਸਵੇਰੇ 10:00 ਵਜੇ ਤੋਂ 12:00 ਵਜੇ ਤੱਕ ਪਹਿਲੀ ਤੋਂ ਲੈ ਕੇ ਬਾਰ੍ਹਵੀਂ ਦੇ ਬੱਚਿਆਂ ਤੋਂ ਗੁਰ ਇਤਿਹਾਸ ਬਾਰੇ ਸਵਾਲ ਜਵਾਬ ਕੀਤੇ ਜਾਣਗੇ। ਇਸ ਦੌਰਾਨ ਪਹਿਲੇ, ਦੂਸਰੇ ਅਤੇ ਤੀਸਰੇ ਸਥਾਨ ਤੇ ਆਉਣ ਵਾਲੇ ਬੱਚਿਆਂ ਦਾ ਸਨਮਾਨ ਕੀਤਾ ਜਾਵੇਗਾ। Author : Malout Live